ਐਨ.ਓ.ਸੀ. ਜਾਰੀ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
Published : Aug 17, 2022, 8:54 pm IST
Updated : Aug 17, 2022, 8:54 pm IST
SHARE ARTICLE
 bribe
bribe

FIR ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

 

ਚੰਡੀਗੜ:  ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਮੰਡੀ ਬੋਰਡ ਕੰਪਲੈਕਸ ਮੁਹਾਲੀ ਵਿਖੇ ਡਾਇਰੈਕਟਰ ਅਬਾਦਕਾਰੀ (ਮੁੜ ਵਸੇਬਾ) ਦੇ ਦਫਤਰ ਵਿੱਚ ਤਾਇਨਾਤ ਕਾਨੂੰਗੋ ਅਮਰੀਕ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜਮ ਕਾਨੂੰਗੋ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਭੂਖੜੀ ਕਲਾਂ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

 

 Vigilance Bureau caught JE MNREGA red-handed taking Rs 25,000 bribeV bribe

 

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਸੀ ਕਿ ਉਸਨੇ ਨਵੀਂ ਅਨਾਜ ਮੰਡੀ ਲੁਧਿਆਣਾ ਵਿਖੇ ਆਪਣਾ ਬੂਥ ਵੇਚਣ ਲਈ  ਇਤਰਾਜ਼ਹੀਣਤਾ ਸਰਟੀਫੀਕੇਟ (ਐਨ.ਓ.ਸੀ.) ਲਈ ਅਰਜ਼ੀ ਦਿੱਤੀ ਹੈ ਪਰ ਉਕਤ ਕਾਨੂੰਗੋ ਉਸ ਤੋਂ 8,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਅਮਰੀਕ ਸਿੰਘ ਪਹਿਲਾਂ ਹੀ ਉਸ ਕੋਲੋਂ 5 ਹਜਾਰ ਰੁਪਏ ਬਤੌਰ ਰਿਸਵਤ ਲੈ ਚੁੱਕਾ ਹੈ ਅਤੇ ਉਸ ਨੂੰ ਐਨ.ਓ.ਸੀ. ਜਾਰੀ ਕਰਨ ਬਦਲੇ 3000 ਰੁਪਏ ਦੂਜੀ ਕਿਸ਼ਤ ਵਜੋਂ ਮੰਗ ਰਿਹਾ ਹੈ।

BribeBribe

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਉਕਤ ਮੁਲਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਉਰੋ ਦੇ ਉਡਣ ਦਸਤਾ-1, ਦੇ ਐਸ.ਏ.ਐਸ.ਨਗਰ ਸਥਿਤ ਥਾਣੇ ਵਿੱਚ ਮਿਤੀ 17.08.2022 ਨੂੰ ਐਫ.ਆਈ.ਆਰ ਨੰ.13 ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਐਨ.ਓ.ਸੀ. ਜਾਰੀ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement