Punjab News: ਪੰਜਾਬ 'ਚ ਹੁਣ ਨਹੀਂ ਆਵੇਗੀ ਬਿਜਲੀ ਦੀ ਪਰੇਸ਼ਾਨੀ, ਗੋਇੰਦਵਾਲ ਥਰਮਲ ਪਲਾਂਟ ਜੂਨ ਤੱਕ ਹੋਵੇਗਾ ਸ਼ੁਰੂ
Published : Jan 14, 2024, 1:47 pm IST
Updated : Jan 14, 2024, 2:17 pm IST
SHARE ARTICLE
Goindwal thermal plant will start by June News in punjabi
Goindwal thermal plant will start by June News in punjabi

Punjab News: ਦੇਖ ਰੇਖ ਲਈ ਬਣਾਈ ਗਈ ਕਮੇਟੀ

Goindwal thermal plant will start by June News in punjabi : ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਇਸ  ਨੂੰ ਸ਼ੁਰੂ ਕਰਨ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਸਰਕਾਰ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਯਾਨੀ ਜੂਨ ਤੱਕ ਇਸ ਪਲਾਂਟ ਵਿੱਚ ਬਿਜਲੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਲਾਂਟ ਦੀ ਸੰਭਾਲ ਲਈ ਇਕ ਕਮੇਟੀ ਬਣਾਈ ਗਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ।

ਇਹ ਵੀ ਪੜ੍ਹੋ: Punjab News : ਵਿਦੇਸ਼ ਜਾਣ ਲਈ ਕਾਹਲੇ ਪੰਜਾਬੀ, ਵੇਚੀਆਂ 5639 ਕਰੋੜ ਰੁਪਏ ਦੀਆਂ ਜ਼ਮੀਨਾਂ 

540 ਮੈਗਾਵਾਟ ਦਾ ਥਰਮਲ ਪਲਾਂਟ ਪਹਿਲਾਂ ਅੱਧੀ ਸਮਰੱਥਾ 'ਤੇ ਚੱਲ ਰਿਹਾ ਸੀ। ਹੁਣ ਇਸ ਨੂੰ ਵੱਧ ਸਮਰੱਥਾ ਨਾਲ ਚਲਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਬਿਜਲੀ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਵੱਲੋਂ ਥਰਮਲ ਪਲਾਂਟਾਂ ਸਬੰਧੀ ਬਣਾਈ ਗਈ ਕਮੇਟੀ ਵਿਚ ਥਰਮਲ ਪਲਾਂਟਾਂ ਦੇ ਨਾਮਵਰ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਐਮ.ਆਰ.ਬਾਂਸਲ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  Himachal Pradesh 'ਚ ਵਾਹਨਾਂ ਦੀ ਮੈਨੂਅਲ ਫਿਟਨੈੱਸ 'ਤੇ ਰੋਕ, ਕਬਾੜ 'ਚ ਜਾਣਗੇ 15 ਸਾਲ ਪੁਰਾਣੇ ਸਰਕਾਰੀ ਵਾਹਨ 

ਇਸ ਦੌਰਾਨ ਕਮੇਟੀ ਵਿੱਚ ਲਹਿਰਾ ਥਰਮਲ ਦੇ ਉਪ ਮੁੱਖ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਉਪ ਮੁੱਖ ਇੰਜਨੀਅਰ ਫਿਊਲ ਕੇ.ਕੇ.ਬਾਂਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ਼ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜਿੰਦਰ ਸਿੰਘ ਅਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਸ਼ਾਮਲ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਥਰਮਲ ਪਲਾਂਟ ਦੀ ਪਿਛਲੇ ਲੰਮੇ ਸਮੇਂ ਤੋਂ ਮੁਰੰਮਤ ਨਹੀਂ ਹੋਈ। ਅਜਿਹੇ 'ਚ ਪਾਵਰਕੌਮ ਨੇ ਇਸ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਸ ਦੀਆਂ ਸਾਰੀਆਂ ਖਾਮੀਆਂ ਦਾ ਪਤਾ ਲਗਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੀ ਪੂਰੀ ਰਿਪੋਰਟ ਜਲਦੀ ਹੀ ਤਿਆਰ ਕਰ ਲਈ ਜਾਵੇਗੀ। ਇਸ ਦੇ ਨਾਲ ਹੀ ਪਾਵਰਕੌਮ ਨੇ ਪਲਾਂਟ ਲਈ ਸ਼੍ਰੀ ਗੁਰੂ ਰਾਮਦਾਸ ਥਰਮਲ ਪਲਾਂਟ ਲਿਮਟਿਡ ਨਾਂ ਦੀ ਕੰਪਨੀ ਰਜਿਸਟਰਡ ਕੀਤੀ ਹੈ। ਸਰਕਾਰ ਇਸ ਹਫ਼ਤੇ ਜਾਂ ਅਗਲੇ ਹਫ਼ਤੇ ਤੱਕ ਪਲਾਂਟ ਦਾ ਕਬਜ਼ਾ ਲੈ ਲਵੇਗੀ। ਇਸ ਤੋਂ ਬਾਅਦ ਹਰ ਸਾਲ ਮੁਰੰਮਤ ਕੀਤੀ ਜਾਵੇਗੀ।

ਪਾਵਰਕੌਮ ਨੇ ਪਛਵਾੜਾ ਕੋਲਾ ਖਾਣ ਦੀ ਵਰਤੋਂ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਇਸ ਥਰਮਲ ਪਲਾਂਟ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਸਮਾਗਮ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਪਿਛਲੇ ਛਿਮਾਹੀ ਦੌਰਾਨ ਪਾਵਰਕੌਮ ਨੇ 33 ਲੱਖ ਮੀਟ੍ਰਿਕ ਟਨ ਕੋਲੇ ਦੀ ਵਰਤੋਂ ਕਰਕੇ ਇਸ ਨੂੰ ਰਾਜ ਦੇ ਬਿਜਲੀ ਥਰਮਲ ਪਲਾਂਟਾਂ ਤੱਕ ਪਹੁੰਚਾ ਕੇ 564 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ।

ਥਰਮਲ ਪਲਾਂਟ ਚਲਾਉਣ ਵਾਲੇ ਜੀਵੀਕੇ ਗਰੁੱਪ ਨੇ ਇਸ ਲਈ 1600 ਏਕੜ ਜ਼ਮੀਨ ਐਕੁਆਇਰ ਕੀਤੀ ਸੀ। ਥਰਮਲ ਪਲਾਂਟ ਤੋਂ ਬਿਜਲੀ ਦਾ ਉਤਪਾਦਨ 2016 ਵਿੱਚ ਸ਼ੁਰੂ ਹੋਇਆ ਸੀ। 400 ਏਕੜ ਜ਼ਮੀਨ ਅਜੇ ਵੀ ਖਾਲੀ ਪਈ ਹੈ। ਇਸ ਦੀ ਵਰਤੋਂ ਲਈ ਸਰਕਾਰ ਵੱਲੋਂ ਰਣਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ।

(For more Punjabi news apart from Goindwal thermal plant will start by June News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement