ਕਸ਼ਮੀਰ 'ਚ ਪਹਿਲੀ ਬਰਫਬਾਰੀ ਸ਼ੁਰੂ, ਉੱਤਰੀ ਭਾਰਤ ਦੇ ਕੁਝ ਹਿੱਸਿਆਂ 'ਚ ਤਾਪਮਾਨ 'ਚ ਆਈ ਗਿਰਾਵਟ
Published : Nov 24, 2020, 12:47 pm IST
Updated : Nov 24, 2020, 12:47 pm IST
SHARE ARTICLE
snowfall
snowfall

ਪਿਛਲੇ 17 ਸਾਲ 'ਚ ਨਵੰਬਰ ਮਹੀਨੇ ਦਰਜ ਕੀਤਾ ਸਭ ਤੋਂ ਘੱਟ ਤਾਪਮਾਨ ਹੈ।

ਨਵੀਂ ਦਿੱਲੀ: ਕਸ਼ਮੀਰ ਵਿਚ ਇਸ ਸਾਲ ਦੀ ਪਹਿਲੀ ਬਰਫਬਾਰੀ ਵੱਡੇ ਹਿੱਸੇ 'ਚ ਹੋ ਰਹੀ ਹੈ। ਜਿਸ ਕਰਕੇ  ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ 'ਚ ਗਿਰਾਵਟ ਆਈ।  ਦੱਸ ਦੇਈਏ ਕਿ ਹਿਮਾਚਲ ਦੇ ਵੀ ਕੁਝ ਹਿੱਸਿਆਂ 'ਚ ਪਹਿਲੀ ਬਰਫਬਾਰੀ ਸ਼ੁਰੂ ਹੋ ਗਈ ਹੈ। ਦਿੱਲੀ 'ਚ ਬੀਤੇ ਸੋਮਵਾਰ ਠੰਡੀਆਂ ਹਵਾਵਾਂ ਦੇ ਵਿਚਾਲੇ ਘੱਟੋ ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਪਿਛਲੇ 17 ਸਾਲ 'ਚ ਨਵੰਬਰ ਮਹੀਨੇ ਦਰਜ ਕੀਤਾ ਸਭ ਤੋਂ ਘੱਟ ਤਾਪਮਾਨ ਹੈ।

snowfall

ਕਸ਼ਮੀਰ ਦੇ ਜ਼ਿਆਦਾਤਰ ਮੈਦਾਨੀ ਇਲਾਕਿਆਂ 'ਚ ਸੋਮਵਾਰ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ ਜਿਸ ਕਾਰਨ ਘਾਟੀ ਨੂੰ ਲੱਦਾਖ ਨਾਲ ਜੋੜਨ ਵਾਲਾ ਸ੍ਰੀਨਗਰ-ਲੇਹ ਮਾਰਗ ਬੰਦ ਹੋ ਗਿਆ। ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਤੇ ਸ੍ਰੀਨਗਰ ਲੇਹ ਮਾਰਗ ਦੇ ਸੋਨਮਰਗ-ਜੋਜਿਲਾ ਮਾਰਗ 'ਤੇ ਸਥਿਤ ਇਲਾਕਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ। ਇਸ 'ਚ ਪ੍ਰਸ਼ਾਸਨ ਤੇ ਲੋਕਾਂ ਨੂੰ ਸਾਵਧਾਨੀ ਵਰਤਣ ਤੇ ਤਿਆਰ ਰਹਿਣ ਲਈ ਕਿਹਾ ਗਿਆ।

kashmir

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਆਂਧਰਾ ਪ੍ਰਦੇਸ਼, ਤਾਮਿਲਨਾਡੂ ਤੇ ਪੁੱਡੂਚੇਰੀ 'ਚ ਵੀਰਵਾਰ ਦਰਮਿਆਨ ਚੱਕਰਵਾਤ 'ਨਿਵਾਰ' ਦੇ ਆਉਣ ਦਾ ਖਦਸ਼ਾ ਹੈ। ਇਸ ਦੇ ਮੱਦੇਨਜ਼ਰ ਅਧਿਕਾਰੀ ਤਿਆਰੀਆਂ 'ਚ ਜੁੱਟ ਗਏ ਹਨ। 


snowfall
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM
Advertisement