
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਉਹਨਾਂ ਟਵੀਟ ਕਰਦਿਆਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮਹੀਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕਰਦਾ ਹਾਂ।
Tweet
ਹੋਰ ਪੜ੍ਹੋ: ਗੁਰਦੁਆਰਾ ਸਾਹਿਬ ਅੰਦਰ ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ, ਨਵੇਂ ਬਣੇ ਪਾਰਕ ਦੀ ਕੀਤੀ ਭੰਨਤੋੜ
ਉਹਨਾਂ ਕਿਹਾ ਕਿ ਮੈਂ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵਾਂ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਵੀ ਸੀ ਕਿ ਸੰਗਤ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
Kartarpur Sahib
ਹੋਰ ਪੜ੍ਹੋ: ਕੈਪਟਨ ਖਿਲਾਫ਼ ਬੋਲਣ ਵਾਲੇ ਵਿਧਾਇਕ ਹੁਣ ਕਿਉਂ ਚੁੱਪ ਹਨ?- ਨਵਜੋਤ ਕੌਰ ਸਿੱਧੂ
ਅਪਣੇ ਟਵੀਟ ਦੇ ਨਾਲ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਭੇਜੇ ਪੱਤਰ ਦੀ ਕਾਪੀ ਵੀ ਸਾਂਝੀ ਕੀਤੀ। ਦੱਸ ਦਈਏ ਕਿ ਪਿਛਲੇ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਦੌਰਾਨ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲਣ ਦੀ ਮੰਗ ਕੀਤੀ ਸੀ।