PSPCL News: ਪੰਜਾਬ ਬਿਜਲੀ ਵਿਭਾਗ ਵਲੋਂ ਨਵੇਂ ਹੁਕਮ ਜਾਰੀ, ਨਵਾਂ ਕੁਨੈਕਸ਼ਨ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ
Published : Aug 4, 2025, 7:10 am IST
Updated : Aug 4, 2025, 7:34 am IST
SHARE ARTICLE
Punjab Electricity Department issues New connection News
Punjab Electricity Department issues New connection News

ਜੋ ਅਪਣੇ ਆਪ ਆਨਲਾਈਨ ਅਪਲਾਈ ਕਰਨ ਵਿਚ ਅਸਮਰਥ ਹਨ ਉਨ੍ਹਾਂ ਦੀ ਸਹਾਇਤਾ ਲਈ ਹੈਲਪ ਡੈਸਕ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ

Punjab Electricity Department issues new orders News: ਪੀਐਸਪੀਸੀਐਲ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦਸਿਆ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਉਹ ਖਪਤਕਾਰ ਜੋ ਅਪਣੇ ਆਪ ਆਨਲਾਈਨ ਅਪਲਾਈ ਕਰਨ ਵਿਚ ਅਸਮਰਥ ਹਨ ਉਨ੍ਹਾਂ ਦੀ ਸਹਾਇਤਾ ਲਈ ਮੋਹਾਲੀ ਅਤੇ ਜ਼ੀਰਕਪੁਰ ਡਵੀਜ਼ਨਾਂ ਵਿਚ ਸਮਰਪਿਤ ਹੈਲਪ ਡੈਸਕ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ।

ਜਿਥੇ ਪੀਐਸਪੀਸੀਐਲ ਸਟਾਫ਼ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾੳਣ ਦੇ ਨਾਲ-ਨਾਲ ਉਨ੍ਹਾਂ ਲੋਕਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰਦਾ ਹੈ ਜੋ ਡਿਜੀਟਲ ਪ੍ਰਕਿਰਿਆ ਨੂੰ ਸੁਤੰਤਰ ਤੌਰ ’ਤੇ ਨੈਵੀਗੇਟ ਕਰਨ ਵਿਚ ਸਮਰੱਥ ਹਨ। ਪੀਐਸਪੀਸੀਐਲ ਦਫ਼ਤਰਾਂ ’ਤੇ ਜਾਣ ਵਾਲੇ ਖਪਤਕਾਰਾਂ ਨੂੰ ਹੈਲਪ ਡੈਕਸ ਕਰਮਚਾਰੀਆਂ ਵਲੋਂ ਮਾਰਗਦਰਸ਼ਨ ਅਤੇ ਸਹਾਇਤਾ ਦਿਤੀ ਜਾਂਦੀ ਹੈ ਜੋ ਜਾਂ ਤਾਂ ਉਨ੍ਹਾਂ ਨੂੰ ਖ਼ੁਦ ਆਨਲਾਈਨ ਅਪਲਾਈ ਕਰਨ ਵਿਚ ਮਦਦ ਕਰਦੇ ਹਨ ਜਾਂ ਉਨ੍ਹਾਂ ਵਲੋਂ ਪੂਰੀ ਤਰ੍ਹਾਂ ਮੁਫ਼ਤ ਆਨਲਾਈਨ ਅਰਜ਼ੀ ਅਪਲਾਈ ਕਰਦੇ ਹਨ।

ਇਸ ਪ੍ਰਕਿਰਿਆ ਦਾ ਉਦੇਸ਼ ਪਾਰਦਰਸ਼ਤਾ ਨੂੰ ਵਧਾਉਣਾ ਅਤੇ ਇਸ ਪ੍ਰਕਿਰਿਆ ਵਿਚੋਂ ਵਿਚੋਲਗਿਰੀ ਨੂੰ ਖ਼ਤਮ ਕਰਨਾ ਨਾਲ ਹੀ ਨਵੇਂ ਬਿਨੈਕਾਰਾਂ ਦੇ ਸ਼ੋਸ਼ਣ ਨੂੰ ਰੋਕਣਾ ਹੈ। ਇਸ ਤੋਂ ਇਲਾਵਾ ਪੀਐਸਈਆਰਸੀ ਵਲੋਂ ਜਾਰੀ ਕੀਤੇ ਨਵੇਂ ਸਪਲਾਈ ਕੋਡ 2024 ਅਨੁਸਾਰ ਸਾਰੇ ਘਰੇਲੂ ਸਪਲਾਈ (ਡੀਐਸ) ਕੁਨੈਕਸ਼ਨਾਂ ਲਈ ਟੈਸਟ ਰਿਪੋਰਟ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਪਹਿਲਾਂ 20 ਕਿਲੋਵਾਟ ਤਕ ਦੇ ਲੋਡ ਲਈ ਅਜਿਹੀਆਂ ਰਿਪੋਰਟਾਂ ਦੀ ਲੋੜ ਨਹੀਂ ਸੀ। ਪੀਐਸਪੀਸੀਐਲ ਇਸ ਸਬੰਧ ਵਿਚ ਲੋੜੀਂਦੀ ਸਮੀਖਿਆ ਅਤੇ ਰਾਹਤ ਲਈ ਰੈਗੂਲੇਟਰ ਕੋਲ ਮਾਮਲਾ ਉਠਾ ਰਿਹਾ ਹੈ। ਇਸ ਮੌਕੇ ਇੰਦਰਪਾਲ ਸਿੰਘ ਡਾਇਰੈਕਟਰ ਡਿਸਟਰੀਬਿਊਸ਼ਨ ਨੇ ਦਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭ੍ਰਿਸ਼ਟਾਚਾਰ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਨੂੰ ਵਟਸਅੱਪ ਰਾਹੀਂ ਸਿੱਧੇ ਤੌਰ ’ਤੇ ਨੰਬਰ 96461 75770 ਰਾਹੀਂ ਸੂਚਿਤ ਕੀਤਾ ਜਾ ਸਕਦਾ ਹੈ।

ਪਟਿਆਲਾ ਤੋਂ ਪਰਮਿੰਦਰ ਸਿੰਘ ਰਾਏਪੁਰ ਦੀ ਰਿਪੋਰਟ

"(For more news apart from “ Punjab Electricity Department issues New connection News   , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement