Advertisement
  ਸਾਹਿਤ   11 Apr 2020  ਪੰਜਾਬੀ ਦੇ ਚਾਰ ਮੀਨਾਰਾਂ 'ਚੋਂ ਇਕ ਬੁੱਲ੍ਹੇ ਸ਼ਾਹ

ਪੰਜਾਬੀ ਦੇ ਚਾਰ ਮੀਨਾਰਾਂ 'ਚੋਂ ਇਕ ਬੁੱਲ੍ਹੇ ਸ਼ਾਹ

ਸਪੋਕਸਮੈਨ ਸਮਾਚਾਰ ਸੇਵਾ
Published Apr 11, 2020, 10:27 am IST
Updated Apr 11, 2020, 10:27 am IST
ਬੁੱਲ੍ਹੇ ਸ਼ਾਹ (1680 -1758) ਇਕ ਪ੍ਰਸਿੱਧ ਸੂਫ਼ੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਉਨ੍ਹਾਂ ਨੂੰ ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫ਼ਰੀਦ, ਸ਼ਾਹ ਹੁਸੈਨ,
File Photo
 File Photo

ਬੁੱਲ੍ਹੇ ਸ਼ਾਹ (1680 -1758) ਇਕ ਪ੍ਰਸਿੱਧ ਸੂਫ਼ੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਉਨ੍ਹਾਂ ਨੂੰ ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫ਼ਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ - ਵਿਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਂ 'ਅਬਦੁੱਲਾ ਸ਼ਾਹ' ਸੀ ਅਤੇ ਉਹ ਇਸਲਾਮ ਦੇ ਅੰਤਮ ਨਬੀ ਮੁਹੰਮਦ ਦੀ ਪੁੱਤਰੀ ਫ਼ਾਤਿਮਾ ਦੇ ਵੰਸ਼ ਵਿਚੋਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫ਼ੀਆਂ ਅੱਜ ਵੀ ਬੜੇ ਸ਼ੌਕ ਨਾਲ ਗਾਈਆਂ ਅਤੇ ਸੁਣੀਆਂ ਜਾਂਦੀਆਂ ਹਨ।

ਸਤਾਰਵੀਂ ਸਦੀ ਦੇ ਇਸ ਮਹਾਨ ਕਵੀ ਦਾ ਜਨਮ 1680 ਵਿਚ ਪਛਮੀ ਪਾਕਿਸਤਾਨ, ਜ਼ਿਲ੍ਹਾ ਲਾਹੌਰ ਦੇ ਪ੍ਰਸਿੱਧ ਨਗਰ ਕਸੂਰ ਦੇ ਪਾਂਡੋਕੇ ਨਾਮਕ ਪਿੰਡ ਵਿਚ ਹੋਇਆ। ਬੁੱਲ੍ਹੇ ਸ਼ਾਹ ਨੇ 156 ਕਾਫ਼ੀਆਂ, 1 ਬਾਰਾਮਾਂਹ, 40 ਗੰਢਾਂ, 1 ਅਠਵਾਰਾ, 3 ਸੀਹਰਫ਼ੀਆਂ ਤੇ 49 ਦੋਹੜੇ ਆਦਿ ਲਿਖੇ ਹਨ। ਸੱਭ ਤੋਂ ਵੱਧ ਪ੍ਰਸਿੱਧੀ ਉਸ ਦੀਆਂ ਕਾਫ਼ੀਆਂ ਨੂੰ ਮਿਲੀ ਹੈ। ਆਪ ਦੀ ਭਾਸ਼ਾ ਵਧੇਰੇ ਠੇਠ, ਸਾਦਾ ਅਤੇ ਲੋਕ ਪੱਧਰ ਦੇ ਨੇੜੇ ਦੀ ਹੈ। ਬੁੱਲ੍ਹੇ ਦੀ ਰਚਨਾ ਲੈਅਬੱਧ ਅਤੇ ਰਾਗਬੱਧ ਹੈ। ਉਸ ਨੇ ਰਚਨਾ ਵਿਚ ਅਲੰਕਾਰਾਂ, ਮੁਹਾਵਰਿਆਂ, ਲੋਕ-ਅਖਾਣਾਂ ਅਤੇ ਛੰਦ-ਤਾਲਾਂ ਨਾਲ ਸ਼ਿੰਗਾਰ ਕੇ ਪੇਸ਼ ਕੀਤਾ ਹੈ। ਸਾਰ ਰੂਪ ਵਿਚ ਕਿਹਾ ਜਾ ਸਕਦਾ ਹੈ ਕਿ ਸਾਂਈਂ ਬੁੱਲ੍ਹੇ ਸ਼ਾਹ ਸੂਫ਼ੀ ਕਾਵਿ ਦਾ ਸਿਖਰ ਸੀ।

ਪਰ ਇੱਥੇ ਇਕ ਗੱਲ ਸਾਫ਼ ਕਰਨੀ ਬਣਦੀ ਹੈ ਵੱਖ-ਵੱਖ ਸੰਗ੍ਰਹਿਆਂ ਵਿਚ ਇਨ੍ਹਾਂ ਦੀ ਗਿਣਤੀ ਵੱਖ-ਵੱਖ ਪ੍ਰਾਪਤ ਹੁੰਦੀ ਹੈ ਕਿਉਂਕਿ ਬੁਲ੍ਹੇ ਸ਼ਾਹ ਦੀ ਪ੍ਰਸਿੱਧੀ ਕਾਰਨ ਇਨ੍ਹਾਂ ਰਚਨਾਵਾਂ ਵਿਚ ਲੋਕਾਂ ਵਲੋਂ ਰਲਾ ਕਰ ਦਿਤਾ ਗਿਆ ਹੈ। ਬੁਲ੍ਹੇ ਸ਼ਾਹ ਦੀਆਂ ਰਚਨਾਵਾਂ ਇਸ ਤਰ੍ਹਾਂ ਹਨ-
ਉਠ ਜਾਗ ਘੁਰਾੜੇ ਮਾਰ ਨਹੀਂ, ਇਹ ਸੌਣ ਤੇਰੇ ਦਰਕਾਰ ਨਹੀਂ।

ਉਠ ਗਏ ਗਵਾਂਢੋਂ ਯਾਰ, ਰੱਬਾ ਹੁਣ ਕੀ ਕਰੀਏ।
---
ਆਉ ਸਈਉ ਰਲ ਦਿਉ ਨੀ ਵਧਾਈ,
ਮੈਂ ਵਰ ਪਾਇਆ ਰਾਂਝਾ ਮਾਹੀ।
---
ਹਾਜੀ ਲੋਕ ਮੱਕੇ ਨੂੰ ਜਾਂਦੇ, ਮੇਰਾ ਰਾਂਝਾ ਮਾਹੀ ਮੱਕਾ
ਨੀ ਮੈਂ ਕਮਲੀ ਆਂ।
---

ਘੁੰਗਟ ਚੁੱਕ ਓ ਸੱਜਣਾ, ਹੁਣ ਸ਼ਰਮਾਂ ਕਾਹਨੂੰ ਰਖੀਆਂ ਵੇ।
ਬੁਲ੍ਹੇ ਤੋਂ ਪਹਿਲਾਂ ਕਾਫ਼ੀ ਦਾ ਪ੍ਰਯੋਗ ਪੰਜਾਬ ਤੋਂ ਬਾਹਰ ਵੀ ਹੋ ਰਿਹਾ ਸੀ। ਕਾਫ਼ੀ ਦਾ ਅਰਥ ਹੈ ਕਿ ਇਹ ਰਾਗਨੀ ਹੈ। ਇਸ ਸਬੰਧੀ ”ਪਿੰ: ਤੇਜਾ ਸਿੰਘ ਕਾਫ਼ੀ ਬਾਰੇ ਲਿਖਦੇ ਹਨ ਕਿ ਕਈ ਲੋਕ ਕਾਫ਼ੀ ਨੂੰ ਰਾਗਨੀ ਕਹਿੰਦੇ ਹਨ, ਇਹ ਗੱਲ ਕਾਫ਼ੀ ਹੱਦ ਤਕ ਸੱਚੀ ਹੈ । ਗੁਰੂ ਗ੍ਰੰਥ ਸਾਹਿਬ ਵਿਚ ਵੀ ਜਿੱਥੇ 'ਆਸਾ', ਸੂਹੀ, ਤਿਲੰਗ ਅਤੇ ਮਾਰੂ ਰਾਗਾਂ ਵਿਚ ਸ਼ਬਦਾਂ ਦਾ ਵੇਰਵਾ ਆਉਂਦਾ ਹੈ, ਉਥੇ ਨਾਲ ਸ਼ਬਦ 'ਕਾਫ਼ੀ' ਲਿਖਿਆ ਹੈ।

ਸਪੱਸ਼ਟ ਹੈ ਕਿ ਇਨ੍ਹਾਂ ਰਾਗਾਂ ਦੀ ਰਾਗਨੀ ਹੈ। ਇਹ ਅਪਣੇ ਆਪ ਵਿਚ ਸੰਪੂਰਨ ਰਾਗ ਨਹੀਂ। ਮਨੁੱਖੀ ਆਦਰਸ਼ਾਂ ਦਾ ਧਾਰਨੀ ਹੋਣ ਕਰ ਕੇ ਅੱਜ ਵੀ ਬੁਲ੍ਹੇਸ਼ਾਹ ਅਤੇ ਉਸ ਦਾ ਕਲਾਮ ਅਮਰ ਹੈ।” ਬੁਲ੍ਹੇ ਸ਼ਾਹ ਦਾ ਮਜ਼ਾਰ ਅੱਜ ਵੀ ਕਸੂਰ ਰੇਲਵੇ ਸਟੇਸ਼ਨ ਦੇ ਨੇੜੇ ਪੂਰਬ ਵਾਲੇ ਪਾਸੇ ਸਥਿਤ ਹੈ।

Location: India, Punjab
Advertisement
Advertisement

 

Advertisement