ਆਖ਼ਿਰਕਾਰ ਦੁਨੀਆ ਭਰ 'ਚ ਕਿਉਂ ਬੰਦ ਰਹੇ YouTube ਤੇ Gmail, ਜਾਣੋ ਗੂਗਲ ਦਾ ਜਵਾਬ
Published : Dec 15, 2020, 8:25 am IST
Updated : Dec 15, 2020, 8:25 am IST
SHARE ARTICLE
google
google

ਬੀਤੇ ਦਿਨੀ 3:47AM PT 'ਤੇ ਇੰਟਰਨੈਸ਼ਨਲ ਸਟੋਰੇਜ ਕੋਟੇ ਨੂੰ ਲੈਕੇ ਕਰੀਬ 45 ਮਿੰਟ ਤਕ ਅਥੈਂਟੀਕੇਸ਼ਨ ਸਿਸਟਮ ਦੀ ਸਮੱਸਿਆ ਆਈ।

ਨਵੀਂ ਦਿੱਲੀ-  ਬੀਤੇ ਦਿਨੀ ਦੁਨੀਆ ਭਰ 'ਚ ਮਸ਼ਹੂਰ ਵੀਡੀਓ ਸਟ੍ਰੀਮਿੰਗ ਪਲੇਟਫਾਰਮ ਯੂਟਿਊਬ ਅਤੇ ਮੁਫਤ ਈ-ਮੇਲ ਸੇਵਾ ਪ੍ਰਦਾਨ ਕਰਨ ਵਾਲਾ ਜੀ-ਮੇਲ ਅਚਾਨਕ ਬੰਦ ਹੋ ਗਏ ਸਨ। ਦੁਨੀਆ ਭਰ ਦੇ ਯੂਜ਼ਰਸ ਯੂਟਿਊਬ ਅਤੇ ਜੀਮੇਲ ਦੀ ਵਰਤੋਂ ਕਰਨ ਵਿੱਚ ਅਸਮਰੱਥ ਹਨ ਅਤੇ ਲਗਾਤਾਰ ਸ਼ਿਕਾਇਤ ਕਰ ਰਹੇ ਹਨ। ਜਿਵੇਂ ਹੀ ਸੋਮਵਾਰ ਸ਼ਾਮ ਨੂੰ ਗੂਗਲ ਦੀਆਂ ਦੋਵੇਂ ਸੇਵਾਵਾਂ ਬੰਦ ਹੋ ਗਈਆਂ, 'ਗੂਗਲ ਡਾਉਨ' ਨੇ ਟਵਿੱਟਰ 'ਤੇ ਟ੍ਰੈਂਡ ਕਰਨਾ ਸ਼ੁਰੂ ਕਰ ਦਿੱਤਾ। 

you tube

ਯੂਟਿਊਬ ਅਤੇ ਜੀਮੇਲ ਬਣ ਹੋਣ ਦੀ ਵਜ੍ਹਾ ਨਾਲ ਯੂਜ਼ਰਸ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਸ਼ਾਮ 6 ਵੱਜ ਕੇ, 17 ਮਿੰਟ ਤੇ ਗੂਗਲ ਵੱਲੋਂ ਗੂਗਲ ਵਰਕਸਪੇਸ ਸਟੇਟਸ ਡੈਸ਼ਬੋਰਡ 'ਤੇ ਜਾਣਕਾਰੀ ਦਿੱਤੀ ਗਈ।

apps remove

ਜਾਣੋ ਗੂਗਲ ਦਾ ਜਵਾਬ 
1. ਗੂਗਲ ਨੇ ਸੇਵਾਵਾਂ ਪ੍ਰਭਾਵਿਤ ਰਹਿਣ ਨੂੰ ਲੈ ਕੇ ਇਕ ਬਿਆਨ ਜਾਰੀ ਕੀਤਾ ਹੈ। ਇਸ ਬਿਆਨ 'ਚ ਕਿਹਾ ਗਿਆ ਹੈ ਕਿ ਬੀਤੇ ਦਿਨੀ 3:47AM PT 'ਤੇ ਇੰਟਰਨੈਸ਼ਨਲ ਸਟੋਰੇਜ ਕੋਟੇ ਨੂੰ ਲੈਕੇ ਕਰੀਬ 45 ਮਿੰਟ ਤਕ ਅਥੈਂਟੀਕੇਸ਼ਨ ਸਿਸਟਮ ਦੀ ਸਮੱਸਿਆ ਆਈ। ਇਸ ਦੌਰਾਨ ਯੂਜ਼ਰਸ ਨੂੰ ਐਰਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਅਥੈਂਟੀਕੇਸ਼ਨ ਸਿਸਟਮ ਦਾ ਮੁੱਦਾ 4:32AM PT 'ਤੇ ਸੁਲਝਾ ਲਿਆ ਗਿਆ।

Gmail

2. ਇਸ ਤੋਂ ਬਾਅਦ ਉਨ੍ਹਾਂ ਨੇ ਸਾਰਿਆਂ ਦੇ ਪ੍ਰਭਾਵਿਤ ਹੋਣ ਨੂੰ ਲੈ ਕੇ ਕਿਹਾ ਕਿ ਅਸੀਂ ਮੁਆਫੀ ਮੰਗਦੇ ਹਾਂ ਤੇ ਇਸ ਦੀ ਵਿਆਪਕ ਸਮੀਖਿਆ ਕਰਦੇ ਹਾਂ ਤਾਂ ਕਿ ਭਵਿੱਖ 'ਚ ਅਜਿਹੀ ਘਟਨਾ ਨਾ ਹੋਵੇ। 

ਜ਼ਿਕਰਯੋਗ ਹੈ ਕਿ ਗੂਗਲ ਦੀਆਂ ਸੇਵਾਵਾਂ ਇਸ ਤਰ੍ਹਾਂ ਅਗਸਤ 'ਚ ਵੀ ਪ੍ਰਭਾਵਿਤ ਹੋਈਆਂ ਸਨ। ਸੋਮਵਾਰ ਸ਼ਾਮ ਪੰਜ ਵਜੇ 25 ਮਿੰਟ 'ਤੇ ਗੂਗਲ ਦੀ ਪੇਸ਼ੇਵਰ ਈ-ਮੇਲ ਸੇਵਾ ਜੀ-ਸੂਟ ਦੇ ਮੁੱਖ ਪੰਨੇ 'ਤੇ ਲੋਕਾਂ ਨੂੰ ਇਹ ਸੰਦੇਸ਼ ਦੇਖਣ ਨੂੰ ਮਿਲਿਆ, 'ਸਾਨੂੰ ਇਹ ਜਾਣਕਾਰੀ ਮਿਲੀ ਹੈ ਕਿ ਜੀਮੇਲ ਦੇ ਬੰਦ ਹੋਣ ਨਾਲ ਕਈ ਉਪਭੋਗਕਰਤਾਵਾਂ ਨੂੰ ਦਿੱਕਤ ਹੋਈ ਹੈ। ਇਸ ਦੀ ਵਜ੍ਹਾ ਨਾਲ ਪ੍ਰਭਾਵਿਤ ਉਪਭੋਗਤਾਵਾਂ ਜੀਮੇਲ ਦਾ ਉਪਯੋਗ ਨਹੀਂ ਕਰ ਸਕੇ।'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement