ਪੰਜਾਬ ਵੱਲੋਂ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਸਥਾਪਤ ਕਰਨ ਦੀ ਮੰਗ
Published : Jul 13, 2020, 7:26 pm IST
Updated : Jul 13, 2020, 7:26 pm IST
SHARE ARTICLE
Manpreet Singh Badal
Manpreet Singh Badal

ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਰਸਾਇਣ ਤੇ ਖਾਦਾਂ ਬਾਰੇ ਮੰਤਰੀ ਡੀ.ਵੀ. ਸਦਾਨੰਦ ਗੌੜਾ ਅਤੇ ਰਾਜ ਮੰਤਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਰਸਾਇਣ ਅਤੇ ਖਾਦਾਂ ਬਾਰੇ ਕੇਂਦਰੀ ਮੰਤਰੀ ਸ੍ਰੀ ਡੀ.ਵੀ. ਸਦਾਨੰਦ ਗੌੜਾ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਕੌਮੀ ਪੱਧਰ ਦਾ ਫਾਰਮਾਸਿਊਟੀਕਲ ਪਾਰਕ ਸਥਾਪਤ ਕਰਨ ਦੀ ਮੰਗ ਕੀਤੀ।

Manpreet Singh badal Manpreet Singh badal

ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਫਾਰਮਾਸਿਊਟੀਕਲ ਪਾਰਕ ਦੀ ਸਥਾਪਤੀ ਲਈ ਬਠਿੰਡਾ ਬਿਲਕੁਲ ਢੁਕਵਾਂ ਸਥਾਨ ਹੈ ਅਤੇ ਇਸ ਵਾਸਤੇ 1350 ਏਕੜ ਜ਼ਮੀਨ ਤਿਆਰ ਰੂਪ ’ਚ ਉਪਲੱਬਧ ਹੈ। ਇਹ ਜ਼ਮੀਨ ਬੰਦ ਪਏ ਬਠਿੰਡਾ ਥਰਮਲ ਪਲਾਂਟ ਦੀ ਹੈ।

Manpreet Singh Badal and Others Manpreet Singh Badal

ਇਸ ਤੋਂ ਇਲਾਵਾ ਇਸ ਜਗਾ ਨੇੜੇ ਚਾਲੂ ਰੇਲਵੇ ਲਾਈਨ ਅਤੇ ਬੁਨਿਆਦੀ ਢਾਂਚਾ ਉਪਲੱਬਧ ਹੈ, ਜੋ ਫਾਰਮਾ ਉਦਯੋਗ ਲਈ ਢੋਆ-ਢੁਆਈ ਅਤੇ ਕੱਚੇ ਮਾਲ ਦੀ ਸਪਲਾਈ ਲਈ ਲਾਭਦਾਇਕ ਹੋਵੇਗੀ। ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਇਸ ਮਾਮਲੇ ਨੂੰ ਰੱਖਣ ਲਈ ਮੌਕਾ ਦੇਣ ਵਾਸਤੇ ਤੁਰੰਤ ਹਾਂ-ਪੱਖੀ ਹੁੰਗਾਰਾ ਭਰਨ ਲਈ ਸ੍ਰੀ ਗੌੜਾ ਦਾ ਧੰਨਵਾਦ ਕੀਤਾ।

Manpreet Singh BadalManpreet Singh Badal

ਕੇਂਦਰ ਸਰਕਾਰ ਵੱਲੋਂ ਦੇਸ਼ ਅੰਦਰ ਤਿੰਨ ਫਾਰਮਾਸਿਊਟੀਕਲ ਪਾਰਕਾਂ ਦੀ ਸਥਾਪਤੀ ਲਈ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ। ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਸ ਜਗਾ ਦੇ ਦੌਰੇ ਲਈ ਇਕ ਟੀਮ ਭੇਜਣ ਲਈ ਵੀ ਬੇਨਤੀ ਕੀਤੀ।

Thermal plant BathindaThermal plant Bathinda

ਸ. ਮਨਪ੍ਰੀਤ ਬਾਦਲ ਨੇ ਦੱਸਿਆ ਕਿ ਬਠਿੰਡਾ ਵਿੱਚ ਪ੍ਰਸਤਾਵਿਤ ਪਾਰਕ, ਦਿੱਲੀ ਦੇ ਪੂਰੇ ਉੱਤਰੀ ਖੇਤਰ ਤੋਂ ਲੈ ਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਗੁਆਂਢੀ ਸੂਬੇ ਰਾਜਸਥਾਨ ਅਤੇ ਇੱਥੋਂ ਤੱਕ ਕਿ ਜੰਮੂ ਤੇ ਕਸ਼ਮੀਰ ਅਤੇ ਲੱਦਾਖ ਦੀਆਂ ਲੋੜਾਂ ਨੂੰ ਪੂਰਾ ਕਰ ਸਕਦਾ ਹੈ।

ਉਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਫਾਰਮਾ ਉਦਯੋਗ ਲਈ ਸਾਜ਼ਗਾਰ ਮਾਹੌਲ ਹੈ ਕਿਉਂਕਿ ਯੂ.ਐਸ.ਐਫ.ਡੀ.ਏ. ਦੁਆਰਾ ਪ੍ਰਵਾਨਿਤ ਕੁਝ ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ ਜਿਵੇਂ ਸਨ ਫਾਰਮਾ, ਸੈਂਟਰੀਐਂਟ ਅਤੇ ਆਈ.ਓ.ਐਲ. ਕੈਮੀਕਲਜ਼ ਪੰਜਾਬ ਵਿੱਚ ਪਹਿਲਾਂ ਹੀ ਸਥਾਪਤ ਹਨ। ਉਨਾਂ ਕਿਹਾ ਕਿ ਨਾਈਪਰ (ਐਨ.ਆਈ.ਪੀ.ਈ.ਆਰ.), ਆਈਸਰ (ਆਈ.ਆਈ.ਐਸ.ਈ.ਆਰ.)

ਇੰਸਟੀਚਿਊਟ ਆਫ ਮਾਈਕ੍ਰੋਬਾਇਲ ਰਿਸਰਚ, ਇੰਸਟੀਚਿਊਟ ਆਫ ਨੈਨੋ ਟੈਕਨਾਲੋਜੀ, ਅਤੇ ਏਮਸ ਵਰਗੇ ਇੰਸਟੀਚਿਊਟਸ ਦੀ ਮੌਜੂਦਗੀ ਨਾਲ ਪੰਜਾਬ ਢੁੱਕਵੇਂ ਮਾਹੌਲ ਵਾਲਾ ਸੰਭਾਵਨਾਵਾਂ ਭਰਭੂਰ ਸੂਬਾ ਹੈ ਅਤੇ ਇਹ ਪੰਜਾਬ ਵਿੱਚ ਕਾਰੋਬਾਰ ਸਥਾਪਤ ਕਰਨ ਦੀਆਂ ਚਾਹਵਾਨ ਕੰਪਨੀਆਂ ਲਈ ਕਾਫੀ ਲਾਭਕਾਰੀ ਸਿੱਧ ਹੋਵੇਗਾ।

ਪੰਜਾਬ ਦੇ ਵਿੱਤ ਮੰਤਰੀ ਨੇ ਸ੍ਰੀ ਗੌੜਾ ਨੂੰ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਨੂੰ ਬਠਿੰਡਾ ਥਰਮਲ ਪਲਾਂਟ ਤੋਹਫੇ ਵਿੱਚ ਮਿਲਿਆ ਸੀ।

ਹੁਣ ਜਦੋਂ ਪੂਰਾ ਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਿਹਾ ਹੈ ਤਾਂ ਇਸ ਮੌਕੇ ਫਾਰਮਾਸਿਊਟੀਕਲ ਪਾਰਕ ਸਥਾਪਤ ਕਰਨਾ ਗੁਰੂ ਸਾਹਿਬ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਉਨਾਂ ਨੂੰ ਇੱਕ ਨਿਮਾਣੀ ਸ਼ਰਧਾਂਜਲੀ ਹੋਵੇਗੀ।

ਇਸ ਤੋਂ ਬਾਅਦ ਸ. ਬਾਦਲ ਨੇ ਰਸਾਇਣ ਅਤੇ ਖਾਦਾਂ ਬਾਰੇ ਕੇਂਦਰੀ ਰਾਜ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੀਟਿੰਗ ਕੀਤੀ ਅਤੇ ਉਨਾਂ ਨਾਲ ਭਵਿੱਖੀ ਪ੍ਰਾਜੈਕਟਾਂ ਲਈ ਰੂਪ-ਰੇਖਾ ਉਲੀਕਣ ਤੋਂ ਇਲਾਵਾ ਪੰਜਾਬ ਨਾਲ ਸਬੰਧਤ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement