
Surjit Patar Death: ਲੁਧਿਆਣਾ ਵਿਚ 79 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
Surjit Patar Death News in punjabi: ਪੰਜਾਬੀ ਸਾਹਿਤ ਖੇਤਰ ਤੋਂ ਇਸ ਵੇਲੇ ਦੀ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲੁਧਿਆਣਾ ਵਿਚ 79 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਉਹ ਪੰਜਾਬ ਦੇ ਮਸ਼ਹੂਰ ਸ਼ਾਇਰ ਸਨ। ਉਨ੍ਹਾਂ ਦੀਆਂ ਸ਼ਾਇਰੀਆਂ ਬਹੁਤ ਹੀ ਮਸ਼ੂਹਰ ਹਨ। ਉਨ੍ਹਾਂ ਨੂੰ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਪਾਤਰ ਇਕ ਲੇਖਕ, ਕਵੀ ਸਨ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ, ਗਰਭਵਤੀ ਸੀ ਘਰਵਾਲੀ
ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ।
ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿੱਚ ਹਵਾ ਵਿੱਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰ ਵਿੱਚ ਸੁਲਗਦੀ ਸਵਰਨਮਾਲਾ ਸ਼ਾਮਲ ਹਨ। ਉਹ ਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਕਵੀ ਸੀ।
ਇਹ ਵੀ ਪੜ੍ਹੋ: Food Recipes : ਘੀਏ ਦੀ ਬਰਫ਼ੀ
ਸੁਰਜੀਤ ਪਾਤਰ ਨੂੰ 2012 ‘ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। 1979 ਵਿੱਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿੱਚ ਸਾਹਿਤ ਅਕਾਦਮੀ ਅਵਾਰਡ, 1999 ਵਿੱਚ ਪੰਚਾਨੰਦ ਅਵਾਰਡ, 2007 ਵਿੱਚ ਅਨਦ ਕਾਵਯ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ, ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।