ਖੁਸ਼ਖਬਰੀ: ਹੁਣ ਪੰਜਾਬ ਤੋਂ ਸਿੱਧੀਆਂ ਜਾਣਗੀਆਂ ਟੋਰਾਂਟੋ ਅਤੇ ਨਿਉਯਾਰਕ ਨੂੰ ਉਡਾਣਾਂ

By : GAGANDEEP

Published : Mar 2, 2023, 3:12 pm IST
Updated : Mar 2, 2023, 3:12 pm IST
SHARE ARTICLE
PHOTO
PHOTO

ਅੰਮ੍ਰਿਤਸਰ ਤੋਂ ਟੋਰਾਂਟੋ ਦੀ ਦੂਰੀ 21 ਘੰਟੇ 15 ਮਿੰਟ ਵਿੱਚ ਪੂਰੀ ਕੀਤੀ ਜਾਵੇਗੀ।

 

ਅੰਮ੍ਰਿਤਸਰ: ਕੈਨੇਡਾ ਅਤੇ ਅਮਰੀਕਾ ਵਿੱਚ ਵੱਡੀ ਗਿਣਤੀ ਵਿਚ ਪੰਜਾਬੀ ਵਸਦੇ ਹਨ। ਇਹਨਾਂ ਪੰਜਾਬੀ ਪ੍ਰਵਾਸੀਆਂ ਨੂੰ ਪੰਜਾਬ ਆਉਣ ਲਈ ਕਾਫੀ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਹੁਣ ਪੰਜਾਬੀ ਪ੍ਰਵਾਸੀਆਂ ਲਈ ਰਾਹਤ ਦੀ ਖਬਰ ਆਈ ਹੈ। ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਹੀਂ ਜੋੜਨ ਜਾ ਰਹੀ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਓਸ ਏਅਰ ਦੁਆਰਾ ਟੋਰਾਂਟੋ ਨਾਲ ਜੋੜੇ ਜਾਣ ਦਾ ਸਵਾਗਤ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮਦੀਪ ਸਿੰਘ ਗੁਮਟਾਲਾ ਨੇ ਦੱਸਿਆ, ਨਿਓਸ ਏਅਰ ਨੇ ਦਸੰਬਰ 2022 ਵਿੱਚ ਮਿਲਾਨ ਮਾਲਪੈਂਸਾ ਅਤੇ ਅੰਮ੍ਰਿਤਸਰ ਵਿਚਕਾਰ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਏਅਰਲਾਈਨ ਨੇ ਕੋਵਿਡ ਦੋਰਾਨ ਪਹਿਲੀ ਵਾਰ ਸਤੰਬਰ 2021 ਵਿੱਚ ਇਟਲੀ ਅਤੇ ਅੰਮ੍ਰਿਤਸਰ ਵਿਚਕਾਰ ਚਾਰਟਰ ਸੇਵਾਵਾਂ ਦਾ ਸੰਚਾਲਨ ਸ਼ੁਰੂ ਕੀਤਾ ਸੀ। ਨਾਲ ਹੀ ਅੰਮ੍ਰਿਤਸਰ ਤੋਂ ਮਿਲਾਨ ਦੇ ਬਰਗਾਮੋ ਅਤੇ ਰੋਮ ਏਅਰਪੋਰਟ ਤੱਕ ਸਪਾਈਸਜੈੱਟ ਨੇ ਵੀ ਚਾਰਟਰ ਉਡਾਣਾਂ ਦੇ ਸੰਚਾਲਨ ਤੋਂ ਬਾਅਦ ਪਿਛਲੇ ਸਾਲ ਨਵੰਬਰ ਵਿੱਚ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਇਹਨਾਂ ਦੇ ਸੰਚਾਲਨ ਨਾਲ ਅੰਮ੍ਰਿਤਸਰ ਹੁਣ ਇਟਲੀ ਦੇ 3 ਹਵਾਈ ਅੱਡਿਆਂ ਨਾਲ ਜੁੜਿਆ ਹੈ।

ਨਿਓਸ ਦੁਆਰਾ ਆਪਣੀ ਵੈਬਸਾਈਟ 'ਤੇ ਉਪਲਬਧ ਸਮਾਂ ਸੂਚੀ ਅਨੁਸਾਰ, ਏਅਰਲਾਈਨ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਹਫਤੇ ਵਿੱਚ ਇੱਕ ਦਿਨ ਉਡਾਣ ਦਾ ਸੰਚਾਲਨ ਕਰੇਗੀ। ਇਹ ਉਡਾਣ ਹਰ ਵੀਰਵਾਰ ਸਵੇਰੇ 3:15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਉਸੇ ਦਿਨ ਸਵੇਰੇ 8:20 ਵਜੇ ਮਿਲਾਨ ਪਹੁੰਚੇਗੀ। ਇੱਥੇ ਯਾਤਰੀ ਲਗਭਗ 4 ਘੰਟੇ 10 ਮਿੰਟ ਰੁਕਣਗੇ, ਫਿਰ ਉਡਾਣ ਮਿਲਾਨ ਤੋਂ ਦੁਪਹਿਰ 12:30 ਵਜੇ ਰਵਾਨਾ ਹੋ ਕੇ ਬਾਅਦ ਦੁਪਹਿਰ 3 ਵਜੇ ਟੋਰਾਂਟੋ ਪਹੁੰਚੇਗੀ।

ਟੋਰਾਂਟੋ ਦੇ ਪੀਅਰਸਨ ਏਅਰਪੋਰਟ ਤੋਂ ਇਹ ਉਡਾਣ ਫਿਰ ਵਾਪਸੀ ਲਈ ਹਰ ਵੀਰਵਾਰ ਸ਼ਾਮ 5 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ੁੱਕਰਵਾਰ ਨੂੰ ਸਵੇਰੇ 6:50 ਵਜੇ ਮਿਲਾਨ ਪਹੁੰਚੇਗੀ। ਉੱਥੋਂ ਫਿਰ ਸਵੇਰੇ 10 ਵਜੇ ਰਵਾਨਾ ਹੋ ਕੇ ਉਸੇ ਦਿਨ ਸ਼ੁੱਕਰਵਾਰ ਰਾਤ 9:15 ਵਜੇ ਅੰਮ੍ਰਿਤਸਰ ਪਹੁੰਚੇਗੀ। ਯਾਤਰੀ ਮਿਲਾਨ ਵਿਖੇ 3 ਘੰਟੇ 10 ਮਿੰਟ ਲਈ ਰੁਕਣਗੇ। ਟੋਰਾਂਟੋ ਤੋਂ ਅੰਮ੍ਰਿਤਸਰ ਦਾ ਸਫਰ ਸਿਰਫ 18 ਘੰਟੇ 45 ਮਿੰਟ ਅਤੇ ਅੰਮ੍ਰਿਤਸਰ ਤੋਂ ਟੋਰਾਂਟੋ ਦੀ ਦੂਰੀ 21 ਘੰਟੇ 15 ਮਿੰਟ ਵਿੱਚ ਪੂਰੀ ਕੀਤੀ ਜਾਵੇਗੀ। ਏਅਰਲਾਈਨ ਇਨ੍ਹਾਂ ਉਡਾਣਾਂ ਲਈ ਆਪਣੇ 359 ਸੀਟਾਂ ਵਾਲੇ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਦੀ ਵਰਤੋਂ ਕਰੇਗੀ।

ਜ਼ਿਕਰਯੋਗ ਹੈ ਕਿ ਜਨਵਰੀ 2022 ਵਿੱਚ ਸਰੀ ਕੈਨੇਡਾ ਤੋਂ ਇਨੀਸ਼ੀਏਟਿਵ ਦੇ ਕੋ-ਕਨਵੀਨਰ ਮੋਹਿਤ ਧੰਜੂ ਵਲੋਂ ਕੈਨੇਡਾ ਦੀ ਸੰਸਦ ਵਿੱਚ ਦਾਇਦ ਇੱਕ ਪਟੀਸ਼ਨ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਪਟੀਸ਼ਨ ' ਤੇ ਇਕ ਮਹੀਨੇ ਦੇ ਸਮੇਂ ਵਿੱਚ 19000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਦਸਤਖਤ ਕੀਤੇ ਸਨ, ਜਿਸ ਦੇ ਨਤੀਜੇ ਵਜੋਂ ਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਜ਼ ਵਲੋਂ ਸੰਸਦ ਵਿੱਚ ਅੰਮ੍ਰਿਤਸਰ ਲਈ ਸਿੱਧੀਆਂ ਉਡਾਨਾਂ ਬਾਰੇ ਪੂਰਜ਼ੋਰ ਮੰਗ ਉਠਾਈ ਗਈ ਸੀ। ਇਸ ਉਪਰੰਤ ਕੈਨੇਡੀਅਨ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਨੇ ਵੀ ਮਈ 2022 ਵਿੱਚ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨਾਲ ਮੀਟਿੰਗ ਦੌਰਾਨ ਇਸ ਮੁੱਦੇ ਬਾਰੇ ਗੱਲ ਕੀਤੀ ਸੀ। ਗੁਮਟਾਲਾ ਨੇ ਕਿਹਾ ਕਿ ਇਟਲੀ ਦੇ ਰਸਤੇ ਇਸ ਨਵੇਂ ਰੂਟ ਦੀ ਸ਼ੁਰੂਆਤ ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਸੰਭਾਵਨਾ ਬਾਰੇ ਹੋਰ ਏਅਰਲਾਈਨਾਂ ਲਈ ਠੋਸ ਸਬੂਤ ਪ੍ਰਦਾਨ ਕਰੇਗੀ। 

