Gurdeep Singh Prawana: ਨਹੀਂ ਰਹੇ ਪ੍ਰਸਿੱਧ ਪੰਜਾਬੀ ਸ਼ਾਇਰ ਗੁਰਦੀਪ ਸਿੰਘ ਪ੍ਰਵਾਨਾ

By : GAGANDEEP

Published : Sep 23, 2024, 7:22 am IST
Updated : Sep 23, 2024, 7:22 am IST
SHARE ARTICLE
Gurdeep Singh Prawana death News
Gurdeep Singh Prawana death News

Gurdeep Singh Prawana: ਸਾਹਿਤ ਜਗਤ 'ਚ ਸੋਗ ਦੀ ਲਹਿਰ

Gurdeep Singh Prawana death News:  ਸਹਿਤਕ ਹਲਕਿਆਂ ਵਿਚ ਇਹ ਖ਼ਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ ਅਤੇ ਕਵੀਸ਼ਰ ਗੁਰਦੀਪ ਸਿੰਘ ਪ੍ਰਵਾਨਾ ਇਸ ਦੁਨੀਆਂ ਵਿਚ ਨਹੀਂ ਰਹੇ। ਉਨ੍ਹਾਂ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਢਿੱਲੀ ਮੱਠੀ ਸੀ।

ਬੀਤੇ ਕਲ ਉਨ੍ਹਾਂ ਜ਼ਿਦਗੀ ਨੂੰ ਅਲਵਿਦਾ ਕਹਿੰਦਿਆਂ ਆਖ਼ਰੀ ਸੁਆਸ ਲਏ। ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦਸਿਆ ਕਿ ਅਣਵੰਡੇ ਪੰਜਾਬ ਦੇ ਲਾਹੌਰ ਜ਼ਿਲ੍ਹੇ ਵਿਚ 1942 ਨੂੰ ਜਨਮੇ ਗੁਰਦੀਪ ਸਿੰਘ ਪ੍ਰਵਾਨਾ ਪੰਜਾਬੀ ਸ਼ਾਇਰੀ ਦੇ ਨਾਲ ਨਾਲ ਉੱਚ ਕੋਟੀ ਦੇ ਕਵੀਸ਼ਰ ਵੀ ਸਨ।

ਉਨ੍ਹਾਂ ਜ਼ਿਕਰਯੋਗ  ਸਾਹਿਤਕ ਅਤੇ ਇਤਿਹਾਸਕ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਉਨ੍ਹਾਂ ਦੇ ਬੇਵਕਤੀ ਤੁਰ ਜਾਣ ’ਤੇ ਸਿੱਖ ਚਿੰਤਕ ਅਤੇ ਲੇਖਕ ਦਿਲਜੀਤ ਸਿੰਘ ਬੇਦੀ, ਹਰਜੀਤ ਸਿੰਘ ਸੰਧੂ, ਵਜ਼ੀਰ ਸਿੰਘ ਰੰਧਾਵਾ, ਸੁਖਬੀਰ ਸਿੰਘ ਖੁਰਮਣੀਆਂ, ਮਨਮੋਹਨ ਸਿੰਘ ਢਿੱਲੋਂ, ਪ੍ਰਤੀਕ ਸਹਿਦੇਵ, ਡਾ. ਕਸ਼ਮੀਰ ਸਿੰਘ, ਐਸ ਪਰਸ਼ੋਤਮ,  ਸੁਮੀਤ ਸਿੰਘ, ਮੋਹਿਤ ਸਹਿਦੇਵ, ਅਜੀਤ ਸਿੰਘ ਨਬੀਪੁਰੀ, ਜਗਤਾਰ ਗਿੱਲ, ਸ਼ੁਕਰਗੁਜ਼ਾਰ ਸਿੰਘ, ਡਾ. ਗਗਨਦੀਪ ਸਿੰਘ, ਮਨਦੀਪ ਬੋਪਾਰਾਏ, ਦਿਲਰਾਜ ਸਿੰਘ ਦਰਦੀ,  ਸੁਰਜੀਤ ਅਕਸ, ਕਿਰਪਾਲ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਵਾਨਾ ਜੀ ਸਪੁੱਤਰ ਸਤਨਾਮ ਸਿੰਘ ਅਤੇ ਹਰਜੀਤ ਸਿੰਘ ਦਸਿਆ ਕਿ ਉਨ੍ਹਾਂ ਨਮਿਤ ਅੰਤਮ ਅਰਦਾਸ 26 ਸਤੰਬਰ ਵੀਰਵਾਰ ਗੁਰਦਵਾਰਾ ਕਬੀਰ ਪਾਰਕ, ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ  ਵਿਖੇ ਹੋਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement