ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ 30 ਉਮੀਦਵਾਰਾਂ ਨੂੰ ਟੂਰਿਸਟ ਗਾਈਡ ਲਾਇਸੈਂਸ ਜਾਰੀ

By : GAGANDEEP

Published : Jan 4, 2023, 7:47 pm IST
Updated : Jan 4, 2023, 7:47 pm IST
SHARE ARTICLE
photo
photo

'ਕਿਸੇ ਵੀ ਦੇਸ਼ ਜਾਂ ਰਾਜ ਦੀ ਅਸਲ ਝਲਕ ਸੈਲਾਨੀਆਂ ਸਾਹਮਣੇ ਪੇਸ਼ ਕਰਨ ਵਿੱਚ ਟੂਰ ਗਾਈਡ ਅਹਿਮ ਭੁਮਿਕਾ ਨਿਭਾਉਂਦੇ ਹਨ'

 

ਚੰਡੀਗੜ, ਜਨਵਰੀ 4

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਸੈਰ ਸਪਾਟੇ ਨੂੰ  ਉਤਸ਼ਾਹਿਤ ਕਰਨ ਅਤੇ ਪੰਜਾਬ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੁਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਚੰਡੀਗੜ੍ਹ 'ਚ ਸਥਿਤ ਦਫਤਰ ਵਿਖੇ 30 ਉਮੀਦਵਾਰਾਂ ਨੂੰ ਟੂਰਿਸਟ ਗਾਇਡ ਲਾਇਸੈਂਸ ਜਾਰੀ ਕੀਤੇ। ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਵਿਭਾਗ ਦੇ ਸਕੱਤਰ, ਗੁਰਕਿਰਤ ਕਿਰਪਾਲ ਸਿੰਘ ਵਿਸ਼ੇਸ ਤੌਰ ਤੇ ਹਾਜ਼ਰ ਸਨ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਰਾਜ ਦਾ ਦੌਰਾ ਕਰਨ ਵਾਲੇ ਸੈਲਾਨੀਆਂ ਨਾਲ ਸਹਿਯੋਗ ਕਰਨ ਵਿੱਚ ਟੂਰ ਗਾਇਡ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇੱਕ ਟੂਰ ਗਾਈਡ ਦੀ ਡਿਊਟੀ ਅਤੇ ਜ਼ਿੰਮੇਵਾਰੀ ‘ਚ ਸੈਲਾਨੀਆਂ ਦੇ ਸੂਬੇ ਵਿੱਚ ਆਉਣ ਤੋਂ ਸ਼ੁਰੂ ਹੋ ਕੇ ਰਵਾਨਗੀ ਤੱਕ ਦੀਆਂ ਟੂਰ ਗਤੀਵਿਧੀਆਂ ਸ਼ਾਮਲ ਹੁੰਦੀਆਂ ਹਨ। ਉਨ੍ਹਾਂ ਕਿਹਾ ਵਧੀਆ ਟੁਰ ਗਾਈਡ ਹੀ ਆਪਣੇ ਦੇਸ਼ ਜਾਂ ਰਾਜ ਦੇ ਇਤਿਹਾਸ, ਵਿਰਾਸਤਾਂ, ਸੱਭਿਆਚਾਰ, ਭਾਸ਼ਾ ਅਤੇ ਵਿਸ਼ੇਸ਼ਤਾਵਾਂ ਬਾਰੇ ਸੈਨਾਨੀਆਂ ਨੂੰ ਅਸਲ ਝਲਕ ਪੇਸ਼ ਕਰਦੇ ਹਨ।  

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟੂਰ ਗਾਈਡ ਪੰਜਾਬ ਦੇ ਅਮੀਰ ਵਿਰਸੇ ਬਾਰੇ ਜਾਣਕਾਰੀ ਇਥੇ ਆਉਣ ਵਾਲੇ ਸੈਨੀਆਂ ਲਾਲ ਸਾਂਝੀ ਕਰਨਗੇ ਜਿਸ ਨਾਲ ਪੰਜਾਬ ਵਿੱਚ ਸੈਰ ਸਪਾਟੇ ਨੂੰ ਵੱਡਾ ਹੁੰਗਾਰਾ ਮਿਲੇਗਾ ਅਤੇ ਸੂਬਾ ਆਰਥਿਕ ਪੱਖੋ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਦੱਸਿਆ ਕਿ ਦੇਸ-ਦੁਨੀਆਂ ਤੋਂ ਪੰਜਾਬ ਵਿੱਚ ਆਉਣ ਵਾਲੇ ਸੈਲਾਨੀ ਟੂਰ ਗਾਇਡ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੀ web site : punjabtourism.punjab.gov.in ਤੇ ਪਹੁੰਚ ਕਰ ਸਕਦੇ ਹਨ। ਮੰਤਰੀ ਨੇ ਟੂਰਿਸਟ ਗਾਇਡ ਲਾਇਸੈਂਸ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਸੁਭਕਾਮਨਾਵਾਂ ਵੀ ਦਿੱਤੀਆਂ।

ਇਸ ਮੌਕੇ ਸੁਪਰਡੰਟ, ਸੈਰ ਸਪਾਟਾ ਰਾਜੇਸ਼ ਵਰਮਾ, ਮੈਨੇਜਰ ਮਾਰਕੇਟਿੰਗ, ਸੈਰ ਸਪਾਟਾ ਹਰਸ ਮਿੱਤਲ ਅਤੇ ਹੋਰ ਅਧਿਕਾਰੀ ਹਾਜਰ ਸਨ।

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement