ਖ਼ਬਰਾਂ |

ਤਾਜ਼ਾ |

ਰਾਸ਼ਟਰਪਤੀ ਟਰੰਪ ਦਾ ਨਵਾਂ ਫ਼ਰਮਾਨ, ਹੁਣ ਇਹ ਲੋਕ ਨਹੀਂ ਆ ਸਕਦੇ ਅਮਰੀਕਾ, ਰੱਦ ਹੋ ਸਕਦਾ ਵੀਜ਼ੇ!
Published : Nov 8, 2025, 8:51 am IST
Updated : Nov 8, 2025, 9:19 am IST
SHARE ARTICLE
US will not grant visas to diabetic patients
US will not grant visas to diabetic patients

ਟਰੰਪ ਪ੍ਰਸ਼ਾਸਨ ਮੁਤਾਬਕ ਬਿਮਾਰ ਲੋਕਾਂ ਨਾਲ ਦੇਸ਼ 'ਤੇ ਵਧ ਰਿਹਾ ਵਿੱਤੀ ਬੋਝ

US will not grant visas to diabetic patients: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਜ਼ਾ ਪ੍ਰਕਿਰਿਆ ਵਿੱਚ ਵੱਡੇ ਬਦਲਾਅ ਕਰਦੇ ਹੋਏ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ। ਰਾਸ਼ਟਰਪਤੀ ਟਰੰਪ ਦੇ ਨਵੇਂ ਫ਼ਰਮਾਨ ਅਨੁਸਾਰ, ਹੁਣ ਸ਼ੂਗਰ, ਮੋਟਾਪਾ ਜਾਂ ਦਿਲ ਦੀ ਬਿਮਾਰੀ ਤੋਂ ਪੀੜਤ ਵਿਦੇਸ਼ੀ ਨਾਗਰਿਕਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਜਾ ਸਕਦਾ ਹੈ, ਜਿਸ ਨਾਲ ਵਿਦੇਸ਼ੀਆਂ ਲਈ ਅਮਰੀਕੀ ਸੁਪਨੇ ਦਾ ਰਸਤਾ ਹੋਰ ਵੀ ਮੁਸ਼ਕਲ ਹੋ ਸਕਦਾ ਹੈ।

ਇਸ ਕਦਮ ਨਾਲ ਸਿਹਤ ਸੰਬੰਧੀ ਕਮਜ਼ੋਰੀਆਂ ਵਾਲੇ ਬਿਨੈਕਾਰਾਂ ਨੂੰ ਸੰਯੁਕਤ ਰਾਜ ਅਮਰੀਕਾ ਦਾ ਵੀਜ਼ਾ ਪ੍ਰਾਪਤ ਕਰਨ ਦੀ ਸੰਭਾਵਨਾ ਘੱਟ ਜਾਵੇਗੀ। ਇਹ ਨਵਾਂ ਆਦੇਸ਼ ਵੀਜ਼ਾ ਅਧਿਕਾਰੀਆਂ ਨੂੰ ਵਧੇਰੇ ਅਧਿਕਾਰ ਦਿੰਦਾ ਹੈ। ਉਹ ਬਿਨੈਕਾਰ ਦੇ ਸਿਹਤ ਖਰਚਿਆਂ ਅਤੇ ਸੰਭਾਵੀ ਜੋਖਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀਜ਼ਾ ਰੱਦ ਕਰ ਸਕਦੇ ਹਨ। ਨੀਤੀ ਵਿੱਚ ਕਿਹਾ ਗਿਆ ਹੈ ਕਿ ਅਜਿਹੀਆਂ ਬਿਮਾਰੀਆਂ ਦੇ ਇਲਾਜ 'ਤੇ ਲੱਖਾਂ ਡਾਲਰ ਖਰਚ ਹੋ ਸਕਦੇ ਹਨ।

ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਦੂਤਾਵਾਸਾਂ ਅਤੇ ਕੌਂਸਲੇਟਾਂ ਨੂੰ ਵੀਜ਼ਾ ਬਿਨੈਕਾਰਾਂ ਦੀ ਸਿਹਤ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਾ ਸਿਰਫ਼ ਵੀਜ਼ਾ ਬਿਨੈਕਾਰ, ਸਗੋਂ ਬੱਚਿਆਂ ਅਤੇ ਬਜ਼ੁਰਗ ਮਾਪਿਆਂ ਵਰਗੇ ਨਿਰਭਰਾਂ ਦੀ ਸਿਹਤ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ। ਮੋਟਾਪਾ ਵੀ ਗੰਭੀਰ ਮੰਨਿਆ ਜਾਵੇਗਾ ਕਿਉਂਕਿ ਇਹ ਹਾਈ ਬਲੱਡ ਪ੍ਰੈਸ਼ਰ ਅਤੇ ਦਮੇ ਵਰਗੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।

ਨਵਾਂ ਹੁਕਮ ਵੀਜ਼ਾ ਅਧਿਕਾਰੀਆਂ ਨੂੰ ਬਿਨੈਕਾਰ ਦੇ ਸਿਹਤ ਖਰਚਿਆਂ ਅਤੇ ਸੰਭਾਵੀ ਜੋਖਮਾਂ ਦੇ ਆਧਾਰ 'ਤੇ ਵੀਜ਼ਾ ਰੱਦ ਕਰਨ ਦਾ ਵਧੇਰੇ ਅਧਿਕਾਰ ਦਿੰਦਾ ਹੈ। ਹਾਲਾਂਕਿ, ਬਹੁਤ ਸਾਰੇ ਕਾਨੂੰਨੀ ਮਾਹਰਾਂ ਅਤੇ ਇਮੀਗ੍ਰੇਸ਼ਨ ਵਕੀਲਾਂ ਨੇ ਇਸ ਕਦਮ 'ਤੇ ਇਤਰਾਜ਼ ਜਤਾਇਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bride Arrested at Delhi Airport | 51 ਲੱਖ ਦੀ ਕਥਿਤ ਠੱਗੀ! 7 ਸਾਲ ਬਾਅਦ ਕੈਨੇਡਾ ਤੋਂ ਪਰਤੀ ਲਾੜੀ ਕੀਤੀ ਕਾਬੂ

11 Oct 2026 2:11 PM

ਰੋਟੀ ਖਾਣ ਘਰ ਜਾ ਰਿਹਾ ਨੌਜਵਾਨ ਰਸਤੇ 'ਚ ਡਿੱਗਿਆ ! ਸ਼ੱਕੀ ਹਾਲਾਤਾਂ 'ਚ ਮੌ*ਤ

09 Oct 2026 3:00 PM

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM

‘ਪਰਗਟ ਸਿੰਘ ਕਦੇ ਕਿਸੇ ਅੱਗੇ ਉੱਚੀ ਆਵਾਜ਼ 'ਚ ਗੱਲ ਨਹੀਂ ਕਰਦੇ'-ਦਲਵੀਰ ਗੋਲਡੀ

08 Oct 2026 3:02 PM

ਤਰਨਤਾਰਨ ਵਿੱਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

07 Oct 2026 2:51 PM
Advertisement