Beauty Tips: ਧੁੱਪ ਨਾਲ ਕਾਲੀ ਹੋਈ ਚਮੜੀ ਲਈ ਘਰੇਲੂ ਇਲਾਜ
Published : Jun 29, 2025, 2:37 pm IST
Updated : Jun 29, 2025, 2:37 pm IST
SHARE ARTICLE
Home remedies for sun-tanned skin
Home remedies for sun-tanned skin

ਸਾਫ਼ ਹੱਥਾਂ ਨਾਲ ਸੁੰਦਰਤਾ ਜ਼ਿਆਦਾ ਨਿਖਰਦੀ ਹੈ ਪਰ ਜੇਕਰ ਹੱਥ ਹੀ ਕਾਲੇ ਹੋ ਜਾਣਗੇ ਤਾਂ ਤੁਹਾਡਾ ਗੋਰਾ ਚਿਹਰਾ ਵੀ ਓਨਾਂ ਵਧੀਆ ਨਹੀਂ ਲਗੇਗਾ।

Beauty Tips: ਧੁੱਪ ਤੋਂ ਬਚਣ ਲਈ ਕੁੜੀਆਂ ਬਹੁਤ ਸਾਰੇ ਨੁਸਖ਼ੇ ਵਰਤਦੀਆਂ ਹਨ ਪਰ ਬਾਵਜੂਦ ਇਸ ਦੇ ਚਮੜੀ ’ਤੇ ਕਰੜੀ ਧੁੱਪ ਕਾਰਨ ਹੱਥ ਅਤੇ ਪੈਰ ਕਾਲੇ ਪੈ ਜਾਂਦੇ ਹਨ। ਗੱਡੀ ਚਲਾਉਣ ਕਾਰਨ ਵੀ ਹੱਥ ਧੁੱਪ ਦੇ ਸਿੱਧੇ ਸੰਪਰਕ ’ਚ ਆਉਣ ਨਾਲ ਵੀ ਟੈਨ ਦੀ ਸਮੱਸਿਆ ਹੋ ਜਾਂਦੀ ਹੈ। ਜੇਕਰ ਤੁਸੀਂ ਵੀ ਸਕੂਲ - ਕਾਲਜ ਜਾਂ ਦਫ਼ਤਰ ਜਾਂਦੇ ਹੋ ਤਾਂ ਤੁਹਾਨੂੰ ਗਰਮੀਆਂ ਦੇ ਦਿਨਾਂ ਵਿਚ ਤੇਜ਼ ਧੁੱਪ ਤੋਂ ਬਚਣਾ ਜ਼ਰੂਰੀ ਹੈ।

ਸਾਫ਼ ਹੱਥਾਂ ਨਾਲ ਸੁੰਦਰਤਾ ਜ਼ਿਆਦਾ ਨਿਖਰਦੀ ਹੈ ਪਰ ਜੇਕਰ ਹੱਥ ਹੀ ਕਾਲੇ ਹੋ ਜਾਣਗੇ ਤਾਂ ਤੁਹਾਡਾ ਗੋਰਾ ਚਿਹਰਾ ਵੀ ਓਨਾਂ ਵਧੀਆ ਨਹੀਂ ਲਗੇਗਾ। ਮਾਰਕੀਟ ਵਿਚ ਉਪਲਭਧ ਪ੍ਰੋਡਕਟ ਇਸੇਤਮਾਲ ਕਰਨ ਦੀ ਬਜਾਏ ਤੁਹਾਨੂੰ ਘਰੇਲੂ ਨੁਸਖ਼ਿਆਂ ’ਤੇ ਭਰੋਸਾ ਕਰਨਾ ਸਿਖਣਾ ਹੋਵੇਗਾ। ਜੇਕਰ ਤੁਸੀਂ ਕੁਦਰਤੀ ਉਪਰਾਲਿਆਂ ਦੀ ਵਰਤੋਂ ਕਰੋਗੇ ਤਾਂ ਧੁੱਪੇ ਕਾਲੇ ਪੈ ਚੁਕੇ ਹੱਥ ਫਿਰ ਤੋਂ ਦੁਬਾਰਾ ਗੋਰੇ ਨਜ਼ਰ ਆਉਣਗੇ। 

ਐਲੋਵੇਰਾ ਅਪਣੇ ਉੱਚ ਵਿਟਾਮਿਨ ਮਾਤਰਾ ਕਾਰਨ ਚਮੜੀ ਤੋਂ ਹੌਲੀ-ਹੌਲੀ ਟੈਨ ਨੂੰ ਕੱਢ ਸਕਦਾ ਹੈ ਅਤੇ ਦੂਜੇ ਪਾਸੇ ਦਹੀਂ ਟੈਨ ਪੂਰੀ ਤਰ੍ਹਾਂ ਨਾਲ ਦੂਰ ਕਰਦੇ ਹੋਏ ਚਮੜੀ ਨੂੰ ਪ੍ਰਭਾਵੀ ਢੰਗ ਨਾਲ ਪੋਸ਼ਣ ਦਿੰਦਾ ਹੈ। 4 ਚਮਚ ਤਾਜ਼ਾ ਇਕੱਠੇ ਐਲੋਵੇਰਾ ਦੇ ਗੁਦੇ ਨਾਲ ਦਹੀਂ ਦੇ 3 ਚਮਚ ਮਿਲਾਉ। ਅਪਣੇ ਹੱਥਾਂ ਦੀ ਚਮੜੀ ’ਤੇ ਹਲਕੇ ਹੱਥ ਨਾਲ ਇਸ ਪੈਕ ਨੂੰ ਰਗੜੋ ਅਤੇ ਚਮੜੀ ਨੂੰ ਇਸ ਨਰਮ ਕਪੜੇ ਨਾਲ ਢੱਕ ਦਿਉ। ਇਹ 30 ਮਿੰਟ ਲਈ ਰਹਿਣ ਦਿਉ ਅਤੇ ਫਿਰ ਪਾਣੀ ਨਾਲ ਹਟਾ ਲਵੋ। ਦਹੀ ਨਾਲ ਹੱਥਾਂ ਦੀ ਸਨ ਟੈਨਿੰਗ ਖ਼ਤਮ ਹੋ ਜਾਂਦੀ ਹੈ। ਠੰਢੀ ਦਹੀ ਹੱਥਾਂ ’ਤੇ ਲਗਾ ਲਵੋ ਅਤੇ ਫਿਰ 15 ਮਿੰਟ ਤੋਂ ਬਾਅਦ ਧੋ ਲਵੋ। ਇਹ ਨਿੰਬੂ ਦੇ ਰਸ ਤੋਂ ਜ਼ਿਆਦਾ ਲਾਭਕਾਰੀ ਹੈ। ਟਮਾਟਰ ਦਾ ਰਸ ਹੱਥਾਂ ਦੇ ਕਾਲੇ ਪੈ ਚੁਕੇ ਭਾਗ ਵਿਚ ਟਮਾਟਰ ਦਾ ਰਸ ਮਿਲਾਉ ਅਤੇ 10 ਮਿੰਟ ਬਾਅਦ ਪਾਣੀ ਨਾਲ ਧੋ ਕੇ ਹੱਥਾਂ ਨੂੰ ਸਾਫ਼ ਕਰ ਲਵੋ। ਅਜਿਹਾ ਰੋਜ਼ ਕਰਨ ਨਾਲ ਤੁਹਾਡੇ ਹੱਥ ਗੋਰੇ ਦਿਖਣ ਲੱਗ ਜਾਣਗੇ।

 

SHARE ARTICLE

ਏਜੰਸੀ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement