ਬੈਲਗ੍ਰੇਡ 'ਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ

By : GAGANDEEP

Published : Oct 6, 2023, 4:55 pm IST
Updated : Oct 6, 2023, 4:59 pm IST
SHARE ARTICLE
photo
photo

ਡਾ. ਆਨੰਦ ਪਹਿਲੇ ਭਾਰਤੀ ਸਾਹਿਤਕਾਰ ਹੋਣਗੇ, ਜਿਨ੍ਹਾਂ ਦਾ ਨਾਮ ਸਰਬੀਆ ਦੀ ਪੋਇਟਸ ਰਾਕ 'ਤੇ ਲਿਖਿਆ ਜਾਵੇਗਾ

 

ਚੰਡੀਗੜ੍ਹ: ਬੈਲਗ੍ਰੇਡ ਵਿੱਚ ਭਾਰਤ ਦੇ ਉੱਘੇ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅੰਗਰੇਜ਼ੀ ਵਿੱਚ 150 ਤੋਂ ਵੱਧ ਕਿਤਾਬਾਂ ਦੇ ਲੇਖਕ ਅਤੇ ਵਿਸ਼ਵ ਨੂੰ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੇਣ ਵਾਲੇ ਵਿਸ਼ਵ ਸਾਹਿਤ ਦੇ ਮਹਾਂਨਾਇਕ ਡਾ. ਜਰਨੈਲ ਸਿੰਘ ਆਨੰਦ ਨੂੰ 20 ਤੋਂ 23 ਅਕਤੂਬਰ, 2023 ਨੂੰ ਹੋਣ ਵਾਲੇ ਅੰਤਰਰਾਸ਼ਟਰੀ ਮੀਟਿੰਗ ਆਫ਼ ਰਾਈਟਰਜ਼ ਲਈ ਸੱਦਾ ਪੱਤਰ ਪ੍ਰਾਪਤ ਹੋਇਆ ਹੈ, ਜਿਥੇ ਉਹ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਨੂੰ ਸਰਬੀਅਨ ਰਾਈਟਜ਼ ਐਸੋਸੀਏਸ਼ਨ ਦੀ ਤਰਫ਼ੋਂ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਨਾਲ ਸਨਮਾਨਿਤ ਕੀਤਾ ਜਾਵੇਗਾ। ਡਾ. ਆਨੰਦ ਪਹਿਲੇ ਭਾਰਤੀ ਸਾਹਿਤਕਾਰ ਹਨ, ਜਿਨ੍ਹਾਂ ਦਾ ਨਾਮ ਸਰਬੀਆ ਵਿੱਚ ਲਗੀ ਹੋਈ ਪੋਇਟਸ ਰਾਕ 'ਤੇ ਲਿਖਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਸਰਬੀਆ ਦੀ ਰਾਈਟਰਜ਼ ਐਸੋਸੀਏਸ਼ਨ ਦਾ ਆਨਰੇਰੀ ਮੇੈਂਬਰ ਨਿਯੁਕਤ ਕੀਤਾ ਗਿਆ ਸੀ। ਸਰਬੀਆ ਵਿੱਚ ਹਰ ਸਾਲ ਹੋਣ ਵਾਲਾ ਇਹ ਵੱਕਾਰੀ ਸਮਾਗਮ ਸਰਬੀਆ ਨੂੰ ਦੁਨੀਆਂ ਦੀ ਸਾਹਿਤਕ ਰਾਜਧਾਨੀ ਵਿੱਚ ਬਦਲ ਦਿੰਦਾ ਹੈ। ਵਿਸ਼ੇਸ਼ ਮਹਿਮਾਨਾਂ ਵਿੱਚ ਅਮਰੀਕਾ ਦੇ ਮਹਾਨ ਸਾਹਿਤਕਾਰ ਟੀ. ਓਬ੍ਰਹਿਤ, ਆਈਜ਼ਰਬੈਜਾਨ ਤੋਂ ਸਿਰਾਜ਼ੀਦੀਨਾ ਸਜੀਦਾ ਅਤੇ ਇਟਲੀ ਦੇ ਦਾਂਤੇ ਮਾਫੀਆ ਵੀ ਸ਼ਿਰਕਤ ਕਰ ਰਹੇ ਹਨ। ਇਸ ਮੌਕੇ ਡਾ. ਆਨੰਦ ਦੀਆਂ ਕਵਿਤਾਵਾਂ ਦੀ ਵੱਖ-ਵੱਖ ਭਾਸ਼ਾਵਾਂ ਵਿੱਚ ਅਨੁਵਾਦ ਦੀ ਇਕ ਪੁਸਤਕ "ਬੈਸਟ ਪੋਇਟਰੀ ਆਫ਼ ਡਾ. ਆਨੰਦ (ਐਨ ਆਫ਼ਰਿੰਗ ਇਨ ਟਰਾਂਸਲੇਸ਼ਨ)" ਅਤੇ "ਦਿ ਇੰਪਰਫ਼ੈਕਟ ਆਰਟਿਸਟ" (ਕਾਵਿ ਪੁਸਤਕ) ਵੀ ਰਿਲੀਜ਼ ਕੀਤੀ ਜਾਵੇਗੀ।

ਸਰਬੀਅਨ ਰਾਈਟਰਜ਼ ਐਸੋਸੀਅਸ਼ਨ ਦੀ ਤਰਫ਼ੋਂ ਕਰਵਾਏ ਜਾ ਰਹੇ ਇਸ ਵਿਸ਼ਵ ਪੱਧਰੀ ਸਮਾਗਮ ਵਿੱਚ ਸਰਬੀਆ ਦੇ ਮਨਿਸਟਰ ਆਫ਼ ਕਲਚਰ ਅਤੇ ਮੇਅਰ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਟੈਲੀਵਿਜ਼ਨ 'ਤੇ ਮਹਿਮਾਨ ਸਾਹਿਤਕਾਰਾਂ ਨਾਲ ਇੰਟਰਵਿਊ ਪੇਸ਼ ਕੀਤੀ ਜਾਵੇਗੀ।ਸਰਬੀਆ ਵਿੱਚ ਆਪਣੇ ਨੋਬਲ ਵਿਜੇਤਾ ਆਈਵੋ ਅੰਦਰਿਕ (1961) ਨੂੰ ਸ਼ਿੱਦਤ ਨਾਲ ਯਾਦ ਕੀਤਾ ਜਾਂਦਾ ਹੈ। ਭਾਰਤ ਦੇ ਨੋਬਲ ਵਿਜੇਤਾ ਸ਼੍ਰੀ  ਰਾਬਿੰਦਰ ਨਾਥ ਟੈਗੋਰ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਦੋਂ ਉਹ 1926 ਵਿੱਚ ਸਰਬੀਆ ਆਏ ਸਨ। ਟੈਗੋਰ ਤੋਂ ਬਾਅਦ ਸਰਬੀਆ ਦੇ ਲੇਖਕ ਸੰਘ ਦੇ ਮੇੈਂਬਰ ਬਣਨ ਵਾਲੇ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਨ ਵਾਲੇ ਡਾ. ਆਨੰਦ ਪਹਿਲੇ ਭਾਰਤੀ ਹਨ। ਪੰਜਾਬ ਲਈ ਇਹ ਵਿਸ਼ੇਸ਼ ਤੌਰ 'ਤੇ ਮਾਣ ਵਾਲੀ ਗੱਲ ਹੈ ਕਿ ਇਕ ਪੰਜਾਬੀ ਨੂੰ ਵਿਸ਼ਵ ਪੱਧਰ 'ਤੇ ਇਹ ਸਨਮਾਨ ਪ੍ਰਾਪਤ ਹੋਇਆ ਹੈ।

ਡਾ. ਆਨੰਦ ਨੇ ਚਾਲੀ ਸਾਲ ਵਿਦਿਆ ਦੇ ਖੇਤਰ ਨੂੰ ਸਮਰਪਿਤ ਕੀਤੇ ਹਨ। ਇਸ ਅਰਸੇ ਦੌਰਾਨ ਕਾਵਿ ਰਚਨਾ ਪ੍ਰਤੀ ਉਨ੍ਹਾਂ ਦਾ ਲਗਾਅ ਬਣਿਆ ਰਿਹਾ। ਉਨ੍ਹਾਂ ਨੂੰ ਰੂਮੀ ਦੀ ਧਰਤੀ ਇਰਾਨ ਤੋਂ ਰੱਜ ਕੇ ਪਿਆਰ ਤੇ ਸਤਿਕਾਰ ਹਾਸਿਲ ਹੋਇਆ। ਚਾਰ ਕਿਤਾਬਾਂ ਦਾ ਫ਼ਾਰਸੀ ਵਿੱਚ ਉਲੱਥਾ ਕੀਤਾ ਗਿਆ ਤੇ ਡਾ. ਫ਼ਾਰਸੀ ਦੀ ਸਹਾਇਤਾ ਨਾਲ ਬਾਇਉ-ਟੈਕਸਟ ਦਾ ਸਿਧਾਂਤ ਸਾਧਿਆ ਗਿਆ। ਡਾ. ਆਨੰਦ ਨੇ ਸੱਤ ਕਾਵਿ ਪੁਸਤਕਾਂ ਵੀ ਮਾਂ-ਬੋਲੀ ਦੀ ਝੋਲੀ ਪਾਈਆਂ ਹਨ। ਡਾ. ਆਨੰਦ ਨੂੰ ਕਰਾਸ ਆਫ਼ ਪੀਸ, ਕਰਾਸ ਆਫ਼ ਲਿਟਰੇਚਰ, ਵਰਲਡ ਆਈਕਨ ਆਫ਼ ਪੀਸ ਅਤੇ ਯੂਕਰੇਨ ਤੋਂ ਫ਼ਰਾਂਜ਼ ਕਾਫ਼ਕਾ ਐਵਾਰਡ ਹਾਸਿਲ ਹੋਏ ਹਨ। ਉਨ੍ਹਾਂ ਨੇ ਕੁਝ ਸਮਾਂ ਪਹਿਲਾ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੀ ਵੀ ਸਥਾਪਨਾ ਕੀਤੀ ਅਤੇ ਚਾਰ ਵਰਲਡ ਪੋਇਟਰੀ ਕਾਨਫ਼ਰੰਸਾਂ ਕਰਵਾ ਕੇ ਸਾਹਿਤ ਦੇ ਮਹਾ ਯੱਗ ਵਿੱਚ ਆਪਣਾ ਹਿੱਸਾ ਪਾਇਆ।

ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਵਿੱਚ ਵਿਸ਼ੇਸ਼ ਸਥਾਨ ਰੱਖਦੇ ਅਤੇ ਸਾਰੀ ਦੁਨੀਆ ਵਿੱਚ ਵਿਚਰਨ ਵਾਲੇ ਡਾ. ਆਨੰਦ ਆਪਣੀ ਧਰਤੀ ਆਪਣੇ ਲੋਕਾਂ ਲਈ ਅਣਜਾਣ ਰਹੇ ਹਨ। ਹੁਣ ਜਦੋਂ ਬੇਲਗ੍ਰੇਡ ਵਰਗੇ ਦੇਸ਼ ਵਿੱਚ ਉਨ੍ਹਾਂ ਨੂੰ ਪ੍ਰਸਿੱਧੀ ਪ੍ਰਾਪਤੀ ਹੋਈ ਹੈ ਅਤੇ ਇਹ ਹਰੇਕ ਭਾਰਤੀ ਤੇ ਹਰੇਕ ਪੰਜਾਬੀ ਲਈ ਵੱਡੀ ਪ੍ਰਾਪਤੀ ਹੈ।
 

ਡਾ. ਆਨੰਦ ਦੀ ਸਭ ਤੋਂ ਜ਼ਿਆਦਾ ਚਰਚਿਤ ਪੁਸਤਕ "ਲਸਟਿਸ" ਇਕ ਮਹਾਂਕਾਵਿ ਹੈ ਜਿਸ ਨੂੰ ਕੁਝ ਯੂਨੀਵਰਸਿਟੀਆਂ ਅੰਗਰੇਜ਼ੀ ਸਾਹਿਤ ਵਿੱਚ ਸ਼ਾਮਿਲ ਕਰ ਰਹੀਆਂ ਹਨ। ਡਾ. ਆਨੰਦ ਦੁਨੀਆ ਦੇ ਇਕੋ-ਇਕ ਕਵੀ ਹਨ, ਜਿਨ੍ਹਾਂ ਨੇ 9 ਮਹਾਂਕਾਵਿ ਲਿਖੇ ਹਨ ਅਤੇ ਆਪਣੀ ਸਮਰੱਥਾ ਨਾਲ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement