ਉੱਘੇ ਸਾਹਿਤਕਾਰ ਜਸਵੰਤ ਸਿੰਘ ਕੰਵਲ ਨੂੰ 'ਪੰਜਾਬ ਗੌਰਵ ਪੁਰਸਕਾਰ'
Published : Jun 26, 2018, 5:13 pm IST
Updated : Jun 26, 2018, 5:13 pm IST
SHARE ARTICLE
Jaswant Singh Kanwal
Jaswant Singh Kanwal

ਪੰਜਾਬ ਦੇ ਉੱਘੇ ਪੰਜਾਬੀ ਸਾਹਿਤਕਾਰ ਜਸਵੰਤ ਸਿੰਘ ਕੰਵਲ ਨੂੰ ਪੰਜਾਬ ਕਲਾ ਪ੍ਰੀਸ਼ਦ ਵਲੋਂ ਉਨ੍ਹਾਂ ਦੇ ਸ਼ਤਾਬਦੀ ਜਨਮ ਦਿਨ ਦੀ...

ਚੰਡੀਗੜ੍ਹ : ਪੰਜਾਬ ਦੇ ਉੱਘੇ ਪੰਜਾਬੀ ਸਾਹਿਤਕਾਰ ਜਸਵੰਤ ਸਿੰਘ ਕੰਵਲ ਨੂੰ ਪੰਜਾਬ ਕਲਾ ਪ੍ਰੀਸ਼ਦ ਵਲੋਂ ਉਨ੍ਹਾਂ ਦੇ ਸ਼ਤਾਬਦੀ ਜਨਮ ਦਿਨ ਦੀ ਪੂਰਵ-ਸੰਧਿਆ ਮੌਕੇ 'ਪੰਜਾਬ ਗੌਰਵ ਪੁਰਸਕਾਰ' ਨਾਲ ਸਨਮਾਨਤ ਕੀਤਾ ਜਾਵੇਗਾ। ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਪ੍ਰੀਸ਼ਦ ਦੇ ਚੇਅਰਪਰਸਨ ਡਾ. ਸੁਰਜੀਤ ਪਾਤਰ ਤੇ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ ਖੁਦ ਜਸਵੰਤ ਸਿੰਘ ਕੰਵਲ ਦੇ ਜੱਦੀ ਪਿੰਡ ਢੁੱਡੀਕੇ (ਮੋਗਾ) ਵਿਚ ਉਨ੍ਹਾਂ ਦੇ ਘਰ ਪਹੁੰਚ ਕੇ ਇਹ ਸਨਮਾਨ ਦੇਣਗੇ।

Jaswant Singh KanwalJaswant Singh Kanwalਡਾ. ਪਾਤਰ ਨੇ ਕਿਹਾ ਕਿ ਪੰਜਾਬੀ ਸਾਹਿਤ ਜਗਤ ਲਈ ਇਹ ਵੱਡੀ ਖ਼ੁਸ਼ੀ ਦਾ ਮੌਕਾ ਹੈ, ਜਦੋਂ ਸਾਨੂੰ ਪੰਜਾਬੀ ਦੇ ਚੋਟੀ ਦੇ ਸਾਹਿਤਕਾਰ ਜਸਵੰਤ ਕੰਵਲ ਦੇ 100ਵੇਂ ਜਨਮ ਦਿਨ ਨੂੰ ਮਨਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਾਹਿਤ ਜਗਤ ਨਾਲ ਜੁੜੀ ਹਰ ਸ਼ਖ਼ਸੀਅਤ ਜਸਵੰਤ ਸਿੰਘ ਕੰਵਲ ਦੇ ਪਿੰਡ ਢੁੱਡੀਕੇ ਸਥਿਤ ਉਨ੍ਹਾਂ ਦੇ ਘਰ ਇਕੱਠੇ ਹੋ ਕੇ ਇਹ ਖ਼ੁਸ਼ੀ ਸਾਂਝੀ ਕਰੇਗੀ ਜੋ ਸਾਹਿਤ ਜਗਤ ਲਈ ਤਿਉਹਾਰ ਵਾਂਗ ਹੋਵੇਗੀ।

ਪ੍ਰੀਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਦਸਿਆ ਕਿ ਪੰਜਾਬ ਕਲਾ ਪ੍ਰੀਸ਼ਦ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਪੰਜਾਬੀ ਸਾਹਿਤ ਦੀ ਝੋਲੀ ਕਈ ਪੁਸਤਕਾਂ ਪਾਉਣ ਵਾਲੇ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਦੀਆਂ ਖ਼ੁਸ਼ੀਆਂ ਉਨ੍ਹਾਂ ਦੇ ਘਰ ਜਾ ਕੇ ਮਨਾਈਆਂ ਜਾਣ।

Jaswant Singh Kanwal bookJaswant Singh Kanwal bookਦਸ ਦਈਏ ਕਿ ਪੰਜਾਬੀ ਦੇ ਇਸ ਉਘੇ ਸਾਹਿਤਕਾਰ ਜਸਵੰਤ ਸਿੰਘ ਕੰਵਲ ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਹਨ। ਉਨ੍ਹਾਂ ਦਾ ਜਨਮ 27 ਜੂਨ 1919 ਨੂੰ ਪਿੰਡ ਢੁੱਡੀਕੇ (ਜ਼ਿਲ੍ਹਾ ਮੋਗਾ) ਵਿਖੇ ਸ. ਮੁਹੱਲਾ ਸਿੰਘ ਦੇ ਘਰ ਹੋਇਆ। 1943 ਵਿਚ ਜਸਵੰਤ ਸਿੰਘ ਕੰਵਲ ਦਾ ਵਿਆਹ ਮੁਖਤਿਆਰ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਚਾਰ ਧੀਆਂ ਤੇ ਇਕ ਪੁੱਤਰ ਨੇ ਜਨਮ ਲਿਆ। ਅੱਜ ਤਿੰਨ ਧੀਆਂ ਰੱਬ ਨੂੰ ਪਿਆਰੀਆਂ ਹੋ ਚੁੱਕੀਆਂ ਹਨ। ਪੁੱਤਰ ਸਰਬਜੀਤ ਸਿੰਘ ਦੋ ਖੂਬਸੂਰਤ ਬੇਟਿਆਂ ਹਰਮੀਤ ਤੇ ਸੁਮੀਤ ਦਾ ਪਿਤਾ ਹੈ। 

