
ਇਹਨਾਂ ਗੱਲਾਂ ਦਾ ਰੱਖੋ ਧਿਆਨ
ਨਵੀਂ ਦਿੱਲੀ: ਭਾਰਤੀ ਤੀਰਥ ਯਾਤਰਾ ਲਈ ਪਾਕਿਸਤਾਨ ਸਥਿਤ ਪਵਿੱਤਰ ਗੁਰਦੁਆਰੇ ਦੇ ਦਰਸ਼ਨ ਲਈ ਕਰਤਾਰਪੁਰ ਲਾਂਘਾ ਪ੍ਰੋਜੈਕਟ ਦੇ ਇਸ ਮਹੀਨੇ ਦੇ ਅਖੀਰ ਵਿਚ ਪੂਰਾ ਹੋਣ ਦੀ ਉਮੀਦ ਹੈ ਅਤੇ ਤੀਰਥ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ ਐਤਵਾਰ ਤੋਂ ਸ਼ੁਰੂ ਹੋ ਸਕਦੀ ਹੈ। ਕਰਤਾਰਪੁਰ ਯਾਤਰਾ ਲਈ ਕੇਂਦਰ ਸਰਕਾਰ ਨੇ ਇਕ ਵਿਸ਼ੇਸ਼ ਫਾਰਮ ਜਾਰੀ ਕੀਤਾ ਹੈ। ਇਸ ਨੂੰ ਆਨਲਾਈਨ ਭਰਿਆ ਜਾ ਸਕਦਾ ਹੈ।
Kartarpur
ਕੇਂਦਰ ਸਰਕਾਰ ਪਾਕਿਸਤਾਨ ਵਿਚ ਸਥਿਤ ਸਿੱਖਾਂ ਦੇ ਪਵਿੱਤਰ ਸਥਾਨ ਕਰਤਾਰਪੁਰ ਦੀ ਯਾਤਰਾ ਲਈ ਜਲਦ ਹੀ ਫਾਰਮ ਜਾਰੀ ਕਰ ਸਕਦੀ ਹੈ। ਜੇ ਤੁਸੀਂ ਕਰਤਾਰਪੁਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ 20 ਅਕਤੂਬਰ ਤੋਂ ਹਾਲ ਹੀ ਵਿਚ ਲਾਂਚ ਵੈਬਸਾਈਟ ਦੁਆਰਾ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ 4.2 ਕਿਲੋਮੀਟਰ ਲੰਬੇ ਲਾਂਘੇ ਦਾ ਨਿਰਮਾਣ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇਕ ਹਫ਼ਤਾ ਪਹਿਲਾ 31 ਅਕਤੂਬਰ ਤਕ ਹੋ ਜਾਵੇਗਾ।
Kartarpur Sahib
ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੇ ਨਾਰੋਵਾਲ ਜ਼ਿਲ੍ਹੇ ਵਿਚ ਸਥਿਤ ਹੈ ਜੋ ਕਿ ਡੇਰਾ ਬਾਬਾ ਨਾਨਕ ਦੇ ਨੇੜੇ ਸਰਹੱਦ ਤੋਂ 4.5 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਲਾਂਘੇ ਦੁਆਰਾ ਰੋਜ਼ਾਨਾ 5000 ਤੀਰਥ ਯਾਤਰੀਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜ਼ਾਜਤ ਹੋਵੇਗੀ। ਕੁਝ ਦਿਨ ਬਾਅਦ ਇਸ ਨੂੰ ਵਧਾ ਕੇ 10000 ਕੀਤਾ ਜਾ ਸਕਦਾ ਹੈ। ਇਸ ਦੇ ਲਈ ਤੁਹਾਡੇ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ।
Gurdwara Kartarpur Sahib
ਇਸ ਤੋਂ ਇਲਾਵਾ ਪੈਨ ਕਾਰਡ ਦੀ ਜਾਣਕਾਰੀ ਵੀ ਮੰਗੀ ਜਾ ਸਕਦੀ ਹੈ। ਪੁਲਿਸ ਕੇਸ ਜਾਂ ਮੁਕੱਦਮੇ ਦੀ ਜਾਣਕਾਰੀ ਦੇਣੀ ਪੈ ਸਕਦੀ ਹੈ। ਯਾਤਰਾ ਦੀ ਆਗਿਆ ਪੁਲਿਸ ਵੈਰੀਫਿਕੇਸ਼ਨ ਤੋਂ ਬਾਅਦ ਹੀ ਦਿੱਤੀ ਜਾਵੇਗੀ। ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਹੋਣ ਦੀ ਸੰਭਾਵਨਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਦਿਨ ਕਰਤਾਰਪੁਰ ਸਾਹਿਬ ਜਾਣ ਵਾਲੇ ਪ੍ਰਤੀਨਿਧੀ ਮੰਡਲ ਦੀ ਅਗਵਾਈ ਕਰਨਗੇ। ਕਰਤਾਰਪੁਰ ਲਾਂਘੇ ਦਾ ਉਦਘਾਟਨ ਪੀਐਮ ਨਰਿੰਦਰ ਮੋਦੀ 8 ਨਵੰਬਰ ਨੂੰ ਕਰਨਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।