FASTag ਬੰਦ ਕਰੇਗੀ ਸਰਕਾਰ! ਨੈਵੀਗੇਸ਼ਨ ਸਿਸਟਮ ਜ਼ਰੀਏ ਵਸੂਲਿਆ ਜਾਵੇਗਾ ਟੋਲ ਟੈਕਸ
Published : May 3, 2022, 8:43 am IST
Updated : May 3, 2022, 8:43 am IST
SHARE ARTICLE
FASTag system to end soon
FASTag system to end soon

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਦਰਅਸਲ ਹੁਣ ਸਰਕਾਰ ਨੈਵੀਗੇਸ਼ਨ ਜ਼ਰੀਏ ਟੋਲ ਟੈਕਸ ਵਸੂਲਣ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ।

 

ਨਵੀਂ ਦਿੱਲੀ: ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਦਰਅਸਲ ਹੁਣ ਸਰਕਾਰ ਨੈਵੀਗੇਸ਼ਨ ਜ਼ਰੀਏ ਟੋਲ ਟੈਕਸ ਵਸੂਲਣ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਜਲਦ ਹੀ ਫਾਸਟੈਗ ਨੂੰ ਖਤਮ ਕਰਨ ਜਾ ਰਹੀ ਹੈ। ਹੁਣ ਤੁਹਾਡੇ ਖਾਤੇ ਤੋਂ GPS ਦੇ ਹਿਸਾਬ ਨਾਲ ਰਕਮ ਕੱਟੀ ਜਾਵੇਗੀ। ਇਹ ਪੈਸਾ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਲਿਆ ਜਾਵੇਗਾ। ਜਿਸ ਤੋਂ ਬਾਅਦ ਹਾਈਵੇਅ 'ਤੇ ਸਫਰ ਕਰਨ ਵਾਲਿਆਂ ਨੂੰ ਕਾਫੀ ਫਾਇਦਾ ਹੋਵੇਗਾ।

FastagFASTag system to end soon

ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਸੰਸਦ ਵਿਚ ਬੋਲ ਚੁੱਕੇ ਹਨ। ਹਾਲਾਂਕਿ ਸਿਸਟਮ ਨੂੰ ਲਾਂਚ ਕਰਨ ਲਈ ਅਜੇ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦੀ ਹੀ ਦੇਸ਼ ਦੇ ਰਾਜ ਮਾਰਗਾਂ 'ਤੇ ਜੀਪੀਐਸ ਇਨੇਬਲਡ ਸਿਸਟਮ ਲਾਗੂ ਕੀਤਾ ਜਾਵੇਗਾ। ਨਵੀਂ ਤਕਨੀਕ ਦੇ ਤਹਿਤ ਹਾਈਵੇਅ ਜਾਂ ਐਕਸਪ੍ਰੈਸ ਵੇਅ 'ਤੇ ਜਿੰਨਾ ਜ਼ਿਆਦਾ ਕਿਲੋਮੀਟਰ ਤੱਕ ਤੁਸੀਂ ਗੱਡੀ ਚਲਾਓਗੇ, ਓਨਾ ਹੀ ਜ਼ਿਆਦਾ ਟੋਲ ਵਸੂਲਿਆ ਜਾਵੇਗਾ। ਇਹ ਪ੍ਰਣਾਲੀ ਯੂਰਪੀ ਦੇਸ਼ਾਂ 'ਚ ਪਹਿਲਾਂ ਹੀ ਮਸ਼ਹੂਰ ਹੈ ਅਤੇ ਉੱਥੇ ਇਸ ਦੀ ਸਫਲਤਾ ਨੂੰ ਦੇਖਦੇ ਹੋਏ ਭਾਰਤ 'ਚ ਵੀ ਇਸ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Fastag FASTag system to end soon

FASTag ਇਕ ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ ਤਕਨਾਲੋਜੀ (RFID) ਹੈ ਜੋ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੁਆਰਾ ਅਕਤੂਬਰ 2017 ਵਿਚ ਸ਼ੁਰੂ ਕੀਤੀ ਗਈ ਸੀ। ਇਹ ਫੈਸਲਾ ਵਿਅਕਤੀਗਤ ਡਰਾਈਵਰਾਂ ਅਤੇ ਵੱਡੇ ਪੱਧਰ 'ਤੇ ਦੇਸ਼ ਦੋਵਾਂ ਲਈ ਬਹੁਤ ਸਾਰੀਆਂ ਅਸੁਵਿਧਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਸੀ। ਰਿਪੋਰਟ ਦੀ ਮੰਨੀਏ ਤਾਂ ਭਾਰਤ 'ਚ ਟੋਲ ਬੂਥਾਂ 'ਤੇ ਸਾਲਾਨਾ 12000 ਕਰੋੜ ਰੁਪਏ ਇਕੱਠੇ ਹੁੰਦੇ ਹਨ।

Recharge of fastagFASTag system to end soon

ਹਾਲਾਂਕਿ ਘੱਟ ਯਾਤਰਾ ਕਰਨ ਵਾਲਿਆਂ ਨੂੰ ਵੀ ਇਹੀ ਰਕਮ ਅਦਾ ਕਰਨੀ ਪੈਂਦੀ ਹੈ ਪਰ ਨਵੀਂ ਤਕਨੀਕ ਦੇ ਆਉਣ ਨਾਲ ਇਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਨਵੀਂ ਤਕਨੀਕ ਮੁਤਾਬਕ ਜਿਵੇਂ ਹੀ ਕਿਸੇ ਹਾਈਵੇਅ ’ਤੇ ਗੱਡੀ ਚੱਲਣੀ ਸ਼ੁਰੂ ਹੋਵੇਗੀ, ਉਸ ਦਾ ਟੋਲ ਮੀਟਰ ਆਨ ਹੋ ਜਾਵੇਗਾ। ਸਫ਼ਰ ਖਤਮ ਕਰਨ ਤੋਂ ਬਾਅਦ ਗੱਡੀ ਜਿਵੇਂ ਹੀ ਹਾਈਵੇਅ ਤੋਂ ਸਪਿਲ ਰੋਡ ਜਾਂ ਕਿਸੇ ਆਮ ਸੜਕ ਉੱਤੇ ਉਤਰੇਗੀ ਤਾਂ ਤੈਅ ਦੂਰੀ ਦੇ ਹਿਸਾਬ ਨਾਲ ਪੈਸੇ ਕੱਟੇ ਜਾਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement