Surjit Patar: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਸੁਰਜੀਤ ਸਿੰਘ ਪਾਤਰ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
Published : May 11, 2024, 11:06 am IST
Updated : May 11, 2024, 11:06 am IST
SHARE ARTICLE
Harjinder Singh Dhami Expressed grief over death of Surjit Patar
Harjinder Singh Dhami Expressed grief over death of Surjit Patar

ਇਕ ਖੇਤਰੀ ਭਾਸ਼ਾ ਵਿਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕੈਡਮੀ ਅਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ।

Surjit Patar: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਡਾ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ। ਇਕ ਖੇਤਰੀ ਭਾਸ਼ਾ ਵਿਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕੈਡਮੀ ਅਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਤਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਕਾਸ਼ਨਾ ਹੇਠ ਇਕ ਅਹਿਮ ਪੁਸਤਕ ‘ਤੇਰੇ ਦਰ ’ਤੇ ਵਗਦੀ ਕਾਵਿ-ਨਦੀ – 52 ਕਾਵਿ-ਰਚਨਾਵਾਂ’ ਸੰਪਾਦਤ ਕਰਕੇ ਦਿਤੀ, ਜਿਸ ਵਿਚ ਸ਼ਾਮਲ ਕਵੀਆਂ ਦੀਆਂ ਕਵਿਤਾਵਾਂ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਨੂੰ ਉਜਾਗਰ ਕਰਦੀਆਂ ਹਨ।

ਅਜਿਹੇ ਮਹਾਨ ਲੇਖਕ ਦਾ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਵੀ ਬੇਹੱਦ ਦੁੱਖਦਾਈ ਹੈ। ਐਡਵੋਕੇਟ ਧਾਮੀ ਸ. ਪਾਤਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

(For more Punjabi news apart from Harjinder Singh Dhami Expressed grief over death of Surjit Patar, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement