Special article : ਪੰਜਾਬੀ ਸਾਹਿਤ ਜਗਤ ’ਚ ਅਨਮੋਲ ਯੋਗਦਾਨ ਪਾਇਆ ਗੁਰਦਿਆਲ ਸਿੰਘ ਨੇ 

By : BALJINDERK

Published : Sep 14, 2024, 11:33 am IST
Updated : Sep 14, 2024, 11:33 am IST
SHARE ARTICLE
Gurdayal Singh
Gurdayal Singh

Special article : ਪੰਜਾਬੀ ਸਾਹਿਤ ਜਗਤ ’ਚ ਅਨਮੋਲ ਯੋਗਦਾਨ ਪਾਇਆ ਗੁਰਦਿਆਲ ਸਿੰਘ ਨੇ 

Special article : ਸ. ਗੁਰਦਿਆਲ ਸਿੰਘ ਦਾ ਜਨਮ 10 ਜਨਵਰੀ 1933 ਨੂੰ ਉਨ੍ਹਾਂ ਦੇ ਨਾਨਕਾ ਪਿੰਡ ਭੈਣੀ ਫੱਤਾ (ਬਰਨਾਲਾ ਜ਼ਿਲ੍ਹਾ) ਵਿਖੇ ਪਿਤਾ ਜਗਤ ਸਿੰਘ ਅਤੇ ਮਾਤਾ ਨਿਹਾਲ ਕੌਰ ਦੇ ਪ੍ਰਵਾਰ ਵਿਚ ਹੋਇਆ। ਉਨ੍ਹਾਂ ਦਾ ਦਾਦਕਾ ਪਿੰਡ ਜੈਤੋ ਹੈ ਅਤੇ ਬਚਪਨ ਤੋਂ ਹੁਣ ਤਕ ਉਥੇ ਹੀ ਰਹਿੰਦੇ ਹਨ। ਉਨ੍ਹਾਂ ਦੇ ਤਿੰਨ ਭਰਾ ਅਤੇ ਇਕ ਭੈਣ ਹਨ। ਘਰੇਲੂ ਕਾਰਨਾਂ ਕਰ ਕੇ ਬਚਪਨ ਵਿਚ ਸਕੂਲ ਛੱਡ ਕੇ ਅੱਠ ਸਾਲ ਤਰਖਾਣੀ ਦਾ ਕੰਮ ਕੀਤਾ। ਦਸਵੀਂ ਪਾਸ ਕਰ ਕੇ ਪ੍ਰਾਈਵੇਟ ਸਕੂਲ ਵਿਚ ਮਾਸਟਰੀ ਕੀਤੀ, ਫਿਰ ਘਾਲਣਾ ਘਾਲ ਕੇ ਉਚੇਰੀ ਵਿਦਿਆ ਲੈ ਕੇ ਸਰਕਾਰੀ ਨੌਕਰੀ (ਲੈਕਚਰਾਰਸ਼ਿਪ) ਹਾਸਲ ਕੀਤੀ ਅਤੇ 15 ਵਰਿ੍ਹਆਂ ਬਾਅਦ ਪਟਿਆਲੇ ਯੂਨੀਵਰਸਟੀ ਵਿਚ ਰੀਡਰ ਬਣੇ ਅਤੇ 1995 ਵਿਚ ਪ੍ਰੋਫ਼ੈਸਰੀ ਤੋਂ ਸੇਵਾਮੁਕਤ ਹੋਏ। ਬਲਵੰਤ ਕੌਰ ਨਾਲ ਉਨ੍ਹਾਂ ਦਾ ਵਿਆਹ ਹੋਇਆ ਅਤੇ ਉਨ੍ਹਾਂ ਦੇ ਘਰ ਇਕ ਲੜਕੇ ਅਤੇ ਦੋ ਲੜਕੀਆਂ ਦਾ ਜਨਮ ਹੋਇਆ। 

ਗੁਰਦਿਆਲ ਸਿੰਘ ਦਾ ਸਾਹਿਤਕ ਸਫ਼ਰ 1957 ਵਿਚ ਸ਼ੁਰੂ ਹੋਇਆ ਸੀ। ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚ ਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਾ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ ‘ਮੜ੍ਹੀ ਦਾ ਦੀਵਾ’ ਪ੍ਰਕਾਸ਼ਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਨਾਲ ‘ਮੜ੍ਹੀ ਦਾ ਦੀਵਾ’ ਜੁੜ ਗਿਆ। ਇਸ ਨਾਵਲ ਨੂੰ ਪੰਜਾਬੀ ਸਾਹਿਤ ਵਿਚ ਬੁਨਿਆਦੀ ਤਬਦੀਲੀ ਲਿਆਉਣ ਵਾਲਾ ਦਸਿਆ ਜਾਂਦਾ ਹੈ। ਗੁਰਦਿਆਲ ਸਿੰਘ ਹੀ ਅਜਿਹੇ ਪਹਿਲੇ ਨਾਵਲਕਾਰ ਹਨ ਜਿਨ੍ਹਾਂ ਨੇ ‘ਮੜ੍ਹੀ ਦਾ ਦੀਵਾ’ ਰਾਹੀਂ ਪੰਜਾਬੀ ਸਾਹਿਤ ਨੂੰ ਉਸ ਦਾ ਪਹਿਲਾ ਦਲਿਤ ਹੀਰੋ ਦਿਤਾ। ਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ ‘ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਅਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ ‘ਮੜ੍ਹੀ ਦਾ ਦੀਵਾ’ ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ ‘ਗੋਦਾਨ’ ਅਤੇ ਫਰਣੇਸ਼ਵਰ ਰੇਣੂੰ ਦੇ ‘ਮੈਲਾ ਆਂਚਲ’ ਦੇ ਪੱਧਰ ਦਾ ਨਾਵਲ ਹੈ।’ 

ਗੁਰਦਿਆਲ ਸਿੰਘ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਉਨ੍ਹਾਂ ਦੇ ਨਾਵਲ ‘ਮੜ੍ਹੀ ਦਾ ਦੀਵਾ’ ਅਤੇ ‘ਅੰਨ੍ਹੇ ਘੋੜੇ ਦਾ ਦਾਨ’ ਉਤੇ ਪ੍ਰਸਿੱਧ ਫ਼ਿਲਮਾਂ ਵੀ ਬਣ ਚੁੱਕੀਆਂ ਹਨ।  ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸੱਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵਲੋਂ ਉਨ੍ਹਾਂ ਨੂੰ ਪਦਮਸ਼੍ਰੀ ਨਾਲ ਵੀ ਸਨਮਾਨਿਆ ਗਿਆ ਅਤੇ ਉਨ੍ਹਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਵੀ ਮਿਲ ਚੁੱਕਾ ਹੈ। ਜਿਥੇ ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਉਨ੍ਹਾਂ ਨੂੰ ‘ਸਾਡੇ ਸਮਿਆਂ ਦਾ ਸੱਭ ਤੋਂ ਵੱਡਾ ਲੇਖਕ’ ਦਸਦੇ ਹਨ ਉਥੇ ਉੱਘੇ ਆਲੋਚਕ ਡਾ. ਟੀ.ਆਰ. ਵਿਨੋਦ ਉਨ੍ਹਾਂ ਨੂੰ ‘ਪੰਜਾਬੀ ਦਾ ਪਹਿਲਾ ਫ਼ਿਲਾਸਫ਼ਰ ਗਲਪਕਾਰ’ ਕਹਿੰਦੇ ਹਨ। ਉਨ੍ਹਾਂ ਵਲੋਂ ਲਿਖੇ ਨਾਵਲਾਂ ਵਿਚ ਮੜ੍ਹੀ ਦਾ ਦੀਵਾ (1964), ਅਣਹੋਏ, ਰੇਤੇ ਦੀ ਇਕ ਮੁੱਠੀ, ਕੁਵੇਲਾ, ਅੱਧ ਚਾਨਣੀ ਰਾਤ, ਆਥਣ ਉੱਗਣ, ਅੰਨ੍ਹੇ ਘੋੜੇ ਦਾ ਦਾਨ, ਪਹੁ ਫੁਟਾਲੇ ਤੋਂ ਪਹਿਲਾਂ, ਪਰਸਾ (1992), ਆਹਟ (2009) ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਕਈ ਕਹਾਣੀ ਸੰਗ੍ਰਹਿ, ਨਾਟਕ, ਗਦ ਅਤੇ ਬਾਲ ਸਾਹਿਤ ਵੀ ਲਿਖਿਆ। ਗੁਰਦਿਆਲ ਸਿੰਘ ਦਾ ਮਿਤੀ 16 ਅਗੱਸਤ 2016 ਨੂੰ ਸੰਖੇਪ ਬੀਮਾਰੀ ਪਿਛੋਂ ਦਿਹਾਂਤ ਹੋ ਗਿਆ।

(For more news Apart from Gurdayal Singh made an invaluable contribution to the world of Punjabi literature News in punjabi , stay tuned to Rozana Spokesman ) 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM

Rajvir Jawanda Cremation Video : ਸਾਰਿਆਂ ਨੂੰ ਰੋਂਦਾ ਛੱਡ ਗਿਆ ਰਾਜਵੀਰ ਜਵੰਦਾ Rajvir Jawanda Antim Sanskar

09 Oct 2025 3:23 PM

AAP Big PC Live On Sukhwinder Singh Calcutta Murder case |Raja warring |Former sarpanch son murder

06 Oct 2025 3:31 PM
Advertisement