
ਵਿਸ਼ਵ ਸਿਹਤ ਸੰਗਠਨ ਨੇ ਸ਼ਨੀਵਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਖੁੱਲ੍ਹਾ ਥਾਂ 'ਤੇ ਛਿੜਕਾਅ ਕਰਨ ਨਾਲ ਕੋਰੋਨਾ ਵਾਇਰਸ ਖਤਮ ਨਹੀਂ ਹੁੰਦਾ ਹੈ।
ਜਿਨੇਵਾ: ਵਿਸ਼ਵ ਸਿਹਤ ਸੰਗਠਨ ਨੇ ਸ਼ਨੀਵਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਖੁੱਲ੍ਹਾ ਥਾਂ 'ਤੇ ਛਿੜਕਾਅ ਕਰਨ ਨਾਲ ਕੋਰੋਨਾ ਵਾਇਰਸ ਖਤਮ ਨਹੀਂ ਹੁੰਦਾ ਹੈ। ਹਾਲਾਂਕਿ ਵੱਡੇ ਪੱਧਰ 'ਤੇ ਕਈ ਥਾਵਾਂ 'ਤੇ ਅਜਿਹਾ ਕੀਤਾ ਜਾ ਰਿਹਾ ਹੈ ਪਰ ਇਸ ਨਾਲ ਵਾਇਰਸ ਨਹੀਂ ਮਰਦਾ ਹੈ। ਇਹ ਸਿਹਤ ਲਈ ਖਤਰਾ ਵੀ ਪੈਦਾ ਕਰ ਸਕਦਾ ਹੈ।
Photo
ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਇਸ ਛਿੜਕਾਅ ਦਾ ਕੋਈ ਅਸਰ ਨਹੀਂ ਹੋਣ ਵਾਲਾ ਹੈ। ਡਬਲਯੂਐਚਓ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਗਲੀਆਂ ਅਤੇ ਬਾਜ਼ਾਰਾਂ ਵਿਚ, ਘਰ ਦੇ ਬਾਹਰ, ਕੀਟਾਣੂਨਾਸ਼ਕ ਦੇ ਛਿੜਕਾਅ ਕਰਨ ਦਾ ਕੋਈ ਸੁਝਾਅ ਨਹੀਂ ਦਿੱਤਾ ਗਿਆ।
Photo
ਵਿਸ਼ਵ ਸਿਹਤ ਸੰਗਠਨ ਵੱਲੋ ਇਹ ਵੀ ਕਿਹਾ ਗਿਆ ਕਿ ਕੀਟਾਣੂਨਾਸ਼ਕਾਂ ਦਾ ਛਿੜਕਾਅ ਕਰਨ ਨਾਲ ਲੋਕਾਂ ਦੀ ਸਿਹਤ ਉੱਤੇ ਗਹਿਰਾ ਪ੍ਰਭਾਵ ਪੈ ਸਕਦਾ ਹਨ। ਡਬਲਯੂਐਚਓ ਦੀ ਰਿਪੋਰਟ ਅਨੁਸਾਰ ਕੀਟਨਾਸ਼ਕਾਂ ਦਾ ਕਿਸੇ ਵੀ ਹਾਲਾਤ ਵਿਚ ਛਿੜਕਾਅ ਨਹੀਂ ਕੀਤਾ ਜਾਣਾ ਚਾਹੀਦਾ।
Photo
ਵਿਸ਼ਵ ਸਿਹਤ ਸੰਗਠਨ ਅਨੁਸਾਰ ਕਲੋਰੀਨ ਅਤੇ ਹੋਰ ਜ਼ਹਿਰੀਲੇ ਰਸਾਇਣਾਂ ਦਾ ਛਿੜਕਾਅ ਅੱਖਾਂ ਵਿਚ ਜਲਣ ਅਤੇ ਸਾਹ ਆਦਿ ਦੀਆਂ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ।
Photo
ਇੰਡੋਨੇਸ਼ੀਆ ਵਿਚ ਅਧਿਕਾਰੀ ਸਿਹਤ ਮਾਹਿਰਾਂ ਦੀ ਸਲਾਹ ਦੇ ਵਿਰੁੱਧ ਕੋਰੋਨਾ ਵਾਇਰਸ ਦਾ ਖਾਤਮਾ ਕਰਨ ਲਈ ਸੜਕ ਤੇ ਕੀਟਾਣੂਨਾਸ਼ਕ ਦਾ ਛਿੜਕਾਅ ਕਰਨ ਲਈ ਡਰੋਨ ਅਤੇ ਫਾਇਰ ਇੰਜਣਾਂ ਦੀ ਵਰਤੋਂ ਕਰ ਰਹੇ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਇਹ ਹਾਨੀਕਾਰਕ ਹੋ ਸਕਦਾ ਹੈ।