
ਜ਼ਖਮੀ ਵਿਅਕਤੀ ਨੂੰ ਹਸਪਤਾਲ ਕਰਵਾਇਆ ਦਾਖਲ
ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿੱਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ 'ਚ ਭਗਤਾਂਵਾਲਾ ਦਾਣਾ ਮੰਡੀ ਦੇ ਬਾਹਰ ਛੋਟੀ ਜਿਹੀ ਦੁਕਾਨ ਚਲਾ ਰਹੇ ਵਿਅਕਤੀ 'ਤੇ ਹਮਲਾ ਹੋਇਆ ਹੈ।
ਜਾਣਕਾਰੀ ਮੁਤਾਬਕ ਕਰੀਬ 7-8 ਵਿਅਕਤੀਆਂ ਨੇ ਦੁਕਾਨਦਾਰ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਅਤੇ ਗੋਲੀਆਂ ਵੀ ਚਲਾਈਆਂ। ਇਸ ਹਮਲੇ 'ਚ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਵਿਅਕਤੀ 'ਤੇ ਹਮਲਾ ਕਿਉਂ ਕੀਤਾ ਗਿਆ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।