'ਫ਼ਿਲਾਸਫ਼ਰ ਗਲਪਕਾਰ' ਗੁਰਦਿਆਲ ਸਿੰਘ
Published : Oct 16, 2020, 9:53 am IST
Updated : Oct 16, 2020, 10:14 am IST
SHARE ARTICLE
Philosopher Gurdial Singh
Philosopher Gurdial Singh

ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ

ਸ. ਗੁਰਦਿਆਲ ਸਿੰਘ ਦਾ ਜਨਮ 10 ਜਨਵਰੀ 1933 ਨੂੰ ਉਨ੍ਹਾਂ ਦੇ ਨਾਨਕਾ ਪਿੰਡ ਭੈਣੀ ਫੱਤਾ (ਬਰਨਾਲਾ ਜ਼ਿਲ੍ਹਾ) ਵਿਖੇ ਪਿਤਾ ਜਗਤ ਸਿੰਘ ਅਤੇ ਮਾਤਾ ਨਿਹਾਲ ਕੌਰ ਦੇ ਪ੍ਰਵਾਰ ਵਿਚ ਹੋਇਆ। ਉਨ੍ਹਾਂ ਦਾ ਦਾਦਕਾ ਪਿੰਡ ਜੈਤੋ ਹੈ ਅਤੇ ਬਚਪਨ ਤੋਂ ਹੁਣ ਤਕ ਉਥੇ ਹੀ ਰਹਿੰਦੇ ਹਨ। ਉਨ੍ਹਾਂ ਦੇ ਤਿੰਨ ਭਰਾ ਅਤੇ ਇਕ ਭੈਣ ਹਨ। ਘਰੇਲੂ ਕਾਰਨਾਂ ਕਰ ਕੇ ਬਚਪਨ ਵਿਚ ਸਕੂਲ ਛੱਡ ਕੇ ਅੱਠ ਸਾਲ ਤਰਖਾਣਾ ਕੰਮ ਕੀਤਾ।

Philosopher Gurdial SinghPhilosopher Gurdial Singh

ਦਸਵੀਂ ਪਾਸ ਕਰ ਕੇ ਪ੍ਰਾਈਵੇਟ ਸਕੂਲ ਵਿਚ ਮਾਸਟਰੀ ਕੀਤੀ ਫਿਰ ਘਾਲਣਾ ਘਾਲ ਕੇ ਉਚੇਰੀ ਵਿਦਿਆ ਲੈ ਕੇ ਸਰਕਾਰੀ ਨੌਕਰੀ (ਲੈਕਚਰਾਰਸ਼ਿਪ) ਹਾਸਲ ਕੀਤੀ ਅਤੇ ਪੰਦਰਾਂ ਵਰ੍ਹਿਆਂ ਬਾਅਦ ਪਟਿਆਲੇ ਯੂਨੀਵਰਸਟੀ ਵਿਚ ਰੀਡਰ ਬਣੇ ਅਤੇ 1995 ਵਿਚ ਪ੍ਰੋਫ਼ੈਸਰੀ ਤੋਂ ਸੇਵਾਮੁਕਤ ਹੋਏ। ਬਲਵੰਤ ਕੌਰ ਨਾਲ ਉਨ੍ਹਾਂ ਦਾ ਵਿਆਹ ਹੋਇਆ ਅਤੇ ਉਨ੍ਹਾਂ ਦੇ ਘਰ ਇਕ ਲੜਕੇ ਅਤੇ ਦੋ ਲੜਕੀਆਂ ਦਾ ਜਨਮ ਹੋਇਆ। 

Gurdial Singh
Gurdial Singh

ਗੁਰਦਿਆਲ ਸਿੰਘ ਦਾ ਸਾਹਿਤਕ ਸਫ਼ਰ 1957 'ਚ ਸ਼ੁਰੂ ਹੋਇਆ ਸੀ। ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਇਸ ਨਾਵਲ ਨੂੰ ਪੰਜਾਬੀ ਸਾਹਿਤ 'ਚ ਬੁਨਿਆਦੀ ਤਬਦੀਲੀ ਲਿਆਉਣ ਵਾਲਾ ਦਸਿਆ ਜਾਂਦਾ ਹੈ। ਗੁਰਦਿਆਲ ਸਿੰਘ ਹੀ ਅਜਿਹੇ ਪਹਿਲੇ ਨਾਵਲਕਾਰ ਹਨ ਜਿਨ੍ਹਾਂ ਨੇ 'ਮੜ੍ਹੀ ਦਾ ਦੀਵਾ' ਰਾਹੀਂ ਪੰਜਾਬੀ ਸਾਹਿਤ ਨੂੰ ਉਸ ਦਾ ਪਹਿਲਾ ਦਲਿਤ ਹੀਰੋ ਦਿਤਾ।

Gurdial Singh
Gurdial Singh

ਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਅਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ।'

 

ਗੁਰਦਿਆਲ ਸਿੰਘ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਉਨ੍ਹਾਂ ਦੇ ਨਾਵਲ 'ਮੜ੍ਹੀ ਦਾ ਦੀਵਾ' ਅਤੇ 'ਅੰਨ੍ਹੇ ਘੋੜੇ ਦਾ ਦਾਨ' 'ਤੇ ਪ੍ਰਸਿੱਧ ਫ਼ਿਲਮਾਂ ਵੀ ਬਣ ਚੁੱਕੀਆਂ ਹਨ।  

Gurdial Singh
Gurdial Singh

ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸੱਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵਲੋਂ ਉਨ੍ਹਾਂ ਨੂੰ ਪਦਮਸ਼੍ਰੀ ਨਾਲ ਵੀ ਸਨਮਾਨਿਆ ਗਿਆ ਅਤੇ ਉਨ੍ਹਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਵੀ ਮਿਲ ਚੁੱਕਾ ਹੈ। ਜਿੱਥੇ ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਉਨ੍ਹਾਂ ਨੂੰ 'ਸਾਡੇ ਸਮਿਆਂ ਦਾ ਸੱਭ ਤੋਂ ਵੱਡਾ ਲੇਖਕ' ਦਸਦੇ ਹਨ ਉਥੇ ਉੱਘੇ ਆਲੋਚਕ ਡਾ. ਟੀ.ਆਰ. ਵਿਨੋਦ ਉਨ੍ਹਾਂ ਨੂੰ 'ਪੰਜਾਬੀ ਦਾ ਪਹਿਲਾ ਫ਼ਿਲਾਸਫ਼ਰ ਗਲਪਕਾਰ' ਕਹਿੰਦੇ ਹਨ।

Marhi da DivaMarhi da Diva

ਉਨ੍ਹਾਂ ਵਲੋਂ ਲਿਖੇ ਨਾਵਲਾਂ 'ਚ ਮੜ੍ਹੀ ਦਾ ਦੀਵਾ (1964), ਅਣਹੋਏ, ਰੇਤੇ ਦੀ ਇਕ ਮੁੱਠੀ, ਕੁਵੇਲਾ, ਅੱਧ ਚਾਨਣੀ ਰਾਤ, ਆਥਣ ਉੱਗਣ, ਅੰਨ੍ਹੇ ਘੋੜੇ ਦਾ ਦਾਨ, ਪਹੁ ਫੁਟਾਲੇ ਤੋਂ ਪਹਿਲਾਂ, ਪਰਸਾ (1992), ਆਹਣ (2009) ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਕਈ ਕਹਾਣੀ ਸੰਗ੍ਰਹਿ, ਨਾਟਕ, ਗਦ ਅਤੇ ਬਾਲ ਸਾਹਿਤ ਵੀ ਲਿਖਿਆ। ਗੁਰਦਿਆਲ ਸਿੰਘ ਦਾ ਮਿਤੀ 16 ਅਗੱਸਤ 2016 ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement