
ਜੀਓ ਦੇ ਬੁਲਾਰੇ ਨੇ ਕਿਹਾ, "ਇਹ ਸ਼ਹਿਰ ਮਹੱਤਵਪੂਰਨ ਸੈਰ-ਸਪਾਟਾ ਸਥਾਨਾਂ ਦੇ ਨਾਲ-ਨਾਲ ਦੇਸ਼ ਦੇ ਪ੍ਰਮੁੱਖ ਸਿੱਖਿਆ ਕੇਂਦਰ ਵੀ ਹਨ।"
ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਚੰਡੀਗੜ੍ਹ, ਮੁਹਾਲੀ, ਖਰੜ, ਪੰਚਕੂਲਾ, ਜ਼ੀਰਕਪੁਰ ਅਤੇ ਡੇਰਾਬੱਸੀ ਸਣੇ 11 ਸ਼ਹਿਰਾਂ ਵਿਚ ਆਪਣੀਆਂ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ। ਕੰਪਨੀ ਦੇ ਬਿਆਨ ਵਿਚ ਕਿਹਾ ਗਿਆ ਹੈ, "ਰਿਲਾਇੰਸ ਜੀਓ ਤ੍ਰਿਵੇਂਦਰਮ, ਮੈਸੂਰ, ਨਾਸਿਕ, ਔਰੰਗਾਬਾਦ, ਚੰਡੀਗੜ੍ਹ ਟ੍ਰਾਈਸਿਟੀ ਦੇ ਨਾਲ-ਨਾਲ ਮੋਹਾਲੀ, ਪੰਚਕੂਲਾ, ਜ਼ੀਰਕਪੁਰ, ਖਰੜ ਅਤੇ ਡੇਰਾਬੱਸੀ ਖੇਤਰ ਵਿਚ 5ਜੀ ਸੇਵਾਵਾਂ ਸ਼ੁਰੂ ਕਰਨ ਵਾਲਾ ਪਹਿਲਾ ਅਤੇ ਇਕਲੌਤਾ ਆਪਰੇਟਰ ਬਣ ਗਿਆ ਹੈ।"
ਇਹ ਵੀ ਪੜ੍ਹੋ: ਹੱਕ ਹੱਕ ਆਗਾਹ ਗੁਰ ਗੋਬਿੰਦ ਸਿੰਘ ਸ਼ਾਹਿ ਸ਼ਹਨਸ਼ਾਹ ਗੁਰ ਗੋਬਿੰਦ ਸਿੰਘ
ਇਹਨਾਂ ਸ਼ਹਿਰਾਂ ਵਿਚ ਜੀਓ ਉਪਭੋਗਤਾਵਾਂ ਨੂੰ ਬਿਨਾਂ ਕਿਸੇ ਵਾਧੂ ਕੀਮਤ ਦੇ 1 ਜੀਬੀਪੀਐਸ ਵਾਧੂ ਸਪੀਡ 'ਤੇ ਅਸੀਮਤ ਡੇਟਾ ਦਾ ਅਨੁਭਵ ਕਰਨ ਲਈ ਬੁੱਧਵਾਰ ਤੋਂ ਜੀਓ ਵੈਲਕਮ ਆਫਰ ਲਈ ਸੱਦਾ ਦਿੱਤਾ ਜਾਵੇਗਾ। ਜੀਓ ਦੇ ਬੁਲਾਰੇ ਨੇ ਕਿਹਾ, "ਇਹ ਸ਼ਹਿਰ ਮਹੱਤਵਪੂਰਨ ਸੈਰ-ਸਪਾਟਾ ਸਥਾਨਾਂ ਦੇ ਨਾਲ-ਨਾਲ ਦੇਸ਼ ਦੇ ਪ੍ਰਮੁੱਖ ਸਿੱਖਿਆ ਕੇਂਦਰ ਵੀ ਹਨ।"
ਇਹ ਵੀ ਪੜ੍ਹੋ: ਠੰਢ ਨੇ ਠਾਰੇ ਲੋਕ: ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਬਠਿੰਡਾ, 24 ਘੰਟਿਆਂ 'ਚ 2 ਡਿਗਰੀ ਡਿੱਗਿਆ ਪਾਰਾ
ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਵਿਚ ਟਰੂ 5ਜੀ ਸੇਵਾ ਸ਼ੁਰੂ ਕੀਤੀ ਗਈ ਸੀ। ਇਸ ਦੀ ਸ਼ੁਰੂਆਤ ਉਜੈਨ ਦੇ ਮਹਾਕਾਲ ਲੋਕ ਤੋਂ ਹੋਈ ਸੀ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਤ੍ਰਿਵੇਣੀ ਮਿਊਜ਼ੀਅਮ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਜੀਓ ਦੀ ਇਸ ਸੇਵਾ ਦੀ ਸ਼ੁਰੂਆਤ ਕੀਤੀ। MP ਤੋਂ ਪਹਿਲਾਂ ਰਿਲਾਇੰਸ ਜੀਓ ਨੇ 25 ਨਵੰਬਰ ਨੂੰ ਗੁਜਰਾਤ ਦੇ 33 ਜ਼ਿਲ੍ਹਾ ਹੈੱਡਕੁਆਰਟਰਾਂ ਵਿਚ ਆਪਣੀ Jio True 5G ਸੇਵਾ ਸ਼ੁਰੂ ਕੀਤੀ ਸੀ। ਇਸ ਤੋਂ ਇਲਾਵਾ ਪੁਣੇ, ਦਿੱਲੀ ਵਰਗੇ ਸ਼ਹਿਰਾਂ 'ਚ ਵੀ ਇਹ ਸੇਵਾ ਸ਼ੁਰੂ ਹੋ ਚੁੱਕੀ ਹੈ।