ਡਾ. ਬਲਜੀਤ ਕੌਰ ਅਤੇ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ 'ਅਣਦੇਖਤੀ ਆਂਖੇ' ਲੋਕ-ਅਰਪਣ
Published : Sep 15, 2023, 8:11 pm IST
Updated : Sep 15, 2023, 8:11 pm IST
SHARE ARTICLE
 Madhavi Kataria's poetry collection 'Andekhati Aankhein' launch by Dr. Baljit Kaur and Surjit Patar.
Madhavi Kataria's poetry collection 'Andekhati Aankhein' launch by Dr. Baljit Kaur and Surjit Patar.

ਵੱਡੀ ਗਿਣਤੀ 'ਚ ਬੁੱਧੀਜੀਵੀ, ਲੇਖਕਾਂ ਅਤੇ ਕਵੀਆਂ ਨੇ ਕੀਤੀ ਸ਼ਿਰਕਤ

 

ਚੰਡੀਗੜ੍ਹ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪਦਮ ਸ੍ਰੀ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ 'ਅਣਦੇਖਤੀ ਆਂਖੇ' ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪੁਸਤਕ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ।

 ਡਾ. ਬਲਜੀਤ ਕੌਰ ਨੇ ਕਿਹਾ ਕਿ ਚੰਗੀ ਕਵਿਤਾ ਤੁਹਾਡੇ ਹਿਰਦੇ ਤੱਕ ਅਸਰ ਕਰਨ ਦੇ ਕਾਬਿਲ ਹੁੰਦੀ ਹੈ ਅਤੇ ਸਾਡੇ ਮਨ ਦੇ ਵਲਵਲਿਆਂ ਵਿੱਚੋਂ ਨਿਕਲੇ ਗਹਿਰੇ ਵਿਚਾਰਾਂ ਦਾ ਪ੍ਰਗਟਾਵਾ ਹੁੰਦੀ ਹੈ। ਉਨ੍ਹਾਂ ਮਾਧਵੀ ਕਟਾਰੀਆ ਨੂੰ ਵਧਾਈ ਦਿੰਦਿਆ ਕਿਹਾ ਕਿ ਇਸ ਕਾਵਿ ਸੰਗ੍ਰਹਿ ਨੇ ਸਾਹਿਤ ਜਗਤ ਨੂੰ ਹੋਰ ਅਮੀਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਵਿ ਸੰਗ੍ਰਹਿ ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖਿਆ ਗਿਆ ਹੈ ਜੋ ਲੋਕਾਂ ਦੇ ਜੀਵਨ ਤੇ ਗਹਿਰਾ ਪ੍ਰਭਾਵ ਪਾਵੇਗਾ।

ਕੈਬਨਿਟ ਮੰਤਰੀ ਨੇ ਕਵਿਤਰੀ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਅਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਭਾਗੀ ਕੰਮਾਂ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ ਤੇ ਇਹ ਲੋਕ ਪੱਖੀ ਆਵਾਜ਼ ਇਹਨਾਂ ਦੀਆਂ ਕਵਿਤਾਵਾਂ ਵਿੱਚ ਵੀ ਸਾਫ਼ ਤੌਰ ਤੇ ਉਭਰਦੀ ਹੈ।

  ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਅਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ। ਜ਼ਿਕਰਯੋਗ ਹੈ ਕਿ ਮਾਧਵੀ ਕਟਾਰੀਆ, ਆਈ.ਏ.ਐਸ.  ਪੰਜਾਬ ਸਰਕਾਰ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਹਨ।   ਇਸ ਮੌਕੇ ਵੱਡੀ ਗਿਣਤੀ 'ਚ ਬੁੱਧੀਜੀਵੀ, ਲੇਖਕਾਂ, ਕਵੀਆਂ  ਨੇ ਸ਼ਿਰਕਤ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement