ਯਾਤਰੀਆਂ ਦੇ ਸਵਾਗਤ ਲਈ ਦੁਬਾਈ ਤਿਆਰ, 7 ਜੁਲਾਈ ਤੋਂ ਸੈਲਾਨੀ ਕਰ ਸਕਣਗੇ ਯਾਤਰਾ
Published : Jun 22, 2020, 1:54 pm IST
Updated : Jun 22, 2020, 1:54 pm IST
SHARE ARTICLE
Dubai to allow foreign visitors to enter the country from july 7
Dubai to allow foreign visitors to enter the country from july 7

ਸਰਕਾਰ ਵੱਲੋਂ ਯਾਤਰੀਆਂ ਲਈ ਪ੍ਰੋਟੋਕਾਲ ਸੂਚੀ ਵੀ ਜਾਰੀ ਕੀਤੀ ਗਈ...

ਨਵੀਂ ਦਿੱਲੀ: ਕੋਰੋਨਾ ਸੰਕਟ ਨੂੰ ਦੇਖਦੇ ਹੋਏ ਦੁਬਈ ਨੇ ਯਾਤਰੀਆਂ ਦੇ ਆਉਣ ਤੇ ਰੋਕ ਲਗਾ ਦਿੱਤੀ ਸੀ ਪਰ ਹੁਣ ਜਦੋਂ ਪੂਰੀ ਦੁਨੀਆ ਵਿਚ ਸਖ਼ਤ ਉਪਾਵਾਂ ਵਿਚ ਢਿੱਲ ਦਿੱਤੀ ਜਾ ਰਹੀ ਹੈ ਤਾਂ ਦੁਬਈ ਵੀ ਫਿਰ ਤੋਂ ਯਾਤਰੀਆਂ ਦੇ ਸਵਾਗਤ ਲਈ ਤਿਆਰ ਹੈ।

DubaiDubai

ਸਰਕਾਰ ਵੱਲੋਂ ਯਾਤਰੀਆਂ ਲਈ ਪ੍ਰੋਟੋਕਾਲ ਸੂਚੀ ਵੀ ਜਾਰੀ ਕੀਤੀ ਗਈ ਹੈ ਜਿਸ ਦਾ ਪਾਲਣ ਕਰਨਾ ਵੀ ਸਾਰਿਆਂ ਲਈ ਜ਼ਰੂਰੀ ਹੋਵੇਗਾ। ਮੀਡੀਆ ਰਿਪੋਰਟ ਮੁਤਾਬਕ ਸਰਕਾਰ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਦੁਬਈ ਦੀ ਯਾਤਰਾ ਕਰਨ ਵਾਲਿਆਂ ਨੂੰ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣਾ ਕਰਨਾ ਪਵੇਗਾ।

DubaiDubai

ਇਸ ਤੋਂ ਇਲਾਵਾ ਸੈਲਾਨੀਆਂ ਨੂੰ ਹਾਲ ਦਾ COVID-19 ਨੈਗੇਟਿਵ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ ਜਾਂ ਦੁਬਾਈ ਦੇ ਹਵਾਈ ਅੱਡਿਆਂ ਤੇ ਟੈਸਟ ਤੋਂ ਗੁਜ਼ਰਨਾ ਹੋਵੇਗਾ। ਜਿਹੜੇ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਉਹਨਾਂ ਨੂੰ 14 ਦਿਨਾਂ ਲਈ ਆਈਸੋਲੇਸ਼ਨ ਵਿਚ ਰੱਖਿਆ ਜਾਵੇਗਾ। ਨਾਲ ਹੀ ਦੁਬਾਈ ਦੀ ਯਾਤਰਾ ਤੋਂ 96 ਘੰਟੇ ਪਹਿਲਾਂ ਕੋਰੋਨਾ ਵਾਇਰਸ ਦਾ ਟੈਸਟ ਕਰਨਾ ਵੀ ਲਾਜ਼ਮੀ ਕੀਤਾ ਗਿਆ ਹੈ।

DubaiDubai

ਦੁਬਈ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਸੈਲਾਨੀਆਂ ਕੋਲ ਅੰਤਰਰਾਸ਼ਟਰੀ ਸਿਹਤ ਬੀਮਾ ਹੋਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਇਕ ਸਪੈਸ਼ਲ ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕਰਨੀ ਪਵੇਗੀ ਜਿਸ ਵਿਚ ਉਹਨਾਂ ਦੀ ਸਾਰੀ ਜਾਣਕਾਰੀ ਹੋਵੇਗੀ।

DubaiDubai

ਨਾਲ ਹੀ ਉਹਨਾਂ ਨੂੰ ਇਕ ਸਿਹਤ ਸਬੰਧੀ ਐਲਾਨ ਪੱਤਰ ਵੀ ਭਰਨਾ ਪਵੇਗਾ। ਐਤਵਾਰ ਨੂੰ ਕੀਤੇ ਗਏ ਐਲਾਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਥਾਨਿਕ ਨਿਵਾਸੀ ਮੰਗਲਵਾਰ ਯਾਨੀ 23 ਜੂਨ ਤੋਂ ਵਿਦੇਸ਼ਾਂ ਦੀ ਯਾਤਰਾ ਕਰ ਸਕਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement