Farmers News: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ
Published : Apr 9, 2024, 3:29 pm IST
Updated : Apr 10, 2024, 10:30 am IST
SHARE ARTICLE
Balbir Singh Rajewal
Balbir Singh Rajewal

ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਸੁਆਲ ਕਰਨ ਲਈ ਸੱਦਾ ਦਿੱਤਾ 

Farmers News: ਚੰਡੀਗੜ੍ਹ - ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਲਈ ਇੱਕ ਸੁਆਲਨਾਮਾ ਜਾਰੀ ਕੀਤਾ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਜਿਸ ਵਿਚ ਸਰਦਾਰ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਰਵਨੀਤ ਸਿੰਘ ਬਰਾੜ , ਅੰਗਰੇਜ ਸਿੰਘ ਭਦੌੜ ਅਤੇ ਬਲਦੇਵ ਸਿੰਘ ਨਿਹਾਲਗੜ੍ਹ ਸ਼ਾਮਲ ਸਨ ਨੇ ਇਹ ਸੁਆਲਨਾਮਾ ਤਿਆਰ ਕਰਕੇ ਪ੍ਰੈਸ ਲਈ ਜਾਰੀ ਕੀਤਾ।

ਕਿਸਾਨ ਆਗੂਆਂ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ ਵਿਰੋਧੀ , ਫੈਡਰਲਿਜਮ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਹਨ। ਇਸ ਲਈ ਭਾਜਪਾ ਦੇ ਉਮੀਦਵਾਰ ਜਦੋਂ ਵੀ ਕਿਸੇ ਪਿੰਡ ਜਾਂ ਸ਼ਹਿਰ ਵਿਚ ਵੋਟਾਂ ਮੰਗਣ ਵਾਸਤੇ ਆਉਣ ਤਾਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਸ਼ਾਂਤਮਈ ਰਹਿੰਦੇ ਹੋਏ ਭਾਜਪਾ ਉਮੀਦਵਾਰਾਂ ਨੂੰ ਹੇਠਲੇ ਸਵਾਲ ਕਰਨ। ਆਗੂਆਂ ਨੇ ਕਿਹਾ ਕਿ ਜਦੋਂ ਭਾਜਪਾ ਦੇ ਉਮੀਦਵਾਰ ਵੋਟਾਂ ਮੰਗਣ ਆਉਂਦੇ ਹਨ ਤਾਂ ਵੋਟਾਂ ਮੰਗਣਾ ਉਹਨਾਂ ਦਾ ਅਧਿਕਾਰ ਹੈ ਅਤੇ ਸਵਾਲ ਕਰਨੇ ਲੋਕਾਂ ਦਾ ਜਮਹੂਰੀ ਅਧਿਕਾਰ ਹੈ।
 ਸੁਆਲਨਾਮਾ ਜਾਰੀ ਕੀਤਾ ਗਿਆ।

1) ਅੰਦੋਲਨ ਸਮੇਂ ਕਿਸਾਨਾਂ ਸਾਹਮਣੇ ਕਿੱਲ ਕਿਉਂ ਗੱਡੇ, ਬੈਰੀਕੇਡ ਕਿਉਂ ਲਾਏ, ਅੱਥਰੂ ਗੈਸ ਕਿਉਂ ਛੱਡੀ, ਗੋਲੀਆਂ ਕਿਉਂ ਚਲਾਈਆਂ? 
 ਕੀ ਅਸੀਂ ਵਿਦੇਸ਼ੀ ਹਾਂ? ਕਿਸਾਨਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ ਗਿਆ? 
2) ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਿਉਂ ਕੀਤਾ? ਕਿਸਾਨਾਂ ਦੇ ਟਰੈਕਟਰ ਕਿਉਂ ਭੰਨੇ? 400 ਕਿਸਾਨ ਕਿਉਂ ਫੱਟੜ ਕੀਤੇ ?

3) ਐਮਐਸਪੀ ਦੀ ਕਾਨੂੰਨੀ ਗਰੰਟੀ ਦਾ ਵਾਅਦਾ ਕਰਕੇ ਕਿਉਂ ਮੁੱਕਰੇ? ਸਵਾਮੀਨਾਥਨ ਰਿਪੋਰਟ ਕਿਉਂ ਲਾਗੂ ਨਹੀਂ ਕੀਤੀ? ਸੀ-2+50% ਫਾਰਮੂਲਾ ਲਾਗੂ ਕਰਨ ਵਿੱਚ ਕੀ ਮੁਸ਼ਕਲ ਹੈ?
 4) ਲਖੀਮਪੁਰ ਖੀਰੀ ਦੇ ਕਤਲਾਂ ਵਿੱਚ ਇਨਸਾਫ ਲਈ ਰੋੜੇ ਕਿਉਂ ਅਟਕਾਏ ਗਏ? ਅਜੈ ਮਿਸ਼ਰਾ ਟੈਨੀ ਨੂੰ ਸਰਕਾਰੀ ਪਨਾਹ ਦੇਣ ਲਈ ਮੰਤਰੀ ਮੰਡਲ ਵਿੱਚ ਕਿਉਂ ਰੱਖਿਆ ਗਿਆ?

 5) ਦਿੱਲੀ ਅੰਦੋਲਨ ਸਮੇਂ ਕਿਸਾਨਾਂ ਉੱਤੇ ਦਰਜ ਕੀਤੇ ਸਾਰੇ ਕੇਸ ਵਾਪਸ ਕਿਉਂ ਨਹੀਂ ਲਏ ?
6)ਕਾਰਪੋਰੇਟਾਂ ਦਾ ਕਰਜ਼ਾ ਮਾਫ ਕਰਨ ਵਿੱਚ ਜੇ ਦਿੱਕਤ ਨਹੀਂ ਤਾਂ ਕਿਸਾਨਾਂ ਦੀ ਕਰਜ਼ਾ ਮੁਕਤੀ ਵਿੱਚ ਕੀ ਮੁਸ਼ਕਲ ਹੈ?
7) ਬਿਜਲੀ ਸੋਧ ਬਿੱਲ 2020 ਵਾਅਦਾ ਖਿਲਾਫ਼ੀ ਕਰਕੇ ਪਾਰਲੀਮੈਂਟ ਵਿਚ ਕਿਉਂ ਪੇਸ਼ ਕੀਤਾ?
 8) ਪ੍ਰਦੂਸ਼ਣ ਵਾਲੇ ਕਾਨੂੰਨ ਵਿਚੋਂ ਖੇਤੀ ਖੇਤਰ ਬਾਹਰ ਕਿਉਂ ਨਹੀਂ ਕੱਢਿਆ? 

 9) ਚੋਣ ਬਾਂਡਾਂ ਦੇ ਭ੍ਰਿਸ਼ਟਾਚਾਰ ਰਾਹੀਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਕਿਉਂ ਵੇਚਿਆ ਗਿਆ?
10) ਭਾਖੜਾ ਅਤੇ ਪੌਂਗ ਡੈਮਾਂ ਉੱਤੇ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਤੋਂ ਕਿਉਂ ਖੋਹੇ ਗਏ ?
11)ਸਾਈਲੋਜ ਦੇ ਬਹਾਨੇ ਪੰਜਾਬ ਦੀਆਂ ਮੰਡੀਆਂ ਕਿਉਂ ਤੋੜ ਰਹੇ ਹੋ?
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement