ਦੁਖਦਾਈ ਖ਼ਬਰ: ਸੜਕ ਹਾਦਸੇ ਦੌਰਾਨ ਪੰਜਾਬੀ ਟਰੱਕ ਡਰਾਈਵਰ ਦੀ ਮੌਤ
Published : Jan 12, 2023, 5:23 pm IST
Updated : Jan 12, 2023, 5:23 pm IST
SHARE ARTICLE
Davinder Singh
Davinder Singh

ਦਵਿੰਦਰ ਸਿੰਘ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨੂਰਪੁਰ ਜੱਟਾਂ ਦਾ ਜੰਮਪਲ ਸੀ।


ਐਬਟਸਫੋਰਡ: ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਟਰੱਕ ਡਰਾਈਵਰ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇਹ ਹਾਦਸਾ ਵੈਨਕੂਵਰ ਤੋਂ 353 ਕਿਲੋਮੀਟਰ ਦੂਰ ਪੈਂਦੇ ਸ਼ਹਿਰ ਕੈਮਲੂਪਸ ਵਿਖੇ ਵਾਪਰਿਆ। ਪੰਜਾਬੀ ਟਰੱਕ ਡਰਾਈਵਰ ਦੀ ਪਛਾਣ 32 ਸਾਲਾ ਦਵਿੰਦਰ ਸਿੰਘ ਪੱਡਾ ਵਜੋਂ ਹੋਈ ਹੈ। ਦਵਿੰਦਰ ਸਿੰਘ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨੂਰਪੁਰ ਜੱਟਾਂ ਦਾ ਜੰਮਪਲ ਸੀ।

 

ਜਾਣਕਾਰੀ ਦਿੰਦਿਆਂ ਫਰੇਜ਼ਰ ਕੋਸਟ ਟਰਾਂਸਪੋਰਟ ਕੰਪਨੀ ਦੇ ਮਾਲਕ ਕਰਮਜੀਤ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਆਪਣੇ ਟਰੱਕ ਵਿਚ ਲੋਡ ਲੱਦ ਕੇ ਐਬਟਸਫੋਰਡ ਤੋਂ ਐਡਮਿੰਟਨ ਨੂੰ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਕੈਮਲੂਪਸ ਨੇੜੇ ਕੌਫ਼ੀ ਲੈਣ ਲਈ ਆਪਣਾ ਟਰੱਕ ਰੋਕ ਲਿਆ। ਜਦੋਂ ਉਹ ਹਲਸਟਨ ਕੁਨੈਕਟਰ 'ਤੇ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਸੱਟਾਂ ਵੱਜਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement