ਪੰਜਾਬ ਸਰਕਾਰ ਨੇ ਨਿੱਜੀ ਵਾਹਨ ਨੂੰ ਲੈ ਕੇ ਕੀਤਾ ਵੱਡਾ ਐਲਾਨ, ਮਾਲਕਾਂ ਨੂੰ ਮਿਲੀਰਾਹਤ
Published : Nov 8, 2020, 11:40 am IST
Updated : Nov 8, 2020, 11:40 am IST
SHARE ARTICLE
NOC
NOC

"ਸਾਰੀ ਪ੍ਰਕਿਰਿਆ ਆਨਲਾਈਨ ਪ੍ਰਣਾਲੀ ਵਾਹਨ 4.0 ਵੱਲੋਂ ਕੀਤੀ ਜਾ ਰਹੀ ਹੈ

ਚੰਡੀਗੜ੍ਹ: ਦੀਵਾਲੀ ਤੋਂ ਪਹਿਲੀ ਹੀ ਪੰਜਾਬ ਸਰਕਾਰ ਨੇ ਨਿਜੀ ਵਾਹਨਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਇਸ ਐਲਾਨ ਦੇ ਤਹਿਤ ਵਾਹਨਾਂ ਦੀ ਵਿਕਰੀ ਸਮੇਂ ਪੰਜਾਬ 'ਚ ਰਜਿਸਟਰ ਕਿਸੇ ਵੀ ਨਿੱਜੀ ਵਾਹਨ ਦੀ ਹੀ ਕਿਸੇ ਹੋਰ ਰਜਿਸਟਰਿੰਗ ਅਥਾਰਿਟੀ ਕੋਲ ਟਰਾਂਸਫਰ ਸਮੇਂ ਹੁਣ ਬਿਨੈਕਰਤਾ ਨੂੰ ਮੂਲ ਰਜਿਸਟਰਿੰਗ ਅਥਾਰਿਟੀ ਕੋਲ ਐਨਓਸੀ ਲੈਣ ਜਾਣ ਦੀ ਲੋੜ ਨਹੀਂ ਹੋਵੇਗੀ। ਇਨ੍ਹਾਂ ਮਾਮਲਿਆਂ 'ਚ ਟਰਾਂਸਪੋਰਟ ਵਿਭਾਗ ਨੇ ਐਨਓਸੀ ਦੀ ਲੋੜ ਨੂੰ ਖਤਮ ਕਰ ਦਿੱਤਾ ਹੈ।

Traffic

ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ "ਸਾਰੀ ਪ੍ਰਕਿਰਿਆ ਆਨਲਾਈਨ ਪ੍ਰਣਾਲੀ ਵਾਹਨ 4.0 ਵੱਲੋਂ ਕੀਤੀ ਜਾ ਰਹੀ ਹੈ। ਵਾਹਨਾਂ ਨਾਲ ਜੁੜੀ ਸਾਰੀ ਜਾਣਕਾਰੀ ਜਿਵੇਂ ਟੈਕਸ ਫੀਸ ਤੇ ਫਿਟਨੈੱਸ ਆਦਿ ਰਜਿਸਟਰਿੰਗ ਅਥਾਰਿਟੀ ਕੋਲ ਉਪਲਬਧ ਹੁੰਦੀ ਹੈ। ਇਸ ਲਈ ਹੁਣ ਪੰਜਾਬ 'ਚ ਰਜਿਸਟਰਡ ਗੈਰ-ਟਰਾਂਸਪੋਰਟ ਵਾਹਨਾਂ ਦੇ ਟਰਾਂਸਫਰ ਲਈ ਵਾਹਨ ਮਾਲਕਾਂ ਨੂੰ ਐਨਓਸੀ ਲੈਣ ਲਈ ਸਬੰਧਤ ਦਫਤਰ 'ਚ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

Transport

ਹੁਣ ਬਿਨੈਕਾਰ ਮੂਲ ਆਰਟੀਏ, ਐਸਡੀਐਮ ਦਫਤਰਾਂ, ਜਿੱਥੇ ਵਾਹਨ ਰਜਿਸਟਰਡ ਹਨ, ਉੱਥੇ ਆਨਲਾਈਨ ਅਰਜ਼ੀ ਦੇ ਕੇ ਆਪਣੇ ਵਾਹਨ ਟਰਾਂਸਫਰ ਕਰਵਾ ਸਕਦੇ ਹਨ। ਇਸ ਨਾਲ ਟਰਾਂਸਫਰ ਲਈ ਵੱਖ-ਵੱਖ ਰਜਿਸਟਰਿੰਗ ਅਥਾਰਿਟੀ ਕੋਲ ਜਾਣ ਦੀ ਲੰਬੀ ਪ੍ਰਕਿਰਿਆ ਤੇ ਸਮੇਂ ਦੀ ਬੱਚਤ ਹੋਵੇਗੀ। ਇਸ ਨਾਲ ਨਿਜੀ ਵਾਹਨ ਮਾਲਕਾਂ ਨੂੰ ਰਾਹਤ ਮਿਲੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement