ਸਹਿਕਾਰੀ ਸਭਾਵਾਂ ਦੇ ਵਧੀਕ ਰਜਿਸਟਰਾਰ ਹਰਿੰਦਰ ਸਿੰਘ ਸਿੱਧੂ ਮੁਅੱਤਲ
Published : Jun 12, 2019, 6:20 pm IST
Updated : Jun 12, 2019, 6:23 pm IST
SHARE ARTICLE
Government of Punjab
Government of Punjab

ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿੱਤੀ ਬੇਨਿਯਮੀਆਂ ਦੇ ਦੋਸ਼ ਤਹਿਤ ਵਿਭਾਗ ਦੇ ਵਧੀਕ ਰਜਿਸਟਰਾਰ ਹਰਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕੀਤਾ ਗਿਆ ਹੈ।

ਚੰਡੀਗੜ: ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿੱਤੀ ਬੇਨਿਯਮੀਆਂ ਦੇ ਦੋਸ਼ ਤਹਿਤ ਵਿਭਾਗ ਦੇ ਵਧੀਕ ਰਜਿਸਟਰਾਰ (ਆਈ) ਮੁੱਖ ਦਫਤਰ ਹਰਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਪੂਰਵਲੇ ਪ੍ਰਬੰਧਕੀ ਨਿਰਦੇਸ਼ਕ ਹਰਿੰਦਰ ਸਿੰਘ ਸਿੱਧੂ ਵੱਲੋਂ ਸਾਲ 2016-17 ਤੇ 2017-18 ਦੌਰਾਨ ਬਿਨਾਂ ਟੈਂਡਰ ਅਤੇ ਪ੍ਰਵਾਨਗੀ ਤੋਂ 45 ਲੱਖ ਰੁਪਏ ਦੇ ਕੰਮ ਕਰਵਾਉਣ ਦੀਆਂ ਗੰਭੀਰ ਊਣਤਾਈਆਂ ਕੀਤੀਆਂ ਗਈਆਂ।

ਸਹਿਕਾਰਤਾ ਮੰਤਰੀ ਦੇ ਆਦੇਸ਼ਾਂ 'ਤੇ ਵਧੀਕ ਮੁੱਖ ਸਕੱਤਰ (ਸਹਿਕਾਰਤਾ) ਵੱਲੋਂ ਹਰਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰੀ ਬੁਲਾਰੇ ਨੇ ਅਗਾਂਹ ਦੱਸਿਆ ਕਿ ਬਿਨਾਂ ਕਿਸੇ ਲੋੜੀਂਦੀ ਕਾਰਵਾਈ ਦੇ ਬੈਂਕ ਦੀ ਰੈਨੋਵੇਸ਼ਨ ਸ਼ੁਰੂ ਕਰਵਾ ਦਿੱਤੀ। ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀ ਬਿਲਡਿੰਗ ਰਿਪੇਅਰ ਨਾਲ ਅਦਾਰੇ ਨੂੰ ਲੱਖਾਂ ਦਾ ਨੁਕਸਾਨ ਹੋਇਆ।

ਜ਼ਿਕਰਯੋਗ ਹੈ ਕਿ ਬੈਂਕ ਦੇ ਜਨਰਲ ਬਰਾਂਚ ਦੇ ਤੱਤਕਾਲੀ ਮੈਨੇਜਰ ਵਿਨੋਦ ਕੁਮਾਰ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ ਅਤੇ ਬਿਲਡਿੰਗ ਰਿਪੇਅਰ ਸਬ ਕਮੇਟੀ ਦੇ ਦੂਜੇ ਮੈਂਬਰਾਨ ਜਨਰਲ ਮੈਨੇਜਰ (ਵਿੱਤ) ਗੁਰਪਿੰਦਰ ਸਿੰਘ, ਉਪ ਜਨਰਲ ਮੈਨੇਜਰ ਬਲਬੀਰ ਸਿੰਘ ਤੇ ਸਹਾਇਕ ਜਨਰਲ ਮੈਨੇਜਰ ਜਗਦੀਸ਼ ਸਿੰਘ ਨੇਗੀ ਖਿਲਾਫ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement