ਫ਼ੌਜ 'ਚ ਭਰਤੀ ਹੋਣ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ
Published : Mar 28, 2019, 3:47 pm IST
Updated : Mar 28, 2019, 3:47 pm IST
SHARE ARTICLE
Indian army recruitment rally
Indian army recruitment rally

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਿਹਗੜ੍ਹ ਸਾਹਿਬ ਵੱਲੋਂ 1 ਅਪ੍ਰੈਲ ਤੋਂ ਦਿੱਤੀ ਜਾਵੇਗੀ ਟ੍ਰੇਨਿੰਗ

ਚੰਡੀਗੜ੍ਹ : ਜੇ ਤੁਸੀ ਭਾਰਤੀ ਫ਼ੌਜ 'ਚ ਸ਼ਾਮਲ ਹੋਣਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਵਧੀਆ ਮੌਕਾ ਹੈ। ਭਾਰਤੀ ਫ਼ੌਜ 'ਚ ਭਰਤੀ ਲਈ ਟ੍ਰੇਨਿੰਗ ਕੈਂਪ ਲਾਇਆ ਜਾ ਰਿਹਾ ਹੈ। ਇਹ ਟ੍ਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਿਹਗੜ੍ਹ ਸਾਹਿਬ ਵੱਲੋਂ 1 ਅਪ੍ਰੈਲ 2019 ਤੋਂ ਦਿੱਤੀ ਜਾਵੇਗੀ।

ਜਾਣਕਾਰੀ ਮੁਤਾਬਕ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਪਟਿਆਲਾ ਲਈ ਫ਼ੌਜ ਦੀ ਭਰਤੀ ਜੁਲਾਈ-ਅਗਸਤ 2019 ਵਿੱਚ ਪਟਿਆਲਾ ਵਿੱਚ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਬੀਐਸਐਫ, ਸੀਆਈਐਸਐਫ, ਸੀਆਰਪੀਐਫ, ਐਸਐਸਬੀ, ਆਈਟੀਬੀਪੀ, ਅਸਾਮ ਰਾਈਫਲਜ਼, ਐਨਆਈਏ ਤੇ ਐਸਐਸਐਫ ਵਿੱਚ ਵੀ ਭਰਤੀ ਕੀਤੀ ਜਾ ਰਹੀ ਹੈ।

Indian army recruitment rallyIndian army recruitment rally

ਇਸ ਸਬੰਧੀ ਟ੍ਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ 1 ਅਪ੍ਰੈਲ 2019 ਤੋਂ ਕਰਵਾਈ ਜਾਵੇਗੀ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ (ਸੇਵਾ ਮੁਕਤ) ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਨੌਜਵਾਨਾਂ ਦੀ ਉਮਰ 18 ਤੋਂ 23 ਸਾਲ ਤੇ ਕੱਦ 170 ਸੈਂਟੀਮੀਟਰ ਹੋਣਾ ਚਾਹੀਦਾ ਹੈ ਅਤੇ ਦਸਵੀਂ ਪਾਸ ਕੀਤੀ ਹੋਣੀ ਲਾਜ਼ਮੀ ਹੈ। ਐਸ.ਸੀ., ਐਸ.ਟੀ. ਨੂੰ ਉਮਰ ਸਬੰਧੀ 5 ਸਾਲ ਤੇ ਓ.ਬੀ.ਸੀ. ਨੂੰ 3 ਸਾਲ ਦੀ ਛੋਟ ਹੈ।

ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਿਹਗੜ੍ਹ ਸਾਹਿਬ 'ਚ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਸਬੰਧੀ ਮੋਬਾਈਲ ਫੋਨ ਨੰਬਰ 85568-41311 ਤੇ 97809-65279 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement