PayTM Payments: PayTM ਪੇਮੈਂਟਸ ਬੈਂਕ 15 ਮਾਰਚ ਤਕ ਅਪਣੀਆਂ ਸੇਵਾਵਾਂ ਰੱਖੇਗਾ ਜਾਰੀ : ਆਰ.ਬੀ.ਆਈ. 
Published : Feb 16, 2024, 6:20 pm IST
Updated : Feb 16, 2024, 6:46 pm IST
SHARE ARTICLE
PayTM Payments
PayTM Payments

ਕਿਹਾ, ਵਪਾਰੀਆਂ ਸਮੇਤ ਗਾਹਕਾਂ ਦੇ ਹਿੱਤਾਂ ਨੂੰ ਧਿਆਨ ’ਚ ਰਖਦੇ ਹੋਏ ਚੁਕਿਆ ਗਿਆ ਕਦਮ 

PayTM Payments: ਮੁੰਬਈ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਪੇਟੀਐਮ ਪੇਮੈਂਟਸ ਬੈਂਕ ਨੂੰ ਅਪਣੀਆਂ ਸੇਵਾਵਾਂ ਜਾਰੀ ਰੱਖਣ ਲਈ 15 ਦਿਨਾਂ ਦਾ ਵਾਧੂ ਸਮਾਂ ਦਿਤਾ ਹੈ। ਇਸ ਦੇ ਤਹਿਤ ਕਿਸੇ ਵੀ ਗਾਹਕ ਖਾਤੇ, ਪ੍ਰੀਪੇਡ ਉਤਪਾਦਾਂ, ਵਾਲੇਟਾਂ ਅਤੇ ਫਾਸਟੈਗ ’ਚ ਜਮ੍ਹਾਂ ਜਾਂ ‘ਟਾਪ-ਅੱਪਸ’ ਮਨਜ਼ੂਰ ਨਾ ਕਰਨ ਦੀ ਆਖਰੀ ਮਿਤੀ 15 ਮਾਰਚ ਤਕ ਵਧਾ ਦਿਤੀ ਗਈ ਹੈ। 

ਆਰ.ਬੀ.ਆਈ. ਨੇ ਸ਼ੁਕਰਵਾਰ ਨੂੰ ਕਿਹਾ ਕਿ ਇਹ ਕਦਮ ਵਪਾਰੀਆਂ ਸਮੇਤ ਗਾਹਕਾਂ ਦੇ ਹਿੱਤਾਂ ਨੂੰ ਧਿਆਨ ’ਚ ਰਖਦੇ ਹੋਏ ਚੁਕਿਆ ਗਿਆ ਹੈ। ਰਿਜ਼ਰਵ ਬੈਂਕ ਨੇ ਇਸ ਤੋਂ ਪਹਿਲਾਂ 31 ਜਨਵਰੀ ਨੂੰ ਪੇਟੀਐਮ ਪੇਮੈਂਟਸ ਬੈਂਕ ਲਿਮਟਿਡ (ਪੀ.ਪੀ.ਬੀ.ਐਲ.) ਨੂੰ ਹੁਕਮ ਦਿਤਾ ਸੀ ਕਿ ਉਹ 29 ਫ਼ਰਵਰੀ, 2024 ਤੋਂ ਬਾਅਦ ਕਿਸੇ ਵੀ ਗਾਹਕ ਖਾਤੇ, ਪ੍ਰੀਪੇਡ ਉਤਪਾਦਾਂ, ਵਾਲੇਟਾਂ ਅਤੇ ਫਾਸਟੈਗ ’ਚ ਜਮ੍ਹਾਂ ਜਾਂ ਟਾਪ-ਅੱਪ ਮਨਜ਼ੂਰ ਨਾ ਕਰੇ। 

ਰਿਜ਼ਰਵ ਬੈਂਕ ਨੇ ਕਿਹਾ ਕਿ ਇਹ ਫੈਸਲਾ ਪੀ.ਪੀ.ਬੀ.ਐਲ. ਦੇ ਗਾਹਕਾਂ (ਵਪਾਰੀਆਂ ਸਮੇਤ) ਦੇ ਹਿੱਤ ’ਚ ਲਿਆ ਗਿਆ ਹੈ, ਜਿਨ੍ਹਾਂ ਨੂੰ ਬਦਲਵਾਂ ਪ੍ਰਬੰਧ ਕਰਨ ਅਤੇ ਵੱਡੇ ਜਨਤਕ ਹਿੱਤਾਂ ਲਈ ਥੋੜ੍ਹਾ ਹੋਰ ਸਮਾਂ ਲੱਗ ਸਕਦਾ ਹੈ। ਰਿਜ਼ਰਵ ਬੈਂਕ ਨੇ ਕਿਹਾ ਕਿ ਇਹ ਵੀ ਹੁਕਮ ਦਿਤਾ ਗਿਆ ਹੈ ਕਿ ਬੈਂਕ ‘ਸਵੀਪ-ਇਨ ਸਵੀਪ-ਆਊਟ’ ਸਹੂਲਤ ਦੇ ਤਹਿਤ ਹਿੱਸਾ ਲੈਣ ਵਾਲੇ ਬੈਂਕਾਂ ਵਿਚ ਗਾਹਕਾਂ ਦੀ ਜਮ੍ਹਾਂ ਰਕਮ ਨੂੰ ਨਿਰਵਿਘਨ ਕਢਵਾਉਣ ਦੀ ਸਹੂਲਤ ਦੇਵੇਗਾ ਤਾਂ ਜੋ ਅਜਿਹੇ ਗਾਹਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।

ਕੇਂਦਰੀ ਬੈਂਕ ਨੇ ਲਗਾਤਾਰ ਪਾਲਣਾ ਨਾ ਕਰਨ ਅਤੇ ਨਿਗਰਾਨੀ ਦੇ ਪੱਧਰ ’ਤੇ ਚਿੰਤਾਵਾਂ ਲਈ ਪੀ.ਪੀ.ਬੀ.ਐਲ. ਵਿਰੁਧ ਕਾਰਵਾਈ ਕੀਤੀ ਹੈ। ਆਰ.ਬੀ.ਆਈ. ਨੇ ਸ਼ੁਕਰਵਾਰ ਨੂੰ ਪੀ.ਪੀ.ਬੀ.ਐਲ. ਦੇ ਗਾਹਕਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਅਕਸਰ ਪੁੱਛੇ ਜਾਣ ਵਾਲੇ ਸਵਾਲਾਂ ਦੀ ਸੂਚੀ ਵੀ ਜਾਰੀ ਕੀਤੀ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement