ਕਲਾ ਨੂੰ ਸਮਾਜਕ ਤਬਦੀਲੀ ਦੇ ਵੱਡੇ ਉਦੇਸ਼ ਦੀ ਪੂਰਤੀ ਦਾ ਸਾਧਨ ਬਣਾਉਣ ਵਾਲਾ ਅਜਮੇਰ ਔਲਖ
Published : Jun 12, 2019, 3:26 pm IST
Updated : Jun 12, 2019, 3:26 pm IST
SHARE ARTICLE
Punjabi playwriter Ajmer Singh Aulakh
Punjabi playwriter Ajmer Singh Aulakh

ਪ੍ਰੋ. ਅਜਮੇਰ ਸਿੰਘ ਔਲਖ ਉਨ੍ਹਾਂ ਕੁੱਝ ਲੋਕਾਂ ਵਿਚੋਂ ਇਕ ਸੀ ਜਿਨ੍ਹਾਂ ਅਪਣੀ ਜ਼ਿੰਦਗੀ ਸਾਹਿਤ ਰਾਹੀਂ ਲੋਕਾਂ ਨੂੰ ਸਮਰਪਿਤ ਕੀਤੀ।

ਅਜਮੇਰ ਸਿੰਘ ਔਲਖ ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿਧ ਨਾਟਕਕਾਰ ਸੀ। ਪੰਜਾਬੀ ਇਕਾਂਗੀ ਦਾ ਇਤਿਹਾਸ ਵਾਚੀਏ ਤਾਂ ਉਸ ਵਿਚ ਅਜਮੇਰ ਔਲਖ ਦਾ ਸਥਾਨ ਖ਼ਾਸ ਅਤੇ ਵਿਲੱਖਣ ਹੈ। ਪ੍ਰੋ. ਅਜਮੇਰ ਸਿੰਘ ਔਲਖ ਉਨ੍ਹਾਂ ਕੁੱਝ ਲੋਕਾਂ ਵਿਚੋਂ ਇਕ ਸੀ ਜਿਨ੍ਹਾਂ ਅਪਣੀ ਜ਼ਿੰਦਗੀ ਸਾਹਿਤ ਰਾਹੀਂ ਲੋਕਾਂ ਨੂੰ ਸਮਰਪਿਤ ਕੀਤੀ। ਉਹ ਖ਼ੁਦ ਹੀ ਨਹੀਂ ਬਲਕਿ ਉਨ੍ਹਾਂ ਦਾ ਪੂਰਾ ਪ੍ਰਵਾਰ ਹੀ ਸਾਹਿਤ ਅਤੇ ਖ਼ਾਸ ਕਰ ਕੇ ਨਾਟਕ ਅਤੇ ਰੰਗਮੰਚ ਦੁਆਰਾ ਲੋਕਾਂ ਨੂੰ ਚੇਤੰਨ ਕਰਨ ਲਈ ਨਿਰੰਤਰ ਕਾਰਜਸ਼ੀਲ ਰਿਹਾ।

Ajmer Singh AulakhAjmer Singh Aulakh

ਅਜਮੇਰ ਔਲਖ ਨੂੰ 2006 ਵਿਚ ਇਕਾਂਗੀ-ਸੰਗ੍ਰਹਿ 'ਇਸ਼ਕ ਬਾਝ ਨਮਾਜ਼ ਦਾ ਹੱਜ ਨਾਹੀ' ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਅਜਮੇਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ। ਔਲਖ ਦਾ ਜਨਮ 19 ਅਗੱਸਤ 1942 ਨੂੰ ਕੁੰਭੜਵਾਲ, ਮਾਨਸਾ ਜ਼ਿਲ੍ਹਾ, ਪੰਜਾਬ ਵਿਚ ਹੋਇਆ। ਇਨ੍ਹਾਂ ਦੇ ਪਿਤਾ ਦਾ ਨਾਮ ਸ੍ਰ. ਕੌਰ ਸਿੰਘ ਅਤੇ ਮਾਤਾ ਦਾ ਨਾਂ ਸ੍ਰੀਮਤੀ ਹਰਨਾਮ ਕੌਰ ਸੀ। ਉਨ੍ਹਾਂ ਐਮ.ਏ. ਪੰਜਾਬੀ ਕੀਤੀ ਅਤੇ ਵਿਦਿਆਰਥੀਆਂ ਨੂੰ ਇਕ ਆਦਰਸ਼ ਅਧਿਆਪਕ ਵਜੋਂ ਸਿਖਿਅਤ ਕਰਨ ਦੇ ਨਾਲ-ਨਾਲ ਸਾਹਿਤ ਰਾਹੀਂ ਸਮਾਜਕ ਸਰੋਕਾਰਾਂ ਨਾਲ ਜੋੜਦਿਆਂ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਚੋਂ ਸੇਵਾਮੁਕਤ ਹੋਏ। 

Ajmer Singh AulakhAjmer Singh Aulakh

'ਇਸ਼ਕ ਬਾਝ ਨਮਾਜ਼ ਦਾ ਹੱਜ ਨਾਹੀਂ' ਨਾਟਕ ਧਾਰਮਕ ਸੰਕੀਰਣਤਾ ਅਤੇ ਕੱਟੜਪੰਥੀ ਦੇ ਪ੍ਰਭਾਵ ਅਧੀਨ ਉੱਪਰੋਂ ਦਿਸਦੇ ਅਤਿ-ਧਾਰਮਕ ਬੰਦਿਆਂ ਅੰਦਰਲਾ ਕੱਚ ਵਿਖਾਉਂਦਾ ਹੈ। ਆਰਥਕ ਖੇਤਰ ਤੋਂ ਲੈ ਕੇ ਸਮਾਜਕ ਖੇਤਰ ਵਿਚ ਪਸਰੇ ਸੰਕਟ ਦਾ ਸੰਤਾਪ ਅਜਮੇਰ ਔਲਖ ਦੇ ਨਾਟਕਾਂ ਵਿਚੋਂ ਸਪੱਸ਼ਟ ਉਘੜਦਾ ਹੈ। ਉਨ੍ਹਾਂ ਅਪਣੇ ਮਕਬੂਲ ਨਾਟਕ 'ਬੇਗਾਨੇ ਬੋਹੜ ਦੀ ਛਾਂ' ਵਿਚ ਬੋਹੜ ਨੂੰ ਅਜਿਹੇ ਆਰਥਕ-ਸਮਾਜਕ ਨਿਜ਼ਾਮ ਦਾ ਚਿੰਨ੍ਹ ਦਰਸਾਇਆ ਹੈ ਜੋ ਲੋਕ ਵਿਰੋਧੀ ਹੈ ਅਤੇ ਜਿਸ ਦੀ ਛਾਂ ਥੱਲੇ ਲੋਕ ਕਦੇ ਵੀ ਸੁੱਖਾਂ ਭਰੀ ਜ਼ਿੰਦਗੀ ਨਹੀਂ ਗੁਜ਼ਾਰ ਸਕਦੇ। ਜ਼ਿੰਦਗੀ ਦੀ ਹਕੀਕਤ ਇਸ ਨਾਟਕ ਵਿਚ ਬਹੁਤ ਹੀ ਕਲਾਮਈ ਢੰਗ ਨਾਲ ਪੇਸ਼ ਹੁੰਦੀ ਹੈ ਜਦ ਇਹ ਸਤਰਾਂ ਗੂੰਜਦੀਆਂ ਹਨ:

ਜਨਮ ਧਾਰਿਆ
ਢਿੱਡ ਦੀ ਲੋੜ ਵਿਚੋਂ
ਮਰ ਜਾਣਗੇ
ਢਿੱਡ ਦੀ ਲੋੜ ਥੱਲੇ
ਘੜੀ ਸੁੱਖ ਦੀ
ਭਾਲਦੇ ਭਲਾ ਕਿੱਥੋਂ
ਜਿਹੜੇ ਰਹਿਣਗੇ
ਬੇਗਾਨੜੇ ਬੋਹੜ ਥੱਲੇ

Ajmer Singh AulakhAjmer Singh Aulakh

ਔਲਖ ਦੇ ਨਾਟਕਾਂ ਦਾ ਕੇਂਦਰੀ ਸੰਦੇਸ਼ ਹੈ ਕਿ ਸਮਾਜ ਵਿਚ ਪਸਰੀਆਂ ਸਮੱਸਿਆਵਾਂ ਦੀ ਜੜ੍ਹ ਮੌਜੂਦਾ ਪੈਸਾ ਪ੍ਰਧਾਨ ਸਮਾਜ ਹੈ ਜਿਸ ਵਿਚ ਆਮ ਆਦਮੀ ਦੀ ਵੁੱਕਤ ਇਕ ਖੋਟੇ ਪੈਸੇ ਤੋਂ ਜ਼ਿਆਦਾ ਨਹੀਂ ਹੈ। ਅਜਮੇਰ ਸਿੰਘ ਔਲਖ ਨੇ ਭਾਵੇਂ ਅਪਣੇ ਨਾਟਕਾਂ ਦਾ ਸਫ਼ਰ ਕਾਲਜਾਂ ਅਤੇ ਯੂਨੀਵਰਸਟੀਆਂ ਦੇ ਯੁਵਕ ਮੇਲਿਆਂ ਤੋਂ ਸ਼ੁਰੂ ਕੀਤਾ ਪਰ ਬਹੁਤ ਛੇਤੀ ਹੀ ਉਨ੍ਹਾਂ ਨੇ ਨਾਟਕ ਨੂੰ ਯੂਨੀਵਰਸਟੀ ਅਤੇ ਕਾਲਜਾਂ ਦੇ ਸੀਮਤ ਦਾਇਰੇ ਵਿਚੋਂ ਕੱਢ ਕੇ ਮਿਹਨਤਕਸ਼ ਪੇਂਡੂ ਕਿਰਤੀ ਲੋਕਾਂ ਤਕ ਪਹੁੰਚਾਇਆ। ਉਨ੍ਹਾਂ ਅਪਣੇ ਰੰਗਮੰਚ ਦੀ ਕਰਮਭੂਮੀ ਪਿੰਡਾਂ ਨੂੰ ਬਣਾ ਲਿਆ ਅਤੇ ਮਜ਼ਦੂਰਾਂ-ਕਿਸਾਨਾਂ ਦੀ ਜ਼ਿੰਦਗੀ ਨੂੰ ਅਪਣੇ ਨਾਟਕਾਂ ਦੇ ਵਿਸ਼ੇ ਵਜੋਂ ਚੁਣ ਲਿਆ।

Ajmer Singh AulakhAjmer Singh Aulakh

ਉਹ ਅਜਿਹਾ ਤਾਂ ਕਰ ਸਕੇ ਕਿਉਂਕਿ ਉਹ ਹਮੇਸ਼ਾ 'ਕਲਾ ਲੋਕਾਂ ਲਈ' ਦੇ ਵਿਚਾਰ ਦੇ ਧਾਰਨੀ ਬਣ ਕੇ ਚੱਲੇ। ਕਲਾ ਨੂੰ ਸਮਾਜਕ ਤਬਦੀਲੀ ਦੇ ਵੱਡੇ ਉਦੇਸ਼ ਦੀ ਪੂਰਤੀ ਦਾ ਸਾਧਨ ਬਣਾਇਆ ਹੈ। ਉਨ੍ਹਾਂ ਹਾਕਮ ਜਮਾਤਾਂ ਦੇ ਅਜਿਹੇ ਵਿਚਾਰਾਂ ਨੂੰ ਰੱਦ ਕੀਤਾ ਹੈ ਕਿ ਕਲਾ ਤਾਂ ਸਿਰਫ਼ ਮਨੋਰੰਜਨ ਦਾ ਸਾਧਨ ਹੁੰਦੀ ਹੈ ਅਤੇ ਜ਼ਿੰਦਗੀ ਦੇ ਗੰਭੀਰ ਮੁੱਦਿਆਂ ਦਾ ਕਲਾ ਦੇ ਖੇਤਰ ਵਿਚ ਕੋਈ ਸਥਾਨ ਨਹੀਂ ਹੁੰਦਾ। ਉਨ੍ਹਾਂ ਲਈ ਕਲਾ ਤਾਂ ਕਿਰਤੀਆਂ ਦੇ ਜੀਵਨ ਦੀ ਅਸਲ ਤਸਵੀਰ ਉਘਾੜਨ ਦਾ ਜ਼ਰੀਆ ਹੈ ਅਤੇ ਇਸ ਦੇ ਕੋਝ ਨੂੰ ਸੰਵਾਰਨ ਦੀ ਤਾਂਘ ਪੈਦਾ ਕਰ ਦੇਣ ਦਾ ਅਹਿਮ ਹਥਿਆਰ ਹੈ।

Ajmer Singh AulakhAjmer Singh Aulakh

ਅਪਣੇ ਅਜਿਹੇ ਨਿਸ਼ਾਨੇ ਦੀ ਪੂਰਤੀ ਲਈ ਹੀ ਉਨ੍ਹਾਂ ਨੇ ਲੋਕ ਮੁਖੀ ਰੰਗਮੰਚ ਦੀ ਸਿਰਜਣਾ ਕੀਤੀ ਹੈ। ਪਿਛਲੇ ਸਾਲਾਂ ਵਿਚ ਪ੍ਰੋ. ਔਲਖ ਸਾਹਿਬ ਨੂੰ ਕੈਂਸਰ ਦੀ ਬੀਮਾਰੀ ਹੋ ਗਈ ਸੀ ਪਰ ਲੋਕਾਂ ਦੀਆਂ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਦੀ ਜ਼ਿੰਦਾਦਿਲੀ ਅੱਗੇ ਇਹ ਬੀਮਾਰੀ ਵੀ ਹਾਰ ਗਈ ਸੀ। ਪਰ ਉਹ 15 ਜੂਨ 2017 ਨੂੰ ਇਸ ਬਿਮਾਰੀ ਕਾਰਨ ਹੀ ਇਸ ਜਹਾਨ ਤੋਂ ਚਲੇ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement