ਫਲ ਖਾਣਾ ਹਰ ਕਿਸੇ ਨੂੰ ਚੰਗਾ ਲਗਦਾ ਹੈ। ਫਲ ਖਾਣ ਤੋਂ ਬਾਅਦ ਇਨ੍ਹਾਂ ਦੇ ਛਿਲਕਿਆਂ ਨੂੰ ਸੁੱਟ ਦਿਤਾ ਜਾਂਦਾ ਹੈ ਪਰ ਇਨ੍ਹਾਂ ਨੂੰ ਸੁੱਟਣ ਦੀ ਬਜਾਏ
Kitchen Tips: Instead of throwing away fruit peels, use them like this ਫਲ ਖਾਣਾ ਹਰ ਕਿਸੇ ਨੂੰ ਚੰਗਾ ਲਗਦਾ ਹੈ। ਫਲ ਖਾਣ ਤੋਂ ਬਾਅਦ ਇਨ੍ਹਾਂ ਦੇ ਛਿਲਕਿਆਂ ਨੂੰ ਸੁੱਟ ਦਿਤਾ ਜਾਂਦਾ ਹੈ ਪਰ ਇਨ੍ਹਾਂ ਨੂੰ ਸੁੱਟਣ ਦੀ ਬਜਾਏ ਘਰ ਨੂੰ ਸਜਾਉਣ ਅਤੇ ਸੁਆਦਲੇ ਪਕਵਾਨ ਬਣਾਉਣ ਲਈ ਵੀ ਇਸਤੇਮਾਲ ਵਿਚ ਲਿਆਂਦਾ ਜਾ ਸਕਦਾ ਹੈ।
ਨਿੰਬੂ: ਨਿੰਬੂ ਦਾ ਪ੍ਰਯੋਗ ਸਿਰਫ਼ ਖ਼ੂਬਸੂਰਤੀ ਨੂੰ ਵਧਾਉਣ ਲਈ ਹੀ ਨਹੀਂ ਸਗੋਂ ਘਰ ਨੂੰ ਚਮਕਾਉਣ ਲਈ ਵੀ ਕੀਤਾ ਜਾ ਸਕਦਾ ਹੈ। ਘਰ ਵਿਚ ਰੱਖੇ ਤਾਂਬੇ ਅਤੇ ਪਿੱਤਲ ਦੇ ਸ਼ੋਅ-ਪੀਸ ਨੂੰ ਚਮਕਾਉਣ, ਸ਼ੀਸ਼ੇ ਦੇ ਦਰਵਾਜ਼ੇ, ਖਿੜਕੀਆਂ, ਤਾਂਬੇ ’ਤੇ ਲੱਗੇ ਦਾਗ਼ਾਂ ਨੂੰ ਹਟਾਉਣ ਲਈ ਕਰ ਸਕਦੇ ਹੋ। ਕੂੜੇ ਦੇ ਡੱਬੇ ਵਿਚ ਨਿੰਬੂ ਦਾ ਟੁਕੜਾ ਪਾ ਕੇ ਉਸ ਦੀ ਬਦਬੂ ਨੂੰ ਦੂਰ ਕੀਤਾ ਜਾ ਸਕਦਾ ਹੈ।
ਸੰਗਤਰਾ: ਸੰਗਤਰਾ ਵੀ ਘਰ ਨੂੰ ਸਾਫ਼ ਕਰਨ ਅਤੇ ਉਸ ਦੀ ਬਦਬੂ ਨੂੰ ਦੂਰ ਕਰਨ ਲਈ ਕੀਤਾ ਜਾ ਸਕਦਾ ਹੈ। ਛਿਲਕਿਆਂ ਨੂੰ ਪੀਹ ਕੇ ਉਸ ਨੂੰ ਇਕ ਸਪਰੇਅ ਵਾਲੀ ਬੋਤਲ ਵਿਚ ਰੱਖ ਲਉ। ਜਦੋਂ ਵੀ ਸ਼ੀਸ਼ਾ, ਟੇਬਲ ਜਾਂ ਧਾਤ ਨੂੰ ਸਾਫ਼ ਕਰਨਾ ਹੋਵੇ ਤਾਂ ਉਸ ਵਿਚ ਸੰਗਤਰੇ ਦਾ ਪਾਊਡਰ ਪਾ ਦਿਉ। ਹੁਣ ਇਸ ਨੂੰ ਥੋੜ੍ਹਾ ਜਿਹਾ ਹਲਕੇ ਹੱਥਾਂ ਨਾਲ ਸਾਫ਼ ਕਰੋ। ਕਪੜਿਆਂ ਵਿਚ ਪਈ ਬਦਬੂ ਤੋਂ ਛੁਟਕਾਰਾ ਪਾਉਣ ਲਈ ਸੰਗਤਰੇ ਦਾ ਛਿਲਕਾ ਉਸ ਵਿਚ ਰੱਖ ਦਿਉ।
ਮੁਸੰਮੀ: ਮੁਸੰਮੀ ਦੇ ਛਿਲਕਿਆਂ ਨੂੰ ਸੁਕਾ ਲਉ। ਫਿਰ ਇਸ ਪੇਸਟ ਨੂੰ ਮੈਟਲ, ਲੋਹਾ, ਸਟੀਲ, ਬਰਾਸ, ਮਾਰਬਲ ਆਦਿ ਨੂੰ ਸਾਫ਼ ਕਰਨ ਲਈ ਵਰਤੋਂ। ਇਸ ਤੋਂ ਇਲਾਵਾ ਬਾਥਰੂਮ ਦੇ ਫ਼ਰਸ਼, ਬਾਥ ਟੱਬ ਅਤੇ ਵਾਸ਼ ਮਸ਼ੀਨ ਉਤੇ ਪਏ ਦਾਗ਼-ਧੱਬਿਆਂ ਨੂੰ ਵੀ ਸਾਫ਼ ਕੀਤਾ ਜਾ ਸਕਦਾ ਹੈ।