ਵੈਨਕੂਵਰ ਅਤੇ ਅੰਮ੍ਰਿਤਸਰ ਤੋਂ ਇੱਕ ਸਾਂਝੇ ਬਿਆਨ ਵਿੱਚ ਕੈਨੇਡਾ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਅਨੰਤਦੀਪ ਸਿੰਘ ਢਿੱਲੋਂ ਅਤੇ ਅੰਮ੍ਰਿਤਸਰ ਤੋਂ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਤੋਂ ਹਰ ਸਾਲ ਹਜ਼ਾਰਾਂ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਆ ਰਹੇ ਹਨ, ਜਦੋਂ ਕਿ ਇਸ ਸਮੇਂ ਕੈਨੇਡਾ ਵਿਚ ਵਸਦੇ ਹਜ਼ਾਰਾਂ ਪ੍ਰਵਾਸੀ ਹਰ ਸਾਲ ਪੰਜਾਬ ਆਉਂਦੇ ਹਨ। ਉਨ੍ਹਾਂ ਦੇ ਮੌਜੂਦਾ ਵਿਕਲਪ ਅੰਮ੍ਰਿਤਸਰ ਤੋਂ ਦਿੱਲੀ ਰਾਹੀਂ ਉਡਾਣਾਂ, ਜਾਂ ਸੜਕ ਅਤੇ ਰੇਲ ਰਾਹੀਂ ਪੰਜਾਬ ਤੋਂ ਦਿੱਲੀ ਜਾ ਕੇ ਕੈਨੇਡਾ ਲਈ ਉਡਾਣਾਂ ਹਨ। ਇੱਥੋਂ ਤੱਕ ਕਿ ਏਅਰ ਇੰਡੀਆ ਅਤੇ ਏਅਰ ਕੈਨੇਡਾ ਦੁਆਰਾ ਸਿੱਧੀਆਂ ਦਿੱਲੀ-ਟੋਰਾਂਟੋ ਉਡਾਣਾਂ ਨਾਲ ਵੀ, ਖਿੱਤੇ ਦੇ ਯਾਤਰੀਆਂ ਨੂੰ ਦਿੱਲੀ ਦੇ ਰਸਤੇ ਯਾਤਰਾ ਕਰਨ ਵਿਚ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਵਿਚ ਇਮੀਗ੍ਰੇਸ਼ਨ, ਲੰਬੇ ਸਮੇਂ ਤੱਕ ਅੰਮ੍ਰਿਤਸਰ ਲਈ ਉਡਾਣ ਦਾ ਇੰਤਜਾਰ ਕਰਨਾ ਅਤੇ ਸਮਾਨ ਦਾ ਮੁੜ ਤੋਂ ਜਮਾਂ ਕਰਵਾਓਣਾ ਹੈ। ਭਾਂਵੇ ਇਹ ਉਡਾਣ ਟੋਰਾਂਟੋ ਅਤੇ ਵੈਨਕੂਵਰ ਤੋਂ ਸਿੱਧਾ ਅੰਮ੍ਰਿਤਸਰ ਲਈ ਉਡਾਣਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਨਹੀਂ ਕਰਦੀ, ਫਿਰ ਵੀ ਹਜ਼ਾਰਾਂ ਲੋਕਾਂ ਲਈ ਪੰਜਾਬ ਦਾ ਹਵਾਈ ਸਫਰ ਸੁਖਾਲਾ ਹੋ ਜਾਵੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement