ਭਾਰਤੀ ਰਾਜਦੂਤ ਨੇ ਅਮਰੀਕਾ ਵਿਚ ਸਿੱਖ ਆਗੂਆਂ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਕੀਤੀ ਗੱਲਬਾਤ
Published : Jul 12, 2020, 11:42 am IST
Updated : Jul 12, 2020, 11:42 am IST
SHARE ARTICLE
 Taranjit Singh Sandhu
Taranjit Singh Sandhu

ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੰਯੁਕਤ ਰਾਜ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ

ਵਾਸ਼ਿੰਗਟਨ, 11 ਜੁਲਾਈ: ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੰਯੁਕਤ ਰਾਜ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਆਗੂਆਂ ਨੇ ਪੰਜਾਬ 'ਤੇ ਵਿਸ਼ੇਸ਼ ਧਿਆਨ ਦੇਣ ਨਾਲ ਭਾਰਤ ਦੇ ਵਿਕਾਸ ਵਿਚ ਯੋਗਦਾਨ ਕਰਨ ਦਾ ਸੰਕਲਪ ਲਿਆ। ਤਰਨਜੀਤ ਸਿੰਘ ਸੰਧੂ ਨੇ ਕਿਹਾ,''ਭਾਰਤੀ-ਅਮਰੀਕੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਮੈਂਬਰਾਂ ਨਾਲ ਸ਼ਾਨਦਾਰ ਗੱਲਬਾਤ ਹੋਈ।'' ਸੰਧੂ ਨੇ ਗੱਲਬਾਤ ਦੇ ਤੁਰਤ ਬਾਅਦ ਇਕ ਟਵੀਟ ਵਿਚ ਕਿਹਾ ਇਸ ਵਿਚ ਲਗਭਗ 100 ਸਿੱਖ ਆਗੂਆਂ ਨੇ ਹਿੱਸਾ ਲਿਆ।

FileFile

ਦੋ ਘੰਟੇ ਦੀ ਬੈਠਕ ਦੌਰਾਨ ਰਾਜਦੂਤ ਨੇ ਭਾਰਤ -ਅਮਰੀਕਾ ਰਣਨੀਤੀ ਸਬੰਧਾਂ 'ਤੇ ਭਾਈਚਾਰੇ ਨੂੰ ਜਾਣਕਾਰੀ ਦਿਤੀ ਤੇ ਸੰਯੁਕਤ ਰਾਜ ਅਮਰੀਕਾ ਦੇ ਸਮਾਜਕ-ਆਰਥਕ ਖੇਤਰ ਤੇ ਭਾਰਤ ਦੇ ਵਿਕਾਸ ਵਿਚ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਸਿੱਖ ਆਗੂਆਂ ਨੇ ਪੰਜਾਬ ਨੂੰ ਸਿਖਿਆ ਤੇ ਵਾਤਾਵਰਣ ਖੇਤਰਾਂ ਵਿਚ ਵਿਕਸਿਤ ਕਰਨ ਵਿਚ ਮਦਦ ਕਰਨ ਵਿਚ ਰੁਚੀ ਦਿਖਾਈ।

ਇਕ ਹਿੱਸਾ ਲੈਣ ਵਾਲੇ ਅਧਿਕਾਰੀ ਮੁਤਾਬਕ ਪੰਜਾਬ ਦੇ ਵਿਕਾਸ ਲਈ ਕੁੱਝ ਕਰਨ ਲਈ ਬਹੁਤ ਉਤਸ਼ਾਹ ਸੀ। ਪਹਿਲਾਂ ਹੀ ਵੱਖ-ਵੱਖ ਸਮਰੱਥਾਵਾਂ ਵਿਚ ਤਾਇਨਾਤੀ ਦੌਰਾਨ ਰਾਜਦੂਤ ਸੰਧੂ ਨੇ ਸਿੱਖ ਪ੍ਰਵਾਸੀਆਂ ਨਾਲ ਚਰਚਾ ਵਿਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ 2016 ਵਿਚ ਕੀਤੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿੱਖ ਭਾਈਚਾਰੇ ਦੇ ਆਗੂਆਂ ਦੀ ਪਹਿਲੀ ਬੈਠਕ ਵਿਚ ਇਕ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement