
ਲਗਾਤਾਰ ਬਰੈੱਡ ਖਾਣ ਨਾਲ ਵਧੇਗਾ ਭਾਰ
ਮੁਹਾਲੀ: ਸਾਡੇ ਵਿਚੋਂ ਬਹੁਤ ਸਾਰੇ ਲੋਕ ਇਸ ਤਰ੍ਹਾਂ ਦੇ ਹਨ ਜੋ ਸਵੇਰ ਦੇ ਨਾਸ਼ਤੇ ਵਿਚ ਬਰੈੱਡ ਦੀ ਵਰਤੋਂ ਕਰਦੇ ਹਨ। ਇਸ ਦੀ ਵਰਤੋਂ ਬਰੈੱਡ ਪਕੌੜਾ, ਸੈਂਡਵਿਚ ਦੇ ਤੌਰ 'ਤੇ ਹੁੰਦੀ ਹੈ। ਮਾਰਕੀਟ ਵਿਚ ਕਈ ਕਿਸਮਾਂ ਦੀਆਂ ਬਰੈੱਡਾਂ ਉਪਲਭਧ ਹਨ, ਪਰ ਜ਼ਿਆਦਾਤਰ ਲੋਕ ਚਿੱਟੀ ਬਰੈੱਡ ਖਾਣਾ ਪਸੰਦ ਕਰਦੇ ਹਨ। ਜ਼ਿਆਦਾ ਬਰੈੱਡ ਦੀ ਵਰਤੋਂ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ। ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਕਿਰਿਆ ਪ੍ਰਭਾਵਤ ਹੋ ਸਕਦੀ ਹੈ।
Bread
ਇਕ ਰੀਪੋਰਟ ਮੁਤਾਬਕ ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਵਧਾ ਸਕਦੀ ਹੈ। ਬਰੈੱਡ ਕਬਜ਼ ਕਰ ਸਕਦੀ ਹੈ। ਬਾਅਦ ਵਿਚ ਇਹ ਸਮੱਸਿਆ ਗੰਭੀਰ ਬੀਮਾਰੀ ਜਿਵੇਂ ਕਿ ਪੇਪਟਿਕ ਅਲਸਰ ਦਾ ਕਾਰਨ ਵੀ ਬਣ ਸਕਦੀ ਹੈ।
White Bread
ਇਸ ਤੋਂ ਇਲਾਵਾ ਬਰੈੱਡ ਨੂੰ ਹਜ਼ਮ ਕਰਨ ਲਈ ਸਰੀਰ ਨੂੰ ਵੀ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਨਾਲ ਹੀ ਇਸ ਦੌਰਾਨ ਕਾਰਬੋਹਾਈਡਰੇਟਸ ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਬਰੈੱਡ ਵਿਚ ਉਹ ਪਦਾਰਥ ਹੁੰਦੇ ਹਨ ਜਿਸ ਨਾਲ ਪਾਚਨ ਕਿਰਿਆ ਵਿਗੜ ਜਾਂਦੀ ਹੈ ਅਤੇ ਜ਼ਿਆਦਾ ਵਰਤੋਂ ਪੇਟ ਦੀ ਬੀਮਾਰੀ ਦਾ ਕਾਰਨ ਬਣ ਸਕਦੀ ਹੈ।
bread
ਇਸ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬੀਮਾਰੀ ਦਾ ਖ਼ਤਰਾ ਵੀ ਵਧ ਜਾਂਦਾ ਹੈ। ਇਕ ਹੋਰ ਪ੍ਰਕਾਸ਼ਤ ਰੀਪੋਰਟ ਅਨੁਸਾਰ ਚਿੱਟੀ ਬਰੈੱਡ ਖਾਣ ਨਾਲ ਸਰੀਰ ਨੂੰ ਕੋਈ ਪੌਸ਼ਟਿਕ ਤੱਤ ਨਹੀਂ ਮਿਲਦੇ। ਇਸ ਨੂੰ ਖਾਣ ਨਾਲ ਜਲਦਬਾਜ਼ੀ ਵਿਚ ਨਾਸ਼ਤਾ ਛੇਤੀ ਹੋ ਜਾਂਦਾ ਹੈ ਅਤੇ ਪੇਟ ਵੀ ਭਰਦਾ ਹੈ, ਪਰ ਸਰੀਰ ਨੂੰ ਇਸ ਤੋਂ ਊਰਜਾ ਨਹੀਂ ਮਿਲਦੀ।
ਅਜਿਹਾ ਇਸ ਲਈ ਕਿਉਂਕਿ ਇਸ ਵਿਚ ਪ੍ਰੋਟੀਨ, ਵਿਟਾਮਿਨ ਅਤੇ ਫ਼ਾਈਬਰ ਵਰਗੇ ਪੌਸ਼ਟਿਕ ਤੱਤ ਨਹੀਂ ਹੁੰਦੇ। ਅਪਣੇ ਸਰੀਰ ਦੇ ਵਧਦੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਅਪਣੀ ਖ਼ੁਰਾਕ ਵਿਚ ਬਰੈੱਡ ਸ਼ਾਮਲ ਨਹੀਂ ਕਰਨੀ ਚਾਹੀਦੀ ਕਿਉਂਕਿ ਜੇ ਤੁਸੀਂ ਲਗਾਤਾਰ ਬਰੈੱਡ ਖਾਉਗੇ ਤਾਂ ਇਹ ਤੁਹਾਡੇ ਭਾਰ ਨੂੰ ਵਧਾਏਗੀ।
ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਦੇ ਪੱਧਰ 'ਚ ਤੇਜ਼ੀ ਨਾਲ ਉਤਰਾਅ-ਚੜ੍ਹਾਅ ਆਉਂਦੇ ਹਨ, ਜੋ ਕਿ ਜ਼ਿਆਦਾ ਭੁੱਖ ਦਾ ਮੁੱਖ ਕਾਰਨ ਹੈ। ਅਜਿਹੀ ਸਥਿਤੀ ਵਿਚ ਮੈਦੇ ਨਾਲ ਬਣੀ ਬਰੈੱਡ ਦੀ ਥਾਂ ਆਟੇ ਤੋਂ ਬਣੀ ਬਰੈੱਡ ਖਾਣਾ ਲਾਭਕਾਰੀ ਹੁੰਦਾ ਹੈ।