ਔਨਲਾਈਨ ਸੱਟੇਬਾਜ਼ੀ ਨੂੰ ਉਤਸ਼ਾਹਿਤ ਕਰਨ ਵਾਲੇ ਇਸ਼ਤਿਹਾਰਾਂ ਵਿਰੁੱਧ ਐਡਵਾਇਜ਼ਰੀ ਜਾਰੀ 
Published : Jun 13, 2022, 6:28 pm IST
Updated : Jun 13, 2022, 6:28 pm IST
SHARE ARTICLE
Govt issues advisory against ads promoting online betting
Govt issues advisory against ads promoting online betting

'ਅਜਿਹੇ ਇਸ਼ਤਿਹਾਰ ਭਾਰਤ ਵਿੱਚ ਪ੍ਰਦਰਸ਼ਿਤ ਨਾ ਕੀਤੇ ਜਾਣ'

ਨਵੀਂ ਦਿੱਲੀ : ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (ਆਈ ਐਂਡ ਬੀ ਮੰਤਰਾਲੇ) ਨੇ ਸੋਮਵਾਰ ਨੂੰ ਪ੍ਰਿੰਟ, ਇਲੈਕਟ੍ਰਾਨਿਕ ਅਤੇ ਡਿਜੀਟਲ ਮੀਡੀਆ ਨੂੰ ਔਨਲਾਈਨ ਸੱਟੇਬਾਜ਼ੀ ਪਲੇਟਫਾਰਮਾਂ (Online Betting Platforms) ਦੀ ਇਸ਼ਤਿਹਾਰਬਾਜ਼ੀ ਤੋਂ ਪਰਹੇਜ਼ ਕਰਨ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ। ਇਹ ਐਡਵਾਇਜ਼ਰੀ ਆਨਲਾਈਨ ਸੱਟੇਬਾਜ਼ੀ ਵੈੱਬਸਾਈਟਾਂ/ਪਲੇਟਫਾਰਮਾਂ ਦੇ ਪ੍ਰਿੰਟ, ਇਲੈਕਟ੍ਰਾਨਿਕ, ਸੋਸ਼ਲ ਅਤੇ ਔਨਲਾਈਨ ਮੀਡੀਆ ਵਿੱਚ ਚੱਲ ਰਹੇ ਬਹੁਤ ਸਾਰੇ ਇਸ਼ਤਿਹਾਰਾਂ ਨੂੰ ਉਜਾਗਰ ਕਰਦੀ ਹੈ।  

Govt issues advisory against ads promoting online bettingGovt issues advisory against ads promoting online betting

ਮੰਤਰਾਲੇ ਨੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨੂੰ ਸਲਾਹ ਦਿੱਤੀ ਹੈ ਕਿ ਉਹ ਆਨਲਾਈਨ ਸੱਟੇਬਾਜ਼ੀ ਪਲੇਟਫਾਰਮਾਂ ਦੇ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਤੋਂ ਗੁਰੇਜ਼ ਕਰਨ। ਇਸ ਨੇ ਔਨਲਾਈਨ ਅਤੇ ਸੋਸ਼ਲ ਮੀਡੀਆ ਸਮੇਤ ਔਨਲਾਈਨ ਵਿਗਿਆਪਨ ਵਿਚੋਲਿਆਂ ਅਤੇ ਪ੍ਰਕਾਸ਼ਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਜਿਹੇ ਇਸ਼ਤਿਹਾਰ ਭਾਰਤ ਵਿੱਚ ਪ੍ਰਦਰਸ਼ਿਤ ਨਾ ਕਰਨ ਜਾਂ ਅਜਿਹੇ ਇਸ਼ਤਿਹਾਰਾਂ ਨੂੰ ਭਾਰਤੀ ਦਰਸ਼ਕਾਂ ਨੂੰ ਨਿਸ਼ਾਨਾ ਬਣਾਉਣ।

Govt issues advisory against ads promoting online bettingGovt issues advisory against ads promoting online betting

ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, "ਦੇਸ਼ ਦੇ ਬਹੁਤ ਸਾਰੇ ਹਿੱਸੇ ਵਿੱਚ ਗੈਰ-ਕਾਨੂੰਨੀ ਸੱਟੇਬਾਜ਼ੀ ਅਤੇ ਜੂਆ ਖਪਤਕਾਰਾਂ, ਖਾਸ ਕਰਕੇ ਨੌਜਵਾਨਾਂ ਅਤੇ ਬੱਚਿਆਂ ਲਈ ਮਹੱਤਵਪੂਰਨ ਵਿੱਤੀ ਅਤੇ ਸਮਾਜਿਕ-ਆਰਥਿਕ ਖਤਰੇ ਪੈਦਾ ਕਰਦਾ ਹੈ।" ਔਨਲਾਈਨ ਅਤੇ ਸੋਸ਼ਲ ਮੀਡੀਆ ਸਮੇਤ ਔਨਲਾਈਨ ਵਿਗਿਆਪਨ ਵਿਚੋਲਿਆਂ ਅਤੇ ਪ੍ਰਕਾਸ਼ਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੇ ਇਸ਼ਤਿਹਾਰ ਭਾਰਤ ਵਿੱਚ ਪ੍ਰਦਰਸ਼ਿਤ ਨਾ ਕਰਨ ਜਾਂ ਅਜਿਹੇ ਇਸ਼ਤਿਹਾਰਾਂ ਨੂੰ ਭਾਰਤੀ ਦਰਸ਼ਕਾਂ ਨੂੰ ਨਿਸ਼ਾਨਾ ਨਾ ਬਣਾਉਣ।ਇਸ ਐਡਵਾਈਜ਼ਰੀ 'ਚ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਆਨਲਾਈਨ ਸੱਟੇਬਾਜ਼ੀ 'ਤੇ ਦਿੱਤੇ ਜਾਣ ਵਾਲੇ ਇਨ੍ਹਾਂ ਇਸ਼ਤਿਹਾਰਾਂ ਨਾਲ ਇਸ ਪਾਬੰਦੀਸ਼ੁਦਾ ਗਤੀਵਿਧੀ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਦਾ ਪ੍ਰਭਾਵ ਹੈ।

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement