ਜੇਕਰ ਤੁਹਾਡੀਆਂ ਅੱਖਾਂ ਦੀ ਰੌਸ਼ਨੀ ਹੈ ਕਮਜ਼ੋਰ, ਤਾਂ ਖਾਉ ਇਹ ਚੀਜ਼ਾਂ
Published : Jan 29, 2023, 8:11 am IST
Updated : Jan 29, 2023, 8:11 am IST
SHARE ARTICLE
 If your eyesight is weak, then eat these things
If your eyesight is weak, then eat these things

ਜੇਕਰ ਤੁਸੀਂ ਰੋਜ਼ਾਨਾ ਦੀ ਖ਼ੁਰਾਕ ਵਿਚ ਕੁੱਝ ਚੀਜ਼ਾਂ ਦਾ ਸਲਾਦ ਸ਼ਾਮਲ ਕਰਦੇ ਹੋ, ਤਾਂ ਤੁਹਾਡੀਆਂ ਅੱਖਾਂ ਦੀ ਰੌਸਨੀ ਵੱਧ ਹੋ ਜਾਵੇਗੀ

ਵਧਦੀ ਉਮਰ ਨਾਲ ਅੱਖਾਂ ਦੀ ਰੋਸ਼ਨੀ ਘੱਟ ਹੋਣ ਲੱਗ ਜਾਂਦੀ ਹੈ। ਅੱਖਾਂ ਵਿਚ ਧੁੰਦਲਾਪਣ ਜਾਂ ਵਾਰ-ਵਾਰ ਹੰਝੂ ਆਉਣ ਵਰਗੀਆਂ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ। ਮੋਬਾਈਲ ਅਤੇ ਲੈਪਟਾਪ ’ਤੇ ਘੰਟਿਆਂਬੱਧੀ ਕੰਮ ਕਰਨ ਕਾਰਨ ਛੋਟੀ ਉਮਰ ਵਿਚ ਹੀ ਇਹ ਸਮੱਸਿਆਵਾਂ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀਆਂ ਦੇਸੀ ਚੀਜ਼ਾਂ ਬਾਰੇ ਦਸਾਂਗੇ ਜਿਨ੍ਹਾਂ ਨੂੰ ਖਾਣ ਨਾਲ ਤੁਹਾਡੀਆਂ ਅੱਖਾਂ ਦੀ ਰੌਸ਼ਨੀ ਵਧੇਗੀ।

ਜੇਕਰ ਤੁਸੀਂ ਰੋਜ਼ਾਨਾ ਦੀ ਖ਼ੁਰਾਕ ਵਿਚ ਕੁੱਝ ਚੀਜ਼ਾਂ ਦਾ ਸਲਾਦ ਸ਼ਾਮਲ ਕਰਦੇ ਹੋ, ਤਾਂ ਤੁਹਾਡੀਆਂ ਅੱਖਾਂ ਦੀ ਰੌਸਨੀ ਵੱਧ ਹੋ ਜਾਵੇਗੀ। ਦਰਅਸਲ, ਸਲਾਦ ਵਿਚ ਐਂਟੀਆਕਸੀਡੈਂਟ ਅਤੇ ਵਿਟਾਮਿਨ ਮਿਲ ਜਾਂਦੇ ਹਨ, ਜੋ ਅੱਖਾਂ ਨੂੰ ਪੋਸ਼ਣ ਦਿੰਦਾ ਹੈ। ਇੰਨਾ ਹੀ ਨਹੀਂ ਇਹ ਮੋਤੀਆਬਿੰਦ ਵਰਗੀਆਂ ਗੰਭੀਰ ਸਮੱਸਿਆਵਾਂ ਤੋਂ ਵੀ ਬਚਾਉਂਦਾ ਹੈ। ਇਸ ਕਰ ਕੇ ਇਸ ਸਲਾਦ ਨੂੰ ਰੋਜ਼ਾਨਾ ਦੀ ਖ਼ੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ।

EyesightEyesight

ਸਿਹਤ ਦੇ ਮਾਹਰ ਵੀ ਇਸ ਦੀ ਸਲਾਹ ਦਿੰਦੇ ਹਨ। ਇਨ੍ਹਾਂ ਚੀਜ਼ਾਂ ਦਾ ਸਲਾਦ ਹੈ ਫ਼ਾਇਦੇਮੰਦ: ਬੀਟ ਦਾ ਸਲਾਦ, ਗਾਜਰ ਦਾ ਸਲਾਦ, ਕੈਪਸਿਕਮ ਦਾ ਸਲਾਦ, ਮੂਲੀ ਦਾ ਸਲਾਦ, ਆਈਸਬਰਗ ਸਲਾਦ ਦੇ ਪੱਤੇ। ਇਸ ਸਲਾਦ ਵਿਚ ਹਰ ਤਰ੍ਹਾਂ ਦੇ ਤੱਤ ਅਤੇ ਜ਼ਰੂਰੀ ਪੋਸਕ ਤੱਤ ਮਿਲ ਜਾਂਦੇ ਹਨ ਜੋ ਕਿ ਅੱਖਾਂ ਦੀ ਰੋਸ਼ਨੀ ਨੂੰ ਵਧਾਉਂਦੇ ਹਨ।

ਇਹ ਵਿਟਾਮਿਨ ਏ, ਵਿਟਾਮਿਨ ਈ ਅਤੇ ਰਿਬੋਫ਼ਲੇਵਿਨ ਨਾਲ ਭਰਪੂਰ ਹੁੰਦਾ ਹੈ, ਜੋ ਅੱਖਾਂ ਨੂੰ ਠੀਕ ਰਖਦਾ ਹੈ। ਇਹ ਅੱਖਾਂ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੇ ਹਨ ਅਤੇ ਉਨ੍ਹਾਂ ਦੀ ਉਮਰ ਵਧਾਉਣ ਦਾ ਕੰਮ ਕਰਦੇ ਹਨ।

 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement