ਆਂਧਰਾ ਪ੍ਰਦੇਸ਼ ਦੇ ਕੈਮੀਕਲ ਪਲਾਂਟ ਚ ਗੈਸ ਲੀਕ ਹੋਣ ਨਾਲ 10 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰ
Published : May 7, 2020, 2:28 pm IST
Updated : May 7, 2020, 2:28 pm IST
SHARE ARTICLE
Photo
Photo

ਦੇਸ਼ ਵਿਚ ਕਰੋਨਾ ਵਾਇਰਸ ਦੇ ਕਾਰਨ ਜਿੱਥੇ ਲੋਕ ਪਹਿਲਾਂ ਹੀ ਵੱਡੇ ਨੁਕਸਾਨ ਦੇ ਵਿਚੋਂ ਗੁਜਰ ਰਿਹੇ ਹਨ

ਦੇਸ਼ ਵਿਚ ਕਰੋਨਾ ਵਾਇਰਸ ਦੇ ਕਾਰਨ ਜਿੱਥੇ ਲੋਕ ਪਹਿਲਾਂ ਹੀ ਵੱਡੇ ਨੁਕਸਾਨ ਦੇ ਵਿਚੋਂ ਗੁਜਰ ਰਿਹੇ ਹਨ, ਉੱਥੇ ਹੀ ਹੁਣ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਆਰਆਰ ਵੈਂਕਟਪੁਰਾ ਵਿੱਚ ਇੱਕ ਮਲਟੀ ਨੈਸ਼ਨਲ ਕੰਪਨੀ ਦੇ ਕੈਮੀਕਲ ਲੈਬ ਵਿਚ ਜਹਿਰੀਲੀ ਗੈਂਸ ਲੀਕ ਹੋ ਗਈ। ਜਿਸ ਤੋਂ ਬਾਅਦ ਇਸ ਗੈਸ ਨਾਲ ਲੋਕਾਂ ਨੂੰ ਸਾਹ ਲੈਣ ਵਿਚ ਪ੍ਰੇਸ਼ਾਨੀ ਹੋਣ ਲੱਗੀ ਅਤੇ ਕਈ ਲੋਕਾਂ ਉੱਥੇ ਹੀ ਬੇਹੋਸ਼ ਵੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਉਂਣਾ ਪਿਆ।

photophoto

ਉਧਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਘਰ ਖਾਲੀ ਕਰਨ ਲਈ ਕਿਹਾ। ਮੁੱਖ ਮੰਤਰੀ ਵਾਈਐਸ ਜਗਨਮੋਹਨ ਰੈੱਡੀ ਐੱਲਜੀ ਪੋਲੀਮਰ ਉਦਯੋਗ ਵਿਚ ਗੈਸ ਲੀਕ ਹੋਣ ਬਾਰੇ ਬਿਆਨ ਜਾਰੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲਾ ਕੁਲੈਕਟਰ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿਚ ਬਣਦੀ ਮਦਦ ਕੀਤੀ ਜਾਵੇ ਅਤੇ ਬਣਦੀ ਕਾਰਵਾਈ ਵੀ ਕੀਤੀ ਜਾਵੇ। ਲੋਕਾਂ ਨੇ ਸਨਅਤੀ ਖੇਤਰ ਆਰਆਰ ਵੈਂਕਟਾਪੁਰਮ ਵਿੱਚ ਆਪਣੇ ਘਰ ਖਾਲੀ ਕਰ ਦਿੱਤੇ ਹਨ ਅਤੇ ਅਤੇ ਮੇਘਾਦਰੀ ਗੇਡਾ ਸਣੇ ਹੋਰ ਸੁਰੱਖਿਅਤ ਖੇਤਰਾਂ ਵੱਲ ਭੱਜ ਗਏ ਹਨ।

photophoto

ਨਾਇਡੂ ਗਾਰਡਨਜ਼, ਪਦਮਨਾਭਪੁਰਮ ਅਤੇ ਕੈਂਪਾਰਾਪਲੇਮ ਖੇਤਰਾਂ ਵਿੱਚ ਰਸਾਇਣਕ ਗੈਸਾਂ ਦੇ ਫੈਲਣ ਕਾਰਨ ਸਾਰੇ ਲੋਕ ਘਰਾਂ ਨੂੰ ਖਾਲੀ ਕਰ ਰਹੇ ਹਨ ਅਤੇ ਗੱਡੀਆਂ ਵਿੱਚ ਭੱਜ ਰਹੇ ਹਨ। ਬਜ਼ੁਰਗ ਅਤੇ ਛੋਟੇ ਬੱਚਿਆਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਦੱਸ ਦਈਏ ਕਿ ਗੈਸ ਸਵੇਰ 3 ਕੁ ਵਜੇ ਫੈਲਣ ਤੋਂ ਬਾਅਦ ਵੱਡੀ ਗਿਣਤੀ ਵਿਚ ਲੋਕਾਂ ਨੂੰ ਇਸ ਦਾ ਪਹਿਲਾਂ ਅਹਿਸਾਸ ਨਹੀਂ ਹੋਇਆ।

filefile

ਇਹ ਰਸਾਇਣਕ ਗੈਸ 3 ਤੋਂ 5 ਕਿਲੋਮੀਟਰ ਚੋੜੀ ਮੰਨੀ ਜਾ ਰਹੀ ਹੈ। ਇਸ ਦੀ ਲਪੋਟ ਵਿਚ ਆਉਂਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਦਿਖਣਾ ਬੰਦ ਹੋ ਗਿਆ ਹੈ ਅਤੇ ਇਸੇ ਨਾਲ ਕਈਆਂ ਨੂੰ ਸਾਹ ਲੈਣ ਵਿਚ ਦਿਕਤ ਆ ਰਹੀ ਹੈ। ਹੁਣ ਪੀੜਿਤ ਲੋਕਾਂ ਨੂੰ ਐਬੂਲੈਂਸਾ ਦੇ ਜ਼ਰੀਏ ਇੱਥੋਂ ਭੇਜਿਆ ਜਾ ਰਿਹਾ ਹੈ ਅਤੇ ਉਧਰ ਪ੍ਰਸ਼ਾਸ਼ਨ ਇਸ ਗੈਸ ਤੇ ਕਾਬੂ ਪਾਉਂਣ ਵਿਚ ਲੱਗਾ ਹੋਇਆ ਹੈ।

filefile

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Andhra Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement