Farmers Protest: ਭਾਰਤ ਵਿਚ ਕਿਸਾਨ ਅੰਦੋਲਨ ਸਬੰਧੀ ਪੋਸਟਾਂ ਨੂੰ ਬਲਾਕ ਕਰਨ ਦੀ ਕੇਂਦਰ ਦੀ ਅਪੀਲ ’ਤੇ X ਨੇ ਜਤਾਈ ਅਸਹਿਮਤੀ
Published : Feb 22, 2024, 11:37 am IST
Updated : Feb 22, 2024, 11:37 am IST
SHARE ARTICLE
X disagrees with govt action to block accounts, posts linked to farmers' protest
X disagrees with govt action to block accounts, posts linked to farmers' protest

ਕਿਹਾ, ਇਹ ਪੋਸਟਾਂ ਪ੍ਰਗਟਾਵੇ ਦੀ ਆਜ਼ਾਦੀ ਦੇ ਦਾਇਰੇ ਵਿਚ ਆਉਣੀਆਂ ਚਾਹੀਦੀਆਂ ਹਨ

Farmers Protest: ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਨੇ ਵੀਰਵਾਰ ਨੂੰ ਭਾਰਤ ਸਰਕਾਰ ਦੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਖਾਤਿਆਂ ਅਤੇ ਪੋਸਟਾਂ ਨੂੰ 'ਬਲਾਕ' ਕਰਨ ਦੇ ਆਦੇਸ਼ ਨਾਲ ਅਸਹਿਮਤੀ ਪ੍ਰਗਟ ਕੀਤੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਸੱਦਾ ਦਿਤਾ।

ਸੂਤਰਾਂ ਨੇ ਦਸਿਆ ਕਿ ਗ੍ਰਹਿ ਮੰਤਰਾਲੇ ਦੀ ਬੇਨਤੀ 'ਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ 'ਤੇ 'ਬਲਾਕ' ਕਰਨ ਦੇ ਹੁਕਮ ਦਿਤੇ ਹਨ।

ਐਕਸ ਨੇ ਇਕ ਪੋਸਟ ਵਿਚ ਕਿਹਾ, “ਭਾਰਤ ਸਰਕਾਰ ਨੇ ਲੋੜੀਂਦੇ ਕਾਰਜਕਾਰੀ ਹੁਕਮ ਜਾਰੀ ਕੀਤੇ ਹਨ, ਜਿਸ ਦੇ ਤਹਿਤ ਐਕਸ ਨੂੰ ਉਨ੍ਹਾਂ ਖਾਸ ਖਾਤਿਆਂ ਅਤੇ ਪੋਸਟਾਂ 'ਤੇ ਕਾਰਵਾਈ ਕਰਨ ਦੀ ਲੋੜ ਹੈ ਜੋ ਭਾਰੀ ਜੁਰਮਾਨੇ ਅਤੇ ਕੈਦ ਸਮੇਤ ਸੰਭਾਵੀ ਜੁਰਮਾਨਿਆਂ ਦੇ ਅਧੀਨ ਹਨ। ਆਦੇਸ਼ ਦੀ ਪਾਲਣਾ ਵਿਚ, ਅਸੀਂ ਇਨ੍ਹਾਂ ਖਾਤਿਆਂ ਅਤੇ ਪੋਸਟਾਂ ਨੂੰ ਸਿਰਫ਼ ਭਾਰਤ ਵਿਚ ਹੀ ਬਲਾਕ ਕਰਾਂਗੇ, ਹਾਲਾਂਕਿ, ਅਸੀਂ ਇਨ੍ਹਾਂ ਕਾਰਵਾਈਆਂ ਨਾਲ ਅਸਹਿਮਤ ਹਾਂ ਅਤੇ ਮੰਨਦੇ ਹਾਂ ਕਿ ਇਹ ਪੋਸਟਾਂ ਪ੍ਰਗਟਾਵੇ ਦੀ ਆਜ਼ਾਦੀ ਦੇ ਦਾਇਰੇ ਵਿਚ ਆਉਣੀਆਂ ਚਾਹੀਦੀਆਂ ਹਨ”।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੋਸ਼ਲ ਮੀਡੀਆ ਪਲੇਟਫਾਰਮ ਨੇ ਕਿਹਾ ਕਿ ਭਾਰਤ ਸਰਕਾਰ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਇਕ ਰਿਟ ਅਪੀਲ ਅਜੇ ਲੰਬਿਤ ਹੈ। ਇਸ ਦੇ ਨਾਲ ਹੀ ਉਸ ਨੇ ਪਾਰਦਰਸ਼ਤਾ ਵਧਾਉਣ ਲਈ ਇਸ ਹੁਕਮ ਨੂੰ ਜਨਤਕ ਕਰਨ ਦਾ ਸੱਦਾ ਦਿਤਾ। ਐਕਸ ਨੇ ਕਿਹਾ, “ਕਾਨੂੰਨੀ ਰੁਕਾਵਟਾਂ ਦੇ ਕਾਰਨ ਅਸੀਂ ਕਾਰਜਕਾਰੀ ਆਦੇਸ਼ ਪ੍ਰਕਾਸ਼ਿਤ ਨਹੀਂ ਕਰ ਸਕਦੇ, ਪਰ ਸਾਡਾ ਮੰਨਣਾ ਹੈ ਕਿ ਪਾਰਦਰਸ਼ਤਾ ਲਈ ਉਨ੍ਹਾਂ ਨੂੰ ਜਨਤਕ ਕਰਨਾ ਜ਼ਰੂਰੀ ਹੈ। ਇਸ ਦਾ ਖੁਲਾਸਾ ਨਾ ਕਰਨ ਨਾਲ ਜਵਾਬਦੇਹੀ ਦੀ ਘਾਟ ਪੈਦਾ ਹੋ ਸਕਦੀ ਹੈ ਅਤੇ ਮਨਮਾਨੇ ਢੰਗ ਨਾਲ ਫੈਸਲੇ ਲਏ ਜਾ ਸਕਦੇ ਹਨ।''

(For more Punjabi news apart from X disagrees with govt action to block accounts, posts linked to farmers' protest, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement