ਹੁਣ ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗਿਆਂ ਦੀ ਸਪਲਾਈ ਦਿੱਲੀ ਤੇ ਜੰਮੂ ਕਸ਼ਮੀਰ ਨੂੰ ਵੀ ਕੀਤੀ ਜਾਵੇਗੀ
Published : Apr 7, 2020, 10:36 pm IST
Updated : Apr 7, 2020, 10:36 pm IST
SHARE ARTICLE
dairy farm
dairy farm

ਪੰਜਾਬ ਸਰਕਾਰ ਨੇ ਦੁੱਧ, ਅੰਡਿਆਂ ਤੇ ਮੁਰਗੀਆਂ ਦੀ ਸਪਲਾਈ ਦਿੱਲੀ ਤੇ ਜੰਮੂ ਕਸ਼ਮੀਰ ਨੂੰ ਸ਼ੁਰੂ ਕਰ ਦਿੱਤੀ ਹੈ, ਤਾਂ ਕਿ ਪਸ਼ੁੂ ਪਾਲਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਪੰਜਾਬ ਵਿਚ ਪਸ਼ੂ ਪਾਲਕਾ ਦੇ ਲਈ ਇਕ ਵੱਡਾ ਫੈਸਲਾਂ ਲੈਦਿਆਂ ਹੁਣ ਪੰਜਾਬ ਸਰਕਾਰ ਨੇ ਪੰਜਾਬ ਤੋਂ ਦੁੱਧ, ਅੰਡਿਆਂ ਅਤੇ ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸ਼ਮੀਰ ਨੂੰ ਸ਼ੁਰੂ ਕਰ ਦਿੱਤੀ ਹੈ। ਇਸ ਲਈ ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ ਤ੍ਰਿਪਤ ਰਜਿੰਦਰ ਸਿੰਘ ਬਾਜਾਵਾ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕਰਨ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਇਸੇ ਨਾਲ ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਆਪਣੇ ਜਾਨਵਰਾਂ ਦੀ ਖੁਰਾਕ ਅਤੇ ਇਲਾਜ ਪੱਖੋਂ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਸਾਰੇ ਪਸ਼ੂ ਹਸਪਤਾਲਾਂ ਨੂੰ ਖੁੱਲਾ ਰੱਖਿਆ ਗਿਆ ਹੈ ਅਤੇ ਡਾਕਟਰ ਵੀ 24 ਘੰਟੇ ਸੇਵਾ ਵਿਚ ਹਾਜ਼ਰ ਹਨ।

Dairy Farm Dairy Farm

ਨਾਲ ਹੀ ਬਜਵਾ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਹ ਹਦਾਇਤ ਦਿੱਤੀ ਕਿ ਜਿਹੜੇ ਡਾਕਟਰ ਜਾਂ ਇੰਸਪੈਕਟਰ ਸੇਵਾ ਮੁਕਤ ਹੋ ਚੁੱਕੇ ਹਨ ਉਨ੍ਹਾਂ ਦੇ ਵੀ ਪਾਸ ਬਣਾਏ ਜਾਣ ਤਾਂ ਜੋ ਪਸ਼ੂ ਪਾਲਕਾਂ ਦੇ ਦਰ ਤੇ ਜਾ ਕੇ ਉਨ੍ਹਾਂ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਸਕੇ। ਸ੍ਰੀ ਬਾਜਵਾ ਨੇ ਦੱਸਿਆਂ ਕਿ ਪੋਲਟਰੀ ਫਾਰਮਰਾ ਨੂੰ ਫੀਡ ਬਣਾਉਣ ਲਈ ਖੁਰਾਕ 'ਤੇ ਸਿਵਲ ਸਪਲਾਈ ਵਿਭਾਗ ਵਲੋਂ ਪਹਿਲੀ ਕਿਸ਼ਤ ਦੇ ਤੌਰ 'ਤੇ 3000 ਟਨ ਕਣਕ 1987 ਰੁਪਏ ਪ੍ਰਤੀ ਕਵਿੰਟਲ ਦੀ ਦਰ ਨਾਲ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Dairy Farm Dairy Farm

ਜਿਸ ਦੀ ਸਪਲਾਈ ਛੇਤੀ ਹੀ ਸੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਫੀਡ ਲਈ ਪੋਲਟਰੀ ਫਾਰਮਰਾਂ ਤੋਂ ਡਿਮਾਂਡ ਪ੍ਰਾਪਤ ਕੀਤੀ ਗਈ ਹੈ, ਜਿਸ ਦੇ ਚਲਦਿਆਂ ਕਣਕ ਦੀ ਪਹਿਲੀ ਕਿਸ਼ਤ ਦੀ ਸਪਲਾਈ ਸ਼ੁਰੂ ਕੀਤੀ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਮੱਛੀ ਪਾਲਕਾਂ ਨੂੰ ਲੋੜੀਂਦਾ ਮੱਛੀ ਪੂੰਗ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹ ਆਪਣਾ ਧੰਦਾ ਜਾਰੀ ਰੱਖ ਸਕਣ। ਸ੍ਰੀ ਬਾਜਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁੰਗ ਦੀ ਸਪਲਾਈ ਲਈ ਸਬੰਧੀ ਜਿਲਿਆਂ ਦੇ ਡਿਪਟੀ ਕਮਿਸਨਰਾਂ ਨਾਲ ਸੰਪਰਕ ਕੀਤਾ ਜਾਵੇ।

Dairy Farm Dairy Farm

ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਮੱਛੀ ਪਾਲਕਾਂ ਨੂੰ ਸਪਲਾਈ ਲਈ ਲੋੜੀਂਦਾ ਪੂੰਗ ਵਿਭਾਗ ਦੇ ਮੱਛੀ ਫਾਰਮਾਂ 'ਤੇ ਉਪਲੱਬਧ ਹੈ, ਜਿਸ ਦੀ ਸਪਲਾਈ ਟ੍ਰਾਸਪੋਰਟ ਦਾ ਪ੍ਰਬੰਧ ਕਰਕੇ ਮੱਛੀ ਪਾਲਕਾਂ ਨੂੰ ਉਨ੍ਹਾਂ ਦੇ ਫਾਰਮਾਂ 'ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਪਸੂ ਪਾਲਣ ਵਿਭਾਗ ਦੇ ਡਾਕਟਰਾਂ, ਇੰਸਪੈਕਟਰਾਂ ਅਤੇ ਫੀਲਡ ਸਟਾਫ ਲਈ ਸਿਹਤ ਅਤੇ ਪੁਲਿਸ ਵਿਭਾਗ ਦੀ ਤਰਜ ਤੇ 50 ਲੱਖ ਰੁਪਏ ਦਾ ਬੀਮਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।

poltry farmpoltry farm

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement