Microsoft Server Malfunction: ਦੁਨੀਆ ਭਰ ਦੀਆਂ ਏਅਰਲਾਈਨਾਂ ਦੇ ਸਰਵਰ ‘ਚ ਖਰਾਬੀ, ਜਹਾਜ਼ ਨਹੀਂ ਭਰ ਪਾ ਰਹੇ ਉਡਾਣ

By : GAGANDEEP

Published : Jul 19, 2024, 1:08 pm IST
Updated : Jul 19, 2024, 1:26 pm IST
SHARE ARTICLE
Microsoft server malfunction
Microsoft server malfunction

Microsoft Server Malfunction: ਤਕਨੀਕੀ ਖਰਾਬੀ ਕਾਰਨ ਸੇਵਾਵਾਂ ’ਤੇ ਪਿਆ ਅਸਰ

Microsoft server malfunction: ਦੁਨੀਆ ਭਰ ਦੇ ਕਈ ਹਵਾਈ ਅੱਡਿਆਂ ‘ਤੇ ਸੇਵਾਵਾਂ ਠੱਪ ਹੋ ਗਈਆਂ ਹਨ। ਏਅਰਲਾਈਨਜ਼ ਦੇ ਸਰਵਰ ‘ਚ ਖਰਾਬੀ ਕਾਰਨ ਅਜਿਹਾ ਹੋਇਆ। ਇਸ ਕਾਰਨ ਕਈ ਕੰਪਨੀਆਂ ਦੇ ਜਹਾਜ਼ ਉੱਡਣ ਦੇ ਯੋਗ ਨਹੀਂ ਹਨ। ਟਿਕਟ ਬੁਕਿੰਗ ਤੋਂ ਲੈ ਕੇ ਚੈੱਕ-ਇਨ ਤੱਕ ਸਮੱਸਿਆਵਾਂ ਹਨ।ਮਾਈਕ੍ਰੋਸਾਫਟ ਦੇ ਸਰਵਰ ‘ਚ ਖਰਾਬੀ ਕਾਰਨ ਅਜਿਹਾ ਹੋ ਰਿਹਾ ਹੈ। ਸਪਾਈਸਜੈੱਟ, ਇੰਡੀਗੋ, ਅਕਾਸਾ ਏਅਰਲਾਈਨਜ਼ ਨੇ ਤਕਨੀਕੀ ਖਰਾਬੀ ਦੀ ਜਾਣਕਾਰੀ ਦਿੱਤੀ ਹੈ।

ਭਾਰਤ ਸਮੇਤ ਦੁਨੀਆ ਭਰ ਵਿੱਚ ਵੱਡੇ ਪੱਧਰ ’ਤੇ ਉਡਾਣਾਂ ਪ੍ਰਭਾਵਿਤ ਹੋਈਆਂ। ਕੁਝ ਉਡਾਣਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਉਡਾਣਾਂ ਦੇਰੀ ਨਾਲ ਚੱਲੀਆਂ। ਮਾਈਕ੍ਰੋਸਾਫਟ ਦੇ Azure ਕਲਾਊਡ ਅਤੇ ਮਾਈਕ੍ਰੋਸਾਫਟ 365 ਸੇਵਾਵਾਂ 'ਚ ਸਮੱਸਿਆਵਾਂ ਆਈਆਂ ਹਨ। ਮਾਈਕ੍ਰੋਸਾਫਟ ਨੇ ਕਿਹਾ, "ਅਸੀਂ ਇਸ ਮੁੱਦੇ ਤੋਂ ਜਾਣੂ ਹਾਂ ਅਤੇ ਅਸੀਂ ਇਸ ਨੂੰ ਹੱਲ ਕਰਨ ਲਈ ਕਈ ਟੀਮਾਂ ਨੂੰ ਸ਼ਾਮਲ ਕੀਤਾ ਹੈ। ਅਸੀਂ ਕਾਰਨ ਦਾ ਪਤਾ ਲਗਾ ਰਹੇ ਹਾਂ।

ਇਹ ਵੀ ਪੜ੍ਹੋ: Jyoti Nooran News: ਸੂਫੀ ਗਾਇਕਾ ਜੋਤੀ ਨੂਰਾਂ ਦਾ ਆਪਣੇ ਪਹਿਲੇ ਪਤੀ ਨਾਲ ਫਿਰ ਪਿਆ ਪੇਚਾ, ਕਿਹਾ-ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਦਿੰਦਾ ਧਮਕੀ

ਏਅਰਪੋਰਟ ਦੇ ਨਾਲ-ਨਾਲ ਇਸ ਦਾ ਅਸਰ ਬੈਂਕਾਂ ਅਤੇ ਸਟਾਕ ਐਕਸਚੇਂਜ ‘ਤੇ ਵੀ ਪਿਆ ਹੈ। ਇੱਥੋਂ ਦੀਆਂ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। ਦਿੱਲੀ, ਮੁੰਬਈ, ਬਰਲਿਨ ਅਤੇ ਸਿਡਨੀ ਹਵਾਈ ਅੱਡਿਆਂ ‘ਤੇ ਕੰਮਕਾਜ ਪ੍ਰਭਾਵਿਤ ਹੋਇਆ ਹੈ। ਅਮਰੀਕਾ ਫਰੰਟੀਅਰ ਏਅਰਲਾਈਨਜ਼ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਰਵਰ ਦੀ ਸਮੱਸਿਆ ਕਾਰਨ 131 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯੂਨਾਈਟਿਡ ਅਤੇ ਅਮਰੀਕਨ ਏਅਰਲਾਈਨਜ਼ ਦੀਆਂ ਉਡਾਣਾਂ ਨੂੰ ਰੋਕ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Mohan Bhagwat News: ਮਨੁੱਖ ਪਹਿਲਾਂ ਸੁਪਰਮੈਨ ਫਿਰ ਦੇਵਤਾ ਬਣਨਾ ਚਾਹੁੰਦਾ ਹੈ-ਮੋਹਨ ਭਾਗਵਤ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Microsoft server malfunction , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Mar 2025 12:40 PM

Tehsildara ਨੂੰ ਦਿੱਤਾ ਅਲਟੀਮੇਟਮ ਖ਼ਤਮ, ਪੰਜਾਬ ਸਰਕਾਰ ਦੀ ਚਿਤਾਵਨੀ ਦਾ ਅਸਰ, ਦੇਖੋ ਕਿੱਥੇ-ਕਿੱਥੇ ਡਿਊਟੀ 'ਤੇ ਪਰਤੇ..

05 Mar 2025 12:19 PM
Advertisement