Jaswant Singh KanwalJaswant Singh Kanwalਕੰਵਲ ਹੁਰਾਂ ਨੇ ਆਪਣੀ ਮੁਢਲੀ ਵਿਦਿਆ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਸਵੀਂ ਦੀ ਜਮਾਤ ਪਾਸ ਨਹੀਂ ਕੀਤੀ ਪਰ ਗਿਆਨੀ ਜ਼ਰੂਰ ਕੀਤੀ ਹੋਈ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਲਿਖਣ ਦੀ ਚੇਟਕ ਮਲਾਇਆ ਦੇ ਜੰਗਲਾਂ ਵਿਚ ਘੁੰਮਦਿਆਂ ਲੱਗੀ। ਉਹ ਆਪਣੀ ਲਿਖਣ ਕਲਾ ਨੂੰ ਮਲਾਇਆ ਦੀ ਸੌਗਾਤ ਆਖਦੇ ਹਨ। ਹਰ ਇਨਸਾਨ ਦੇ ਪਹਿਲੇ ਪਿਆਰ ਵਾਂਗ ਉਨ੍ਹਾਂ ਦਾ ਪਹਿਲਾ ਪਿਆਰ ਇਕ ਚੀਨੀ ਮੁਟਿਆਰ ਹੀ ਸੀ, ਜੋ ਉਨ੍ਹਾਂ ਨਾਲ ਵਿਆਹ ਤਾਂ ਕਰਵਾਉਣਾ ਚਾਹੁੰਦੀ ਸੀ ਪਰ ਆਪਣਾ ਦੇਸ਼ ਨਹੀਂ ਸੀ ਛੱਡਣਾ ਚਾਹੁੰਦੀ।

Jaswant Singh Kanwal bookJaswant Singh Kanwal bookਇਸੇ ਤਰ੍ਹਾਂ ਕੰਵਲ ਹੁਰੀਂ ਵੀ ਉਥੇ ਪੱਕੇ ਤੌਰ 'ਤੇ ਰਹਿਣਾ ਨਹੀਂ ਸੀ ਚਾਹੁੰਦੇ। ਉਨ੍ਹਾਂ ਦੇ ਰਿਸ਼ਤੇ ਦਾ ਅੰਤ ਇਥੇ ਹੀ ਹੋ ਗਿਆ। ਉਨ੍ਹਾਂ ਨੇ ਵੀ ਰੋਜ਼ੀ ਰੋਟੀ ਦੀ ਖਾਤਰ ਮਲਾਇਆ ਵਿਚ ਚੌਕੀਦਾਰੀ ਵੀ ਕੀਤੀ ਤੇ ਆਪਣੇ ਪਿੰਡ ਦਿਆਂ ਖੇਤਾਂ ਵਿੱਚ ਆਪਣੇ ਛੋਟੇ ਭਰਾ ਨਾਲ ਹਲ ਵੀ ਵਾਹਿਆ। ਇਹ ਉਨ੍ਹਾਂ ਦਾ ਸੁਭਾਗ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਹੀ ਉਨ੍ਹਾਂ ਨੂੰ ਗੁਰੂ ਰਾਮਦਾਸ ਦੀ ਨਗਰੀ ਵਿਚ ਕਲਰਕੀ ਦੀ ਨੌਕਰੀ ਮਿਲ ਗਈ। ਉਥੇ ਹੀ ਰਹਿਣਾ, ਖਾਣਾ ਪੀਣਾ ਤੇ ਸਾਹਿਤਕ ਭੁੱਖ ਪੂਰੀ ਕਰਨ ਲਈ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿਚ ਬਿਤਾਉਂਦੇ। 

Jaswant Singh KanwalJaswant Singh Kanwalਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ''ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ। ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ 'ਸੱਚ ਨੂੰ ਫਾਂਸੀ' 1944 ਵਿੱਚ ਪਾਠਕਾਂ ਦੇ ਹੱਥਾਂ ਵਿਚ ਆਇਆ। ਤੇ ਉਸ ਤੋਂ ਬਾਅਦ ਵਿਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ।

Jaswant Singh Kanwal bookJaswant Singh Kanwal book

ਕਹਿ ਨਾਵਲ ਬਾਜ਼ਾਰ ਵਿਚ ਆਇਆ ਤੇ ਕਹਿ ਹਥੋ ਹੱਥ ਵਿਕ ਗਿਆ। ਕੰਵਲ ਦਾ ਸਾਹਿਤਕ ਸਫ਼ਰ ਮਲਾਇਆ ਵਿਚ ਸ਼ੁਰੂ ਹੋਇਆ ਤੇ ਪੰਜਾਬ ਵਿਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗ਼ੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿਚ ਵਾਰਤਕ ਦੀ ਪਹਿਲੀ ਪੁਸਤਕ 'ਜੀਵਨ ਕਣੀਆਂ' ਲਿਖੀ, ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿਚ ਚਰਚਾ ਛੇੜ ਦਿਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement