ਕੇਂਦਰ ਨੇ ਰਾਜ ਨੂੰ ਕਿਹਾ- ਵਿਦੇਸ਼ ਤੋਂ ਆਏ 15 ਲੱਖ ਯਾਤਰੀਆਂ ’ਤੇ ਨਹੀਂ ਰੱਖੀ ਜਾ ਰਹੀ ਨਜ਼ਰ
Published : Mar 27, 2020, 5:06 pm IST
Updated : Mar 27, 2020, 5:06 pm IST
SHARE ARTICLE
Gap between actual monitoring for covid 19 and total arrivals centre tells states
Gap between actual monitoring for covid 19 and total arrivals centre tells states

ਇਹ ਕੋਰੋਨਾਵਾਇਰਸ ਖਿਲਾਫ ਲੜਾਈ ਨੂੰ ਪ੍ਰਭਾਵਿਤ ਕਰ ਸਕਦੀ ਹੈ...

ਨਵੀਂ ਦਿੱਲੀ: ਕੋਰੋਨਾ ਵਾਇਰਸ ਨਾਲ ਪੀੜਤਾਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੌਰਾਨ ਕੈਬਨਿਟ ਸਕੱਤਰ ਰਾਜੀਵ ਗੌਬਾ ਨੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਵਿਦੇਸ਼ ਤੋਂ ਭਾਰਤ ਆਏ ਯਾਤਰੀਆਂ ਦੀ ਨਿਗਰਾਨੀ ਵਿਚ ਅੰਤਰ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ। ਉਹਨਾਂ ਨੇ ਰਾਜ ਸਰਕਾਰਾਂ ਨੂੰ ਕਿਹਾ ਕਿ 18 ਜਨਵਰੀ ਤੋਂ 23 ਮਾਰਚ ਦੌਰਾਨ 15 ਲੱਖ ਤੋਂ ਜ਼ਿਆਦਾ ਯਾਤਰੀ ਵਿਦੇਸ਼ ਤੋਂ ਭਾਰਤ ਆਏ ਹਨ ਪਰ ਉਹਨਾਂ ਦੀ ਨਿਗਰਾਨੀ ਨਹੀਂ ਰੱਖੀ ਜਾ ਰਹੀ।

PLANEPlane

ਇਹ ਕੋਰੋਨਾਵਾਇਰਸ ਖਿਲਾਫ ਲੜਾਈ ਨੂੰ ਪ੍ਰਭਾਵਿਤ ਕਰ ਸਕਦੀ ਹੈ। ਕੇਂਦਰੀ ਕੈਬਨਿਟ ਸਕੱਤਰ ਰਾਜੀਵ ਗੌਬਾ ਨੇ ਦੇਸ਼ ਦੀ ਰਾਜ ਅਤੇ ਕੇਂਦਰਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਕਿਹਾ ਕਿ ਪਿਛਲੇ 2 ਮਹੀਨਿਆਂ ਵਿਚ 15 ਲੱਖ ਤੋਂ ਜ਼ਿਆਦਾ ਅੰਤਰਰਾਸ਼ਟਰੀ ਯਾਤਰੀ ਭਾਰਤ ਆਏ ਹਨ ਪਰ ਜਿੰਨੇ ਯਾਤਰੀਆਂ ਨੂੰ ਨਿਗਰਾਨੀ ਵਿਚ ਰੱਖਿਆ ਗਿਆ ਹੈ ਉਹਨਾਂ ਦੀ ਗਿਣਤੀ ਇਸ ਗਿਣਤੀ ਨਾਲ ਮੇਲ ਨਹੀਂ ਖਾਂਦੀ।

ਗੌਬਾ ਨੇ ਕਿਹਾ ਕਿ ਨਿਗਰਾਨੀ ਵਿਚ ਇਹ ਫਰਕ ਕੋਰੋਨਾ ਵਾਇਰਸ ਖਿਲਾਫ ਜੰਗ ਨੂੰ ਪ੍ਰਭਾਵਿਤ ਕਰ ਸਕਦਾ ਹੈ। ਸਰਕਾਰ ਵਿਚ ਸੀਨੀਅਰ ਅਫ਼ਸਰ ਰਾਜੀਵ ਗੌਬਾ ਨੇ ਰਾਜਾਂ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਬੀਤੇ ਦੋ ਮਹੀਨਿਆਂ ਵਿਚ ਕੁੱਲ ਜਿੰਨੇ ਯਾਤਰੀ ਭਾਰਤ ਆਏ ਹਨ ਉਹਨਾਂ ਦੀ ਗਿਣਤੀ ਵਿਚ ਅਤੇ ਜਿੰਨੇ ਯਾਤਰੀਆਂ ਦੀ ਕੋਰੋਨਾ ਵਾਇਰਸ ਨੂੰ ਲੈ ਕੇ ਮਾਨਟਰਿੰਗ ਕੀਤੀ ਗਈ ਹੈ ਉਹਨਾਂ ਦੀ ਗਿਣਤੀ ਵਿਚ ਅੰਤਰ ਨਜ਼ਰ ਆ ਰਿਹਾ ਹੈ।

ਰਾਜੀਵ ਗੌਬਾ ਨੇ ਕਿਹਾ ਕਿ ਜਿਹੜੇ ਯਾਤਰੀਆਂ ਨੂੰ ਕੋਰੋਨਾ ਵਾਇਰਸ ਨੂੰ ਲੈ ਕੇ ਨਿਗਰਾਨੀ ਵਿਚ ਨਹੀਂ ਰੱਖਿਆ ਗਿਆ ਉਹਨਾਂ ਬਾਰੇ ਪਤਾ ਲਗਾਉਣ ਲਈ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਹੈ। ਯਾਤਰੀਆਂ ਦਾ ਪਤਾ ਲਗਾਉਣ ਲਈ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਕਾਰਵਾਈ ਵਿਚ ਸ਼ਾਮਲ ਕਰਨ ਲਈ ਕਿਹਾ ਗਿਆ ਹੈ।

ਰਾਜ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ਵਿਚ ਗੌਬਾ ਨੇ ਲਿਖਿਆ ਕਿ ਅੰਤਰਰਾਸ਼ਟਰੀ ਯਾਤਰੀਆਂ ਦੀ ਮਾਨਟਰਿੰਗ ਵਿਚ ਇਸ ਤਰ੍ਹਾਂ ਦੇ ਫਰਕ ਨਾਲ ਕੋਰੋਨਾ ਵਾਇਰਸ ਖਿਲਾਫ ਚੁੱਕੇ ਗਏ ਕਦਮਾਂ ਤੇ ਪ੍ਰਭਾਵ ਪੈ ਸਕਦਾ ਹੈ। ਇਸ ਨਾਲ ਕੋਰੋਨਾ ਵਾਇਰਸ ਦਾ ਪ੍ਰਭਾਵ ਜ਼ਿਆਦਾ ਦੇਖਿਆ ਜਾ ਸਕਦਾ ਹੈ। ਰਾਜੀਵ ਗੌਬਾ ਨੇ ਪੱਤਰ ਵਿਚ ਅੱਗੇ ਲਿਖਿਆ ਕਿ 23 ਮਾਰਚ ਤਕ ਇਸ ਗੱਲ ਦੀ ਸੂਚਨਾ ਮਿਲੀ ਹੈ ਕਿ ਲਗਭਗ 15 ਲੱਖ ਅੰਤਰਰਾਸ਼ਟਰੀ ਯਾਤਰੀ ਭਾਰਤ ਆਏ ਹਨ।

ਹਾਲਾਂਕਿ ਜਿਹਨਾਂ ਦੀ ਕੋਰੋਨਾਵਾਇਰਸ ਨੂੰ ਲੈ ਕੇ ਨਿਗਰਾਨੀ ਰੱਖੀ ਜਾ ਰਹੀ ਹੈ ਉਹਨਾਂ ਦੀ ਗਿਣਤੀ ਵਿਚ ਕੁੱਝ ਫਰਕ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਇਹ ਗੰਭੀਰ ਤੌਰ ਤੇ ਕੋਰੋਨਾ ਵਾਇਰਸ ਖਿਲਾਫ ਚੁੱਕੇ ਗਏ ਕਦਮਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਦਸ ਦਈਏ ਕਿ ਭਾਰਤ ਵਿਚ ਕੋਰੋਨਾਵਾਇਰਸ ਦੇ 700 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 17 ਲੋਕਾਂ ਦੀ ਮੌਤ ਹੋ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement