ਜਲ ਸਰੋਤ ਵਿਭਾਗ ਦੇ ਵੱਖ-ਵੱਖ ਕਾਡਰਾਂ ‘ਚ ਰਿਕਾਰਡ 104 ਤਰੱਕੀਆਂ: ਸਰਕਾਰੀਆ
Published : Jul 3, 2020, 3:37 pm IST
Updated : Jul 3, 2020, 3:37 pm IST
SHARE ARTICLE
Sukhbinder Singh Sarkaria
Sukhbinder Singh Sarkaria

ਕਰਫਿਊ ਅਤੇ ਲਾਕ ਡਾਊਨ ਦੌਰਾਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ

ਚੰਡੀਗੜ੍ਹ:ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਪਹਿਲਕਦਮੀ ਸਦਕਾ ਵਿਭਾਗ ਦੇ ਵੱਖ-ਵੱਖ ਕਾਡਰਾਂ ਵਿਚ 104 ਅਧਿਕਾਰੀਆਂ ਨੂੰ ਕਰਫਿਊ ਅਤੇ ਲਾਕ ਡਾਊਨ ਦੌਰਾਨ ਤਰੱਕੀਆਂ ਦਿੱਤੀਆਂ ਗਈਆਂ ਹਨ।

sukhbinder singh sarkariasukhbinder singh sarkaria

ਕਰਫਿਊ ਅਤੇ ਲਾਕ ਡਾਊਨ ਦੌਰਾਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸਰਕਾਰੀਆ ਨੇ ਕਿਹਾ ਕਿ ਜਲ ਸਰੋਤ ਵਿਭਾਗ ਪੰਜਾਬ ਦੀ ਕਿਸਾਨੀ ਲਈ ਬਹੁਤ ਅਹਿਮ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਨੇ ਇਸ ਸਮੇਂ ਦੌਰਾਨ ਮਿਸਾਲੀ ਕੰਮ ਕੀਤੇ ਹਨ।

lockdown in jharkhandnlockdown 

 ਉਨ੍ਹਾਂ ਦੱਸਿਆ ਕਿ ਲਾਕਡਾਊਨ ਦੌਰਾਨ ਵੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਰਜਬਾਹਿਆਂ ਅਤੇ ਮਾਈਨਰਾਂ ਦੀ ਸਫ਼ਾਈ ਦੇ ਕਾਰਜ ਵਿੱਚ ਜੁਟੇ ਰਹੇ ਹਨ। ਇਸ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਕੋਰੋਨਾਵਾਇਰਸ ਨਾਲ ਲੜਨ ਲਈ 1.60 ਕਰੋੜ ਰੁਪਏ ਸਹਾਇਤਾ ਵਜੋਂ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤੇ ਹਨ।

Corona  VirusCorona Virus

ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੇ ਮੁੱਖ ਡੈਮ ਦਾ 45 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ। ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਕੋਵਿਡ ਤੋਂ ਬਚਾਅ ਸਬੰਧੀ ‘ਮਿਸ਼ਨ ਫਤਿਹ’ ਤਹਿਤ ਦੱਸੇ ਸਾਰੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਲ ਸਰੋਤ ਵਿਭਾਗ ਨੇ 29 ਅਪਰੈਲ, 2020 ਨੂੰ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜ ਮੁੜ ਸ਼ੁਰੂ ਕੀਤਾ ਸੀ।

Sukhbinder Singh SarkariaSukhbinder Singh Sarkaria

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਅਗਸਤ 2023 ਤੱਕ ਬਿਜਲੀ ਉਤਪਾਦਨ ਸ਼ੁਰੂ ਹੋਣ ਦੀ ਆਸ ਹੈ। ਇਸ ਨਾਲ ਰਾਜ ਵਿੱਚ ਸਿੰਜਾਈ ਪ੍ਰਣਾਲੀ ਅਤੇ ਵਾਤਾਵਰਨ ਪੱਖੀ ਬਿਜਲੀ ਉਤਪਾਦਨ ਵਿੱਚ ਹੋਰ ਸੁਧਾਰ ਆਵੇਗਾ।

ElectricityElectricity

 ਜਲ ਸਰੋਤ ਵਿਭਾਗ ਵਿਚ ਹੋਈਆਂ ਤਰੱਕੀਆਂ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ 5 ਨਿਗਰਾਨ ਇੰਜੀਨੀਅਰਾਂ ਨੂੰ ਮੁੱਖ ਇੰਜੀਨੀਅਰ ਵੱਜੋਂ ਤਰੱਕੀ ਦਿੱਤੀ ਗਈ ਹੈ ਜਦਕਿ 25 ਕਾਰਜਕਾਰੀ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਨਿਗਰਾਨ ਇੰਜੀਨੀਅਰ ਬਣਾਇਆ ਗਿਆ ਹੈ।

ਇਸੇ ਤਰ੍ਹਾਂ 43 ਜੇ.ਈ./ਸਹਾਇਕ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਉਪ ਮੰਡਲ ਅਫਸਰ (ਐਸ.ਡੀ.ਓ.) ਬਣਾਇਆ ਗਿਆ ਹੈ ਅਤੇ 31 ਮਾਲ ਕਲਰਕਾਂ/ਮੁੱਖ ਮਾਲ ਕਲਰਕਾਂ ਨੂੰ ਜ਼ਿਲ੍ਹੇਦਾਰ ਵੱਜੋਂ ਤਰੱਕੀ ਦਿੱਤੀ ਗਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement