ਮੰਡੀਆਂ ਵਿੱਚੋਂ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਹੁਕਮ ਚੰਨੀ ਸਰਕਾਰ ਦਾ ਤੁਗ਼ਲਕੀ ਫ਼ੁਰਮਾਨ: ਹਰਪਾਲ ਚੀਮਾ
Published : Nov 9, 2021, 6:59 pm IST
Updated : Nov 9, 2021, 6:59 pm IST
SHARE ARTICLE
Harpal Cheema and Charanjit Singh Channi
Harpal Cheema and Charanjit Singh Channi

ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਦੀ ਮੋਦੀ ਵਾਂਗ ਦੁਸ਼ਮਣ ਬਣੀ ਕਾਂਗਰਸ ਸਰਕਾਰ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਹੁਕਮਾਂ ਨੂੰ ਤੁਗ਼ਲਕੀ ਫ਼ੁਰਮਾਨ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਸਾਰੀਆਂ ਸਰਕਾਰੀ ਮੰਡੀਆਂ ’ਚ ਝੋਨੇ ਦੀ ਖ਼ਰੀਦ ਜਾਰੀ ਰੱਖੀ ਜਾਵੇ, ਕਿਉਂਕਿ ਮੌਸਮ ਦੇ ਖ਼ਰਾਬੇ ਕਾਰਨ ਇਸ ਵਾਰ ਝੋਨੇ ਦੀ ਪਕਾਈ ਅਤੇ ਕਟਾਈ ’ਚ ਦੇਰੀ ਹੋਈ ਹੈ ਜਿਸ ਕਾਰਨ ਅਜੇ ਵੀ ਕਰੀਬ 20 ਫ਼ੀਸਦੀ ਫ਼ਸਲ ਮੰਡੀਆਂ ਵਿੱਚ ਆਉਣੀ ਬਾਕੀ।

Charanjit Singh ChanniCharanjit Singh Channi

ਹੋਰ ਪੜ੍ਹੋ: CM ਚੰਨੀ ਨੇ PM ਮੋਦੀ ਨੂੰ ਕੀਤੀ ਅਪੀਲ, ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੋਲ੍ਹਿਆ ਜਾਵੇ ਕਰਤਾਰਪੁਰ ਲਾਂਘਾ

ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਝੋਨੇ ਦੀ ਫ਼ਸਲ ਦੀ ਕਟਾਈ ਵਿੱਚ ਹੋਈ ਦੇਰੀ ਦੇ ਬਾਵਜੂਦ ਮੋਦੀ ਸਰਕਾਰ ਅਤੇ ਚੰਨੀ ਸਰਕਾਰ ਜਾਣਬੁੱਝ ਕੇ ਸਰਕਾਰੀ ਮੰਡੀਆਂ ਵਿੱਚ ਖ਼ਰੀਦ ਬੰਦ ਕਰ ਰਹੀਆਂ ਹਨ ਤਾਂ ਜੋ ਬਾਹਰੀ ਰਾਜਾਂ ਤੋਂ ਚੋਰੀ ਛਿਪੇ ਲਿਆਂਦਾ ਝੋਨਾ ਫ਼ਰਜੀਵਾੜੇ ਨਾਲ ਪੰਜਾਬ ਦੇ ਖ਼ਾਤੇ ’ਚ ਖਪਾਇਆ ਜਾ ਸਕੇ। ਇਸ ਦਾ ਮਾਰੂ ਨਤੀਜਾ ਇਹ ਨਿਕਲੇਗਾ ਕਿ ਕਿਸਾਨ ਪ੍ਰੇਸ਼ਾਨ ਹੋ ਕੇ ਆਪਣੀ ਫ਼ਸਲ ਕਾਰਪੋਰੇਟਰਾਂ  ਅਤੇ ਨਿੱਜੀ ਖ਼ਰੀਦਦਾਰਾਂ ਕੋਲ ਐਮ.ਐਸ.ਪੀ. ਤੋਂ ਥੱਲੇ ਵੇਚਣ ਲਈ ਮਜ਼ਬੂਰ ਹੋਵੇਗਾ। 

Harpal Singh CheemaHarpal Singh Cheema

ਹੋਰ ਪੜ੍ਹੋ: ਗੁਰਦੁਆਰਾ ਸਾਹਿਬ ਅੰਦਰ ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ, ਨਵੇਂ ਬਣੇ ਪਾਰਕ ਦੀ ਕੀਤੀ ਭੰਨਤੋੜ

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਪੰਜਾਬ ਵਿੱਚ ਬੇਮੌਸਮੀ ਮੀਂਹ ਪੈਣ ਕਾਰਨ ਝੋਨੇ ਦੀ ਕਟਾਈ ਵਿੱਚ ਦੇਰੀ ਹੋਈ ਹੈ। ਸੂਬੇ ਭਰ ਵਿੱਚ ਕਰੀਬ 20 ਫ਼ੀਸਦੀ ਝੋਨੇ ਦੀ ਫ਼ਸਲ ਖੇਤਾਂ ਵਿੱਚ ਖੜ੍ਹੀ ਹੈ। ਪਰ ਪੰਜਾਬ ਸਰਕਾਰ ਨੇ ਸਰਕਾਰੀ ਮੰਡੀਆਂ ਵਿੱਚੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਹੁਕਮ ਜਾਰੀ ਕਰਕੇ ਆਪਣੇ ਆਪ ਨੂੰ ਕਿਸਾਨ ਵਿਰੋਧੀ ਹੋਣ ਦਾ ਸਰਟੀਫ਼ਿਕੇਟ ਪੇਸ਼ ਕਰ ਦਿੱਤਾ ਹੈ।’’ ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਲਈ ਕੁਦਰਤੀ ਆਫ਼ਤ ਸਮੇਤ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ, ਜਿਨਾਂ ਅਧੂਰੇ ਪ੍ਰਬੰਧਾਂ ਨਾਲ ਅਤੇ ਦੇਰੀ ਨਾਲ ਖ਼ਰੀਦ ਸ਼ੁਰੂ ਕੀਤੀ। ਪਰ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਪੰਜਾਬ ਦੇ ਕਿਸਾਨਾਂ ਨੂੰ ਸਜ਼ਾਵਾਂ ਦੇਣ ਲੱਗੀਆਂ ਹੋਈਆਂ ਹਨ। 

Paddy procurement in Punjab starts from tomorrowPaddy procurement 

ਹੋਰ ਪੜ੍ਹੋ: ਕੈਪਟਨ ਖਿਲਾਫ਼ ਬੋਲਣ ਵਾਲੇ ਵਿਧਾਇਕ ਹੁਣ ਕਿਉਂ ਚੁੱਪ ਹਨ?- ਨਵਜੋਤ ਕੌਰ ਸਿੱਧੂ

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਪੰਜਾਬ ਦੀਆਂ ਸਰਕਾਰੀ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰਨ ਦੀ ਕਾਰਵਾਈ ਇੱਕ ਸਾਜਿਸ਼ ਦਾ ਸਿੱਟਾ ਪ੍ਰਤੀਤ ਹੁੰਦੀ ਹੈ ਅਤੇ ਇਸ ਸਾਜਿਸ਼ ਵਿੱਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਚੰਨੀ ਸਰਕਾਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਿੱਥੇ ਮੋਦੀ ਸਰਕਾਰ ਸੂਬੇ ਦੀਆਂ ਸਰਕਾਰੀ ਮੰਡੀਆਂ ਨੂੰ ਤਬਾਹ ਕਰਨ ਦੀ ਤਿਆਰੀ ਕਰ ਰਹੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਬਾਹਰਲੇ ਸੂਬਿਆਂ ਤੋਂ ਲਿਆ ਕੇ ਪੰਜਾਬ ਵਿੱਚ ਵੇਚੇ ਗਏ ਝੋਨੇ ਦੇ ਅੰਕੜਿਆਂ ਛੁਪਾਉਣ ਅਤੇ ਝੋਨਾ ਮਾਫ਼ੀਆ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Harpal Singh Cheema Harpal Singh Cheema 

ਹੋਰ ਪੜ੍ਹੋ: ਨਾਈਜਰ ਦੇ ਸਕੂਲ ਵਿਚ ਲੱਗੀ ਭਿਆਨਕ ਅੱਗ, 25 ਬੱਚਿਆਂ ਦੀ ਹੋਈ ਮੌਤ

‘ਆਪ’ ਆਗੂ ਨੇ ਕਿਹਾ ਕਿ ਜਦ ਕੇਂਦਰ ਵੱਲੋਂ 30 ਨਵੰਬਰ ਤੱਕ ਖ਼ਰੀਦ ਦੀ ਮਨਜੂਰੀ ਹੈ ਤਾਂ ਪੰਜਾਬ ਸਰਕਾਰ 11 ਨਵੰਬਰ ਨੂੰ ਹੀ ਮੰਡੀਆਂ ਬੰਦ ਕਰਨ ਦਾ ਫ਼ੈਸਲਾ ਕਿਸ ਆਧਾਰ ’ਤੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਲਈ ਘਾਤਕ ਸਾਬਤ ਹੋਵੇਗਾ। 
ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਜਾਰੀ ਰੱਖੀ ਜਾਵੇ ਤਾਂ ਜੋ ਕਿਸਾਨਾਂ ਦੀ ਕਾਰਪੋਰੇਟਰਾਂ ਹੱਥੋਂ ਲੁੱਟ ਨਾ ਹੋਵੇ ਅਤੇ ਬਾਹਰਲੇ ਸੂਬਿਆਂ ਤੋਂ ਝੋਨਾ ਲਿਆ ਕੇ ਮੰਡੀਆਂ ’ਚ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement