ਕੈਪਟਨ ਨੇ ਸੁਲਤਾਨਪੁਰ ਲੋਧੀ ਵਿਖੇ 96 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਤ
Published : Nov 1, 2019, 9:38 am IST
Updated : Nov 1, 2019, 9:43 am IST
SHARE ARTICLE
Captain Amrinder Singh
Captain Amrinder Singh

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀ ਲੜੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੁਲਤਾਨਪੁਰ ਲੋਧੀ ....

ਸੁਲਤਾਨਪੁਰ ਲੋਧੀ  (ਲਖਵੀਰ ਲੱਖੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀ ਲੜੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ 96 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਤ ਕੀਤੇ ਗਏ। ਪ੍ਰਾਜੈਕਟਾਂ ਦੇ ਡਿਜੀਟਲੀ ਉਦਘਾਟਨ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰਾਜੈਕਟ ਪਵਿੱਤਰ ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਪਵਿੱਤਰ ਮੌਕੇ ਨਤਮਸਤਕ ਹੋਣ ਲਈ ਵਿਸ਼ਵ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਨੇ ਇਸ ਇਤਿਹਾਸਕ ਮੌਕੇ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

Captain Amrinder SinghCaptain Amrinder Singh

ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕੀਤਾ ਕਿ ਉਨ੍ਹਾਂ ਦੇ ਪਿਤਾ ਵਲੋਂ 50 ਸਾਲ ਪਹਿਲਾਂ ਪਹਿਲੇ ਸਿੱਖ ਗੁਰੂ ਦੀ ਯਾਦ ਵਿੱਚ ਅੱਖਾਂ ਦੇ ਚੈਕਅੱਪ ਲਈ ਵਿਸ਼ਾਲ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਅਤੇ ਹੁਣ ਉਨ੍ਹਾਂ ਨੂੰ ਇਸ ਪਵਿੱਤਰ ਮੌਕੇ ਨੂੰ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਜੋ ਕਿ ਕੁਝ ਸਦੀਆਂ ਪਹਿਲਾਂ ਹੋਂਦ ਵਿੱਚ ਆਇਆ, ਨੇ ਵਿਸ਼ਵ ਭਰ ਦੇ ਵੱਖ ਵੱਖ ਖੇਤਰਾਂ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ।

ਅੱਜ ਸਮਰਪਤ ਕੀਤੇ ਗਏ ਪ੍ਰਾਜੈਕਟਾਂ ਵਿੱਚ ਪਵਿੱਤਰ ਵੇਈਂ 'ਤੇ 9.30 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ 3 ਉੱਚ ਪੱਧਰੀ ਪੁਲ ਅਤੇ 30.72 ਕਰੋੜ ਰੁਪਏ ਦੀ ਲਾਗਤ ਨਾਲ 6 ਸੜਕਾਂ ਦੀ  ਮੁਰੰਮਤ ਅਤੇ ਚੌੜਾ ਕਰਨਾ ਸ਼ਾਮਲ ਹੈ। ਮੁੱਖ ਸਮਾਗਮ ਦੌਰਾਨ ਵਾਹਨਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੁਲਤਾਨਪੁਰ ਲੋਧੀ ਨੂੰ ਜਾਣ ਵਾਲੀਆਂ 13 ਸੜਕਾਂ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਵੀ ਮੁਕੰਮਲ ਕੀਤਾ ਗਿਆ ਹੈ।

1

ਮੁੱਖ ਮੰਤਰੀ ਨੇ ਸ਼ਰਧਾਲੂਆਂ ਲਈ ਪਵਿੱਤਰ ਕਾਲੀ ਵੇਈਂ 'ਤੇ 1.38 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ 2 ਫੁੱਟ ਓਵਰਬ੍ਰਿਜਾਂ ਦਾ ਉਦਘਾਟਨ ਕਰਨ ਦੇ ਨਾਲ-ਨਾਲ ਪਵਿੱਤਰ ਕਾਲੀ ਵੇਈਂ 'ਤੇ ਵੀ.ਵੀ.ਆਈ.ਪੀਜ਼ ਦੇ ਆਉਣ-ਜਾਣ ਲਈ 2 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ 2 ਪਨਟੂਨ ਪੁਲ ਵੀ ਸਮਰਪਿਤ ਕੀਤੇ। 2.39 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਰੈਸਟ ਹਾਊਸ (ਆਰਾਮ ਘਰ) ਵੀ ਉਸਾਰਿਆ ਗਿਆ ਹੈ।

ਪਵਿੱਤਰ ਕਾਲੀ ਵੇਈਂ ਵਿੱਚ ਸ਼ਰਧਾਲੂਆਂ ਨੂੰ ਇਸ਼ਨਾਨ ਕਰਨ ਦੀ ਸਹੂਲਤ ਪ੍ਰਦਾਨ ਕਰਨ ਦੇ ਨਜ਼ਰੀਏ ਤੋਂ ਸੂਬਾ ਸਰਕਾਰ ਵੱਲੋਂ ਵੇਈਂ ਦੀ ਲਾਇਨਿੰਗ, ਸਫ਼ਾਈ ਅਤੇ ਵਾੜ ਕਰਨ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਵੇਈਂ ਦੇ ਖੱਬੇ ਅਤੇ ਸੱਜੇ ਪਾਸੇ ਦੇ ਕਿਨਾਰਿਆਂ ਨੂੰ 10.81 ਕਰੋੜ ਰੁਪਏ ਦੀ ਲਾਗਤ ਨਾਲ ਪੱਥਰਾਂ ਨਾਲ  ਮਜ਼ਬੂਤੀ ਦੇਣ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ।

Gurudwara Shri Ber Sahib, Sultanpur LodhiGurudwara Shri Ber Sahib, Sultanpur Lodhi

ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਇਓ ਡਾਇਵਰਸਿਟੀ ਪਾਰਕ ਅਤੇ ਬੀੜ ਸ਼ਿਕਾਰਗੜ੍ਹ ਵਿਖੇ ਕਾਂਜਲੀ ਰੋੜ ਕਪੂਰਥਲਾ 'ਤੇ 2.59 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਰੱਖਿਆ ਜੰਗਲ (ਕੰਜਰਵੇਸ਼ਨ ਫੌਰੈਸਟ)  ਦਾ ਉਦਘਾਟਨ ਵੀ ਕੀਤਾ। ਵਿਸ਼ਾਲ ਸਮਾਗਮ ਦੌਰਾਨ ਬਿਜਲੀ ਦੀ ਨਿਰਧਾਰਤ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਆਪਣੀ ਤਰ੍ਹਾਂ ਦਾ ਪਹਿਲਾ ਭੂਮੀਗਤ ਤਾਰਬੰਦੀ ਨਾਲ ਲੈਸ 66 ਕੇ.ਵੀ. ਸਬ ਸਟੇਸ਼ਨ ਸਮਰਪਿਤ ਕੀਤਾ। ਉਨ੍ਹਾਂ ਨੇ 5.97 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਅਪਗ੍ਰੇਡਡ ਬੱਸ ਅੱਡੇ ਦਾ ਉਦਘਾਟਨ ਵੀ ਕੀਤਾ।

ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ
ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪਣੀ ਫੇਰੀ ਦੌਰਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਨਤਮਸਕ ਹੋਏ ਅਤੇ ਦਰਸ਼ਨ ਕੀਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM
Advertisement