ਕੈਪਟਨ ਅਮਰਿੰਦਰ ਸਿੰਘ ਉਤਰ ਪ੍ਰਦੇਸ਼ ਵਿਚ 30 ਹਜ਼ਾਰ ਸਿੱਖ ਕਿਸਾਨਾਂ ਨੂੰ ਉਜਾੜੇ ਜਾਣ ਦਾ ਮਾਮਲਾ.......
Published : Jun 17, 2020, 8:35 am IST
Updated : Jun 17, 2020, 8:50 am IST
SHARE ARTICLE
Captain Amrinder Singh
Captain Amrinder Singh

ਉਤਰ ਪ੍ਰਦੇਸ਼ ਸਰਕਾਰ ਵਲੋਂ 30,000 ਤੋਂ ਵੱਧ ਸਿੱਖ ਕਿਸਾਨਾਂ ਦੀ ਅਪਣੀ ਸਖ਼ਤ ਮਿਹਨਤ

ਚੰਡੀਗੜ੍ਹ, 16 ਜੂਨ : ਉਤਰ ਪ੍ਰਦੇਸ਼ ਸਰਕਾਰ ਵਲੋਂ 30,000 ਤੋਂ ਵੱਧ ਸਿੱਖ ਕਿਸਾਨਾਂ ਦੀ ਅਪਣੀ ਸਖ਼ਤ ਮਿਹਨਤ ਨਾਲ ਕਮਾਈ ਕਾਸ਼ਤ ਵਾਲੀ ਜ਼ਮੀਨ ਦਾ ਕਬਜ਼ਾ ਲੈ ਕੇ ਉਨ੍ਹਾਂ ਨੂੰ ਉਜਾੜਨ ਦੀਆਂ ਰੀਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇਹ ਮਾਮਲਾ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਉਣਗੇ।

Amit shahAmit shah

ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਉਤਰ ਪ੍ਰਦੇਸ਼ ਵਿਚ ਰਹਿ ਰਹੇ ਸਿੱਖ ਪਰਵਾਰਾਂ ਦੇ ਉਜਾੜੇ ਦੀਆਂ ਮੀਡੀਆ ਰੀਪੋਰਟਾਂ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਇਹ ਰੀਪੋਰਟਾਂ ਸਹੀ ਹਨ ਤਾਂ ਬਿਨਾਂ ਸ਼ੱਕ ਇਹ ਮਾਮਲਾ ਬਹੁਤ ਗੰਭੀਰ ਤੇ ਚਿੰਤਾ ਵਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਕਾਰਵਾਈ ਭਾਰਤ ਦੇ ਸੰਘੀ ਢਾਂਚੇ ਅਤੇ ਸੰਵਿਧਾਨਕ ਰਾਜਨੀਤੀ ਵਿਰੁਧ ਹੈ ਜਿਸ ਵਿਚ ਹਰੇਕ ਭਾਰਤੀ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਰਹਿਣ ਦੀ ਆਜ਼ਾਦੀ ਦਿਤੀ ਹੋਈ ਹੈ।

Captain Amrinder SinghCaptain Amrinder Singh

ਮੁੱਖ ਮੰਤਰੀ ਨੇ ਕਿਹਾ ਕਿ ਹਾਸਲ ਵੇਰਵਿਆਂ ਅਨੁਸਾਰ ਇਹ ਪਰਵਾਰ ਉਤਰ ਪ੍ਰਦੇਸ਼ ਦੇ ਰਾਮਪੁਰ, ਬਿਜਨੌਰ ਤੇ ਲਖਮੀਪੁਰ ਜ਼ਿਲ੍ਹਿਆਂ ਵਿਚ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ 1980 ਵਿਚ ਉਤਰ ਪ੍ਰਦੇਸ਼ ਸਰਕਾਰ ਵਲੋਂ ਮਾਲਕੀ ਅਧਿਕਾਰ ਦਿਤੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਸਵਾਲ ਪੁਛਿਆ ਕਿ ਇਨ੍ਹਾਂ ਪਰਵਾਰਾਂ ਨੂੰ ਉਜਾੜਨ ਦੀਆਂ ਰਿਪੋਰਟਾਂ ਪਿੱਛੇ ਕੀ ਤਰਕ ਹੈ? ਰੀਪੋਰਟ ਅਨੁਸਾਰ ਇਹ ਸਿੱਖ ਪਰਿਵਾਰ 1947 ਵਿਚ ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਇਨ੍ਹਾਂ ਤਿੰਨ ਜ਼ਿਲ੍ਹਿਆਂ ਦੇ 17 ਪਿੰਡਾਂ ਵਿਚ ਸ਼ਿਫ਼ਟ ਹੋ ਗਏ ਸਨ।

CM YogiCM Yogi

ਇਨ੍ਹਾਂ ਨੇ ਅਪਣੀ ਸਖ਼ਤ ਮਿਹਨਤ ਨਾਲ ਜੰਗਲੀ ਖੇਤਰ ਨੂੰ ਕਾਸ਼ਤਯੋਗ ਜ਼ਮੀਨ ਵਿਚ ਬਦਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਮਿਤ ਸ਼ਾਹ ਤੇ ਯੋਗੀ ਦੋਵਾਂ ਨੂੰ ਪੱਤਰ ਲਿਖ ਕੇ ਮਾਮਲੇ ਦੀ ਸੱਚਾਈ ਦਾ ਪਤਾ ਲਗਾਉਣਗੇ ਅਤੇ ਇਸ ਦੀ ਤਹਿ ਤਕ ਪਹੁੰਚਣਗੇ। ਉਨ੍ਹਾਂ ਇਸ ਗੱਲ ਉਤੇ ਜ਼ੋਰ ਦਿਤਾ ਕਿ ਇਨ੍ਹਾਂ ਪਰਵਾਰਾਂ ਦੀ ਜ਼ਮੀਨ ਮਾਲਕੀ ਵਿਚ ਕਿਸੇ ਵੀ ਪ੍ਰਬੰਧਕੀ ਸਮੱਸਿਆ ਨੂੰ ਬਿਨਾਂ ਕਿਸੇ ਸਖ਼ਤ ਕਦਮ ਚੁਕਦਿਆਂ ਕਾਨੂੰਨ ਅਨੁਸਾਰ ਬਣਦੀ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਿੰਨ ਪੀੜ੍ਹੀਆਂ ਤੋਂ ਰਹਿ ਰਹੇ ਲੋਕਾਂ ਨੂੰ ਜ਼ਮੀਨ ਤੋਂ ਬਾਹਰ ਕੱਢਣਾ ਕਿਸੇ ਸਮੱਸਿਆ ਦਾ ਹੱਲ ਨਹੀਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement