Punjab News: ਪੰਜਾਬ ਨੇਵੀਗੇਸ਼ਨ ਪਲੇਟਫਾਰਮ 'ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਬਣਿਆ ਪਹਿਲਾ ਸੂਬਾ

By : GAGANDEEP

Published : Jan 1, 2024, 6:25 pm IST
Updated : Jan 1, 2024, 6:29 pm IST
SHARE ARTICLE
PUNJAB BECOMES FIRST STATE TO MAP ALL ACCIDENT-PRONE SITES ON NAVIGATION PLATFORM
PUNJAB BECOMES FIRST STATE TO MAP ALL ACCIDENT-PRONE SITES ON NAVIGATION PLATFORM

Punjab News: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐ

PUNJAB BECOMES FIRST STATE TO MAP ALL ACCIDENT-PRONE SITES ON NAVIGATION PLATFORM: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। 

ਇਹ ਵੀ ਪੜ੍ਹੋ: Ludhiana News: STF ਲੁਧਿਆਣਾ ਰੇਂਜ ਨੇ 1 ਕਿੱਲੋ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕੀਤਾ ਕਾਬੂ 

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿੱਚ ਵੌਇਸ ਅਲਰਟ ਪ੍ਰਾਪਤ ਕਰਨਗੇ ਜੋ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ, ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

ਇਹ ਵੀ ਪੜ੍ਹੋ: Goldy Brar : ਭਾਰਤ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਨੂੰ ਐਲਾਨਿਆ ਅਤਿਵਾਦੀ  

ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੌਇਸ ਸੰਦੇਸ਼ “ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ” ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ, ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇੱਕ ਅਜਿਹੀ ਥਾਂ ਹੈ ਜਿੱਥੇ ਇਤਿਹਾਸ ਵਿੱਚ ਆਮ ਤੌਰ 'ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ। 

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ 'ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਅਨੁਭਵ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿੱਚ ਵੌਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇੱਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਹਨਾਂ ਕਿਹਾ ਕਿ ਦੁਰਘਟਨਾ ਦੇ ਬਲੈਕ ਸਪਾਟਸ ਦੀ ਅਜਿਹੀ ਵਿਆਪਕ ਮੈਪਿੰਗ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੰਜਾਬ ਮਾਣ ਮਹਿਸੂਸ ਕਰਦਾ ਹੈ। ਇਸ ਤੋਂ ਇਲਾਵਾ, ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ, ਜੋ ਖੇਤਰੀ ਭਾਸ਼ਾਵਾਂ ਵਿੱਚ ਵੌਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ।  ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ।

(For more news apart from PUNJAB BECOMES FIRST STATE TO MAP ALL ACCIDENT-PRONE SITES ON NAVIGATION PLATFORM, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement