ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡਾ. ਜੋਧ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਅਤੇ ਸਿੱਖ ਵਿਸਵਕੋਸ਼ ਦੇ ਮੁੱਖ ਸੰਪਾਦਕ, ਪ੍ਰੋਫੈਸਰ ਆਫ ਸਿੱਖਿਜ਼ਮ ਡਾ. ਜੋਧ ਸਿੰਘ (Sikhism Scholar Dr Jodh Singh passes away) ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ ਪਟਿਆਲਾ ਸਥਿਤ ਅਪਣੀ ਰਿਹਾਇਸ਼ ਵਿਖੇ ਆਖਰੀ ਸਾਹ ਲਏ। ਡਾ ਜੋਧ ਸਿੰਘ ਜੋ 70 ਵਰਿਆਂ ਦੇ ਸਨ ਤੇ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਹ ਅਪਣੇ ਪਿੱਛੇ ਪਤਨੀ, ਬੇਟਾ ਤੇ ਨੂੰਹ ਛੱਡ ਗਏ।
ਹੋਰ ਪੜ੍ਹੋ: ਖ਼ਾਲਿਸਤਾਨ ਟਾਈਗਰ ਫ਼ੋਰਸ ਦੇ ਸੰਚਾਲਕ ਅਰਸ ਡਾਲਾ ਦਾ ਕਰੀਬੀ ਸਾਥੀ ਗ੍ਰਿਫਤਾਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh Condoles Death Of Dr Jodh Singh) ਨੇ ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਡਾ. ਜੋਧ ਸਿੰਘ ਦਾ ਅੰਤਿਮ ਸਸਕਾਰ ਪਟਿਆਲਾ ਦੇ ਬੀਰਜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਇਸ ਮੌਕੇ ਕਾਫ਼ੀ ਵਿਦਵਾਨ ਹਾਜ਼ਰ ਸਨ।
ਹੋਰ ਪੜ੍ਹੋ: ਜੰਮੂ-ਕਸ਼ਮੀਰ ਦੀ ਪਹਿਲੀ ਮਹਿਲਾ IAF ਫਾਈਟਰ ਪਾਇਲਟ ਬਣੀ ਮਾਵਿਆ ਸੁਡਾਨ, ਦੇਸ਼ ਕਰ ਰਿਹਾ ਸਲਾਮ
ਆਪਣੇ ਸ਼ੋਕ ਸੰਦੇਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਡਾ. ਜੋਧ ਸਿੰਘ ਆਪਣੇ ਆਪ ਵਿਚ ਇਕ ਸੰਸਥਾ ਸਨ ਜਿਨ੍ਹਾਂ Encyclopedia of Sikhism (ਸਿੱਖ ਵਿਸਵਕੋਸ਼) ਦੇ ਮੁੱਖ ਸੰਪਾਦਕ ਵਜੋ ਸੇਵਾਵਾਂ ਨਿਭਾਉਣ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿਚ ਅਨੁਵਾਦ (Translation of the Guru Granth Sahib in Hindi) ਅਤੇ ਵਾਰਾਂ ਭਾਈ ਗੁਰਦਾਸ ਜੀ ਦਾ ਅੰਗਰੇਜ਼ੀ ਵਿਚ ਅਨੁਵਾਦ ਕੀਤਾ ਹੈ।
ਹੋਰ ਪੜ੍ਹੋ: ਅੰਤਰਰਾਸ਼ਟਰੀ ਯੋਗਾ ਦਿਵਸ: ਫ਼ੌਜ ਦੇ ਜਵਾਨਾਂ ਨੇ ਕਹਿਰ ਦੀ ਠੰਡ ਵਿਚ ਵੀ ਕੀਤਾ ਯੋਗ
ਉਹਨਾਂ ਦੇ ਤੁਰ ਜਾਣ ਨਾਲ ਸਿੱਖ ਸਾਹਿਤਕ ਹਲਕਿਆਂ ਵਿਚ ਵੱਡਾ ਖਲਾਅ ਪੈਦਾ ਹੋ ਗਿਆ ਜਿਹੜਾ ਕਿ ਭਰਨਾ ਮੁਸ਼ਕਲ ਹੈ। ਮੁੱਖ ਮੰਤਰੀ ਨੇ ਡਾ. ਜੋਧ ਸਿੰਘ (Sikhism scholar Dr Jodh Singh) ਦੇ ਪਰਿਵਾਰ, ਸਾਕ-ਸਬੰਧੀਆਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।
ਹੋਰ ਪੜ੍ਹੋ: ਦੁਖਦਾਈ ਖ਼ਬਰ: ਦਿੱਲੀ ਮੋਰਚੇ ’ਚ ਇਕ ਹੋਰ ਕਿਸਾਨ ਦੀ ਮੌਤ
ਡਾ. ਜੋਧ ਸਿੰਘ ਨੇ ਅਪਣਾ ਅਕਾਦਮਿਕ ਸਫ਼ਰ ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਦਰਸ਼ਨ ਸ਼ਾਸਤਰ ਤੇ ਅੰਗਰੇਜ਼ੀ ਵਿਚ ਮਾਸਟਰ ਡਿਗਰੀ ਪ੍ਰਾਪਤ ਕਰ ਕੇ ਸ਼ੁਰੂ ਕੀਤਾ | ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵਿਚ ਬਤੌਰ ਪ੍ਰੋਫ਼ੈਸਰ ਆਏ | ਉਨ੍ਹਾਂ ਨੇ ਸਿੱਖ ਚਿੰਤਨ ਦਰਸ਼ਨ ਤੇ ਗੁਰਬਾਣੀ ਤੇ ਬਹੁਤ ਵਿਸਤਾਰ ਪੂਰਵਕ ਕੰਮ ਕੀਤਾ |