Sahitya Akademi Award: 2023 ਲਈ ‘ਸਾਹਿਤ ਅਕਾਦਮੀ ਪੁਰਸਕਾਰ’ ਦਾ ਐਲਾਨ; ਸਵਰਨਜੀਤ ਸਵੀ ਨੂੰ ‘ਮਨ ਦੀ ਚਿਪ’ ਲਈ ਮਿਲਿਆ ਪੁਰਸਕਾਰ
Published : Dec 20, 2023, 5:21 pm IST
Updated : Dec 20, 2023, 5:21 pm IST
SHARE ARTICLE
Punjabi poet Swarnjit Savi wins Sahitya Akademi Award
Punjabi poet Swarnjit Savi wins Sahitya Akademi Award

ਹਿੰਦੀ ਲਈ ਸੰਜੀਵ, ਅੰਗਰੇਜ਼ੀ ਲਈ ਨੀਲਮ ਸ਼ਰਨ ਗੌੜ ਅਤੇ ਉਰਦੂ ਲਈ ਸਾਦਿਕ ਨਵਾਬ ਸਹਿਰ ਦੀ ਚੋਣ

Sahitya Akademi Award: ਪੰਜਾਬੀ ਕਵੀ ਸਵਰਨਜੀਤ ਸਵੀ ਦੀ ਪੁਸਤਕ ‘ਮਨ ਦੀ ਚਿੱਪ’ ਨੂੰ ਸਾਲ 2023 ਲਈ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੰਗਰੇਜ਼ੀ ਅਤੇ ਫਾਈਨ ਆਰਟਸ ਵਿਚ ਪੋਸਟ ਗ੍ਰੈਜੂਏਟ ਸਵਰਨਜੀਤ ਸਵੀ ਬਹੁਪੱਖੀ ਸਖਸ਼ੀਅਤ ਹਨ। ਉਹ ਕਵੀ, ਚਿੱਤਰਕਾਰ, ਮੂਰਤੀਕਾਰ, ਫੋਟੋਗ੍ਰਾਫਰ ਅਤੇ ਪ੍ਰਕਾਸ਼ਕ ਹਨ। ਉਨ੍ਹਾਂ ਦੀਆਂ 16 ਕਾਵਿ-ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ।

ਇਸ ਤੋਂ ਇਲਾਵਾ ਸਾਹਿਤ ਅਕਾਦਮੀ ਨੇ ਨਾਵਲ ਸ਼੍ਰੇਣੀ ਵਿਚ ਹਿੰਦੀ ਲਈ ਸੰਜੀਵ, ਅੰਗਰੇਜ਼ੀ ਲਈ ਨੀਲਮ ਸ਼ਰਨ ਗੌੜ ਅਤੇ ਉਰਦੂ ਲਈ ਸਾਦਿਕ ਨਵਾਬ ਸਹਿਰ ਸਮੇਤ 24 ਭਾਰਤੀ ਭਾਸ਼ਾਵਾਂ ਦੇ ਲੇਖਕਾਂ ਨੂੰ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਅਕਾਦਮੀ ਦੇ ਸਕੱਤਰ ਕੇ. ਸ੍ਰੀਨਿਵਾਸ ਰਾਓ ਨੇ ਦਸਿਆ ਕਿ ਅਕਾਦਮੀ ਨੇ ਪੁਰਸਕਾਰ ਲਈ ਨੌ ਕਾਵਿ ਸੰਗ੍ਰਹਿ, ਛੇ ਨਾਵਲ, ਪੰਜ ਕਹਾਣੀ ਸੰਗ੍ਰਹਿ, ਤਿੰਨ ਨਿਬੰਧ ਅਤੇ ਇਕ ਆਲੋਚਨਾ ਪੁਸਤਕ ਦੀ ਚੋਣ ਕੀਤੀ ਹੈ।

ਉਨ੍ਹਾਂ ਕਿਹਾ, "24 ਭਾਰਤੀ ਭਾਸ਼ਾਵਾਂ ਦੀਆਂ ਜਿਊਰੀ ਕਮੇਟੀਆਂ ਦੁਆਰਾ ਪੁਰਸਕਾਰਾਂ ਦੀ ਸਿਫ਼ਾਰਸ਼ ਕੀਤੀ ਗਈ ਹੈ ਅਤੇ ਅੱਜ ਸਾਹਿਤ ਅਕਾਦਮੀ ਦੇ ਪ੍ਰਧਾਨ ਮਾਧਵ ਕੌਸ਼ਿਕ ਦੀ ਪ੍ਰਧਾਨਗੀ ਹੇਠ ਹੋਈ ਸਾਹਿਤ ਅਕਾਦਮੀ ਦੇ ਕਾਰਜਕਾਰੀ ਬੋਰਡ ਦੀ ਮੀਟਿੰਗ ਵਿਚ ਇਸ ਨੂੰ ਮਨਜ਼ੂਰੀ ਦਿਤੀ ਗਈ ਹੈ।" ਉਨ੍ਹਾਂ ਦਸਿਆ ਕਿ ਅਗਲੇ ਸਾਲ 12 ਮਾਰਚ ਨੂੰ ਹੋਣ ਵਾਲੇ ਸਮਾਗਮ ਵਿਚ ਜੇਤੂ ਲੇਖਕਾਂ ਨੂੰ ਉੱਕਰੀ ਹੋਈ ਤਾਂਬੇ ਦੀ ਪਲੇਟ, ਸ਼ਾਲ ਅਤੇ 1-1 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿਤੀ ਜਾਵੇਗੀ।

(For more news apart from Punjabi poet Swarnjit Savi wins Sahitya Akademi Award, